17-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-04-2026

ਡੇਰਾ ਬਾਬਾ ਰਾਮ ਥੰਮ੍ਹਣ ਬਾਜੇ ਕੇ ਵਿਖੇ ਮਨਾਇਆ ਵਿਸਾਖੀ ਦਾ ਤਿਉਹਾਰ

ਅਜੀਤ ਡੈਸਕ 15-04-2026
ਗੋਲੂ ਕਾ ਮੋੜ, 14 ਅਪੈ੍ਰਲ (ਪੁਪਨੇਜਾ)-ਡੇਰਾ ਬਾਬਾ ਰਾਮ ਥੰਮ੍ਹਣ ਆਸ਼ਰਮ ਬਾਬਾ ਦੇਵੀ ਦਿਆਲ ਬਾਜੇ ਕੇ ਵਿਖੇ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਵਿਸਾਖੀ ਦਾ ਭੰਡਾਰਾ ਧੂਮਧਾਮ ਅਤੇ ਸ਼ਰਧਾ ਨਾਲ ਲਗਾਇਆ ਗਿਆ | ਜਿਸ ਵਿਚ ਡੇਰਾ ਸ਼੍ਰੀ ਭਜਨ ਗੜ ਗੋਲੂ ਕਾ ਦੇ ਗੱਦੀ ਨਸ਼ੀਨ ਸੰਤ ਬਾਬਾ ਰਜਿੰਦਰ ਸਿੰਘ, ਬਾਬਾ ਸੋਹਣ ਸਿੰਘ-ਮੋਹਣ ਸਿੰਘ ਖੁਸ਼ਦਿਲ ਅਰਨੀਵਾਲਾ, ਡੇਰਾ ਬਾਬਾ ਭੁੰਮਣ ਸ਼ਾਹ ਪਿੰਡੀ ਦੇ ਮੁੱਖ ਸੇਵਾਦਾਰ ਬਾਬਾ ਅਮਰਜੀਤ ਦਾਸ, ਬੀ.ਸੀ ਕਮਿਸ਼ਨ ਪੰਜਾਬ ਦੇ ਚੇਅਰਮੈਨ ਡਾ.ਮਲਕੀਤ ਥਿੰਦ, ਸਾਬਕਾ ਮੰਤਰੀ ਹੰਸ ਰਾਜ ਜੋਸਨ, ਜਲਾਲਾਬਾਦ ਦੇ ਵਿਧਾਇਕ ਜਗਦੀਪ ਕੰਬੋਜ ਗੋਲਡੀ, ਭਾਜਪਾ ਆਗੂ ਰਾਣਾ ਗੁਰਮੀਤ ਸਿੰਘ ਹੀਰਾ ਸੋਢੀ ਆਦਿ ਧਾਰਮਿਕ, ਰਾਜਨੀਤਿਕ ਅਤੇ ਸਮਾਜਿਕ ਆਗੂਆਂ ਨੇ ਵੱਡੀ ਗਿਣਤੀ ਵਿਚ ਸ਼ਿਰਕਤ ਕੀਤੀ | ਇਸ ਤੋਂ ਇਲਾਵਾ ਪੰਜਾਬ, ਹਰਿਆਣਾ, ਉਤਰਾਖੰਡ ਅਤੇ ਦਿੱਲੀ ਆਦਿ ਤੋ ਵੱਡੀ ਗਿਣਤੀ ਵਿਚ ਸੰਗਤਾ ਨਤਮਸਤਕ ਹੋਈਆਂ | ਇਸ ਦੌਰਾਨ ਸਵੇਰੇ 10 ਵਜੇ ਸ਼੍ਰੀ ਰਮਾਇਣ ਦੇ ਪਾਠ ਦੇ ਭੋਗ ਪਾਏ ਗਏ | ਇਸ ਉਪਰੰਤ ਗੱਦੀ ਨਸ਼ੀਨ ਬਾਬਾ ਹਰਮੇਸ਼ ਦਾਸ ਨੇ ਸੰਗਤਾਂ ਨੂੰ ਕਥਾ ਵਿਚਾਰਾਂ ਨਾਲ ਜੋੜਿਆ | ਇਸ ਮੌਕੇ ਡਾ ਮਲਕੀਤ ਥਿੰਦ, ਹੰਸ ਰਾਜ ਜੋਸਨ, ਜਗਦੀਪ ਸਿੰਘ ਗੋਲਡੀ ਕੰਬੋਜ, ਰਾਣਾ ਗੁਰਮੀਤ ਸਿੰਘ ਸੋਢੀ ਆਦਿ ਆਗੂਆਂ ਨੂੰ ਬਾਬਾ ਹਰਮੇਸ਼ ਦਾਸ ਵਲੋਂ ਸਿਰੋਪਾ ਦੇ ਕੇ ਸਨਮਾਨਿਤ ਕੀਤਾ ਗਿਆ | ਇਸ ਮੌਕੇ ਬਾਬਾ ਰਾਧੇ ਸ਼ਾਮ ਵਲੋਂ ਆਈਆਂ ਸਮੂਹ ਸੰਗਤਾਂ ਨੂੰ ਜੀਓ ਆਇਆਂ ਆਖਿਆ ਤੇ ਸਮਾਗਮਾਂ ਵਿਚ ਹਾਜ਼ਰੀ ਦਾ ਧੰਨਵਾਦ ਕੀਤਾ | ਇੰਨਾ ਸਮਾਗਮਾਂ ਦੌਰਾਨ ਗੁਰੂ ਕੇ ਲੰਗਰ ਖੀਰ-ਕੜਾਹ ਆਦਿ ਲਗਾਤਾਰ ਚੱਲਦੇ ਰਹੇ |
ਪਿਛਲੀ ਖ਼ਬਰ ਆਰ. ਐਸ. ਡੀ. ਰਾਜ ਰਤਨ ਪਬਲਿਕ ਸਕੂਲ ਵਿਚ ਵਿਸਾਖੀ ਦਾ ਤਿਉਹਾਰ ਮਨਾਇਆ ਅਗਲੀ ਖ਼ਬਰ ਸ਼ਹੀਦ ਗੰਜ ਪਬਲਿਕ ਸਕੂਲ ਮੁੱਦਕੀ ਵਿਖੇ ਵਿਸਾਖੀ ਤੇ ਖ਼ਾਲਸਾ ਪੰਥ ਦਾ ਸਾਜਨਾ ਦਿਵਸ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।