17-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-04-2026

ਹੋਮ ਗਾਰਡਜ਼ ਰਿਟਾਇਰਡ ਵੈੱਲਫੇਅਰ ਐਸੋਸੀਏਸ਼ਨ ਦੀ ਮਹੀਨਾਵਾਰ ਮੀਟਿੰਗ ਹੋਈ

ਅਜੀਤ ਡੈਸਕ 21-04-2026
ਫ਼ਿਰੋਜ਼ਪੁਰ, 20 ਅਪ੍ਰੈਲ (ਕੁਲਬੀਰ ਸਿੰਘ ਸੋਢੀ)-ਫ਼ਿਰੋਜ਼ਪੁਰ ਛਾਉਣੀ ਦੇ ਗਾਂਧੀ ਗਾਰਡਨ ਵਿਖੇ ਹੋਮ ਗਾਰਡਜ਼ ਰਿਟਾਇਰਡ ਵੈਲਫੇਅਰ ਐਸੋਸੀਏਸ਼ਨ ਦੀ ਮਹੀਨਾਵਾਰ ਮੀਟਿੰਗ ਹੋਈ ਜਿਸ ਦੀ ਅਗਵਾਈ ਜ਼ਿਲ੍ਹਾ ਪ੍ਰਧਾਨ ਤਰਸੇਮ ਲਾਲ ਨੇ ਕੀਤੀ | ਮੀਟਿੰਗ ਵਿਚ ਜ਼ਿਲ੍ਹਾ ਪ੍ਰਧਾਨ ਤਰਸੇਮ ਲਾਲ ਨੇ ਸਾਥੀਆਂ ਨਾਲ ਮੰਗਾਂ ਸਬੰਧੀ ਵਿਚਾਰ ਵਟਾਂਦਰਾ ਕੀਤਾ ਅਤੇ ਪੰਜਾਬ ਸਰਕਾਰ ਪਾਸੋਂ ਪੈਨਸ਼ਨ, ਮਾਣ ਭੱਤਾ ਅਤੇ ਡੀ.ਏ. ਜਲਦੀ ਰਿਲੀਜ਼ ਕਰਨ ਦੀ ਮੰਗ ਕੀਤੀ ਗਈ | ਜ਼ਿਲ੍ਹਾ ਪ੍ਰਧਾਨ ਨੇ ਦੱਸਿਆ ਕਿ 11 ਮਈ ਨੂੰ ਸੰਗਰੂਰ ਵਿਖੇ ਸੂਬਾ ਪੱਧਰੀ ਧਰਨਾ ਲਗਾਇਆ ਜਾ ਰਿਹਾ ਹੈ, ਜਿਸ ਵਿਚ ਫਿਰੋਜ਼ਪੁਰ ਤੋਂ ਵੱਡੀ ਸੰਖਿਆ ਵਿਚ ਸਾਥੀ ਸ਼ਮੂਲੀਅਤ ਕਰਨਗੇ | ਆਗੂਆਂ ਨੇ ਕਿਹਾ ਜੇਕਰ ਸਰਕਾਰ ਵਲੋਂ ਹਾਲੇ ਵੀ ਆਨਾਕਾਨੀ ਕੀਤੀ ਗਈ ਤਾਂ ਧਰਨਾ ਪ੍ਰਦਰਸ਼ਨ ਕਰਨ ਲਈ ਮਜਬੂਰ ਹੋਣਗੇ | ਇਸ ਮੌਕੇ ਕਮੇਟੀ ਮੈਂਬਰ ਧਰਮ ਪਾਲ, ਸਤੀਸ਼ ਕੁਮਾਰ, ਵਿਜੇ ਕੁਮਾਰ, ਬਾਜ਼ ਸਿੰਘ, ਅਜੀਤ ਸਿੰਘ, ਮੁਖ਼ਤਿਆਰ ਸਿੰਘ, ਮਹਿੰਦਰ ਸਿੰਘ, ਉਡੀਕ ਸਿੰਘ, ਸ਼ਾਮ ਲਾਲ, ਧਰਮ ਸਿੰਘ, ਲਖਵਿੰਦਰ ਸਿੰਘ, ਬਿੱਕਰ ਸਿੰਘ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਵਿਧਾਇਕ ਕਟਾਰੀਆ ਨੇ ਵੱਖ-ਵੱਖ ਸਕੂਲਾਂ ਦੇ ਵਿਕਾਸ ਕਾਰਜਾਂ ਦੇ ਕੀਤੇ ਉਦਘਾਟਨ ਅਗਲੀ ਖ਼ਬਰ ਝੂਠੇ ਪਰਚੇ ਰੱਦ ਕਰਵਾਉਣ ਲਈ ਕਿਸਾਨਾਂ ਦੇ ਵਫ਼ਦ ਵਲੋਂ ਐੱਸ.ਐੱਸ.ਪੀ ਨਾਲ ਮੁਲਾਕਾਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।