ਤਲਵੰਡੀ ਭਾਈ, 7 ਮਈ (ਰਵਿੰਦਰ ਸਿੰਘ ਬਜਾਜ)-ਥਾਣਾ ਤਲਵੰਡੀ ਭਾਈ ਦੀ ਪੁਲਿਸ ਵਲੋਂ 3 ਵਿਅਕਤੀਆਂ ਨਾਲ 2 ਕਰੋੜ 20 ਲੱਖ ਰੁਪਏ ਦੀ ਠੱਗੀ ਮਾਰਨ ਦੇ ਦੋਸ਼ਾਂ ਹੇਠ 9 ਖ਼ਿਲਾਫ਼ ਵੱਖ-ਵੱਖ ਧਾਰਾਵਾਂ ਅਧੀਨ ਮੁਕੱਦਮਾ ਦਰਜ ਕੀਤਾ ਹੈ | ਇਹ ਜਾਣਕਾਰੀ ਦਿੰਦਿਆਂ ਸਹਾਇਕ ਥਾਣੇਦਾਰ ਗੁਰਬਿੰਦਰ ਸਿੰਘ ਨੇ ਦੱਸਿਆ ਕਿ ਬਲਜਿੰਦਰ ਸਿੰਘ ਪੁੱਤਰ ਜਗੀਰ ਸਿੰਘ ਵਾਸੀ ਰੇਲਵੇ ਰੋਡ ਫ਼ਿਰੋਜ਼ਪੁਰ, ਸੁੱਚਾ ਸਿੰਘ ਪੁੱਤਰ ਗੁਰਦੀਪ ਸਿੰਘ ਵਾਸੀ ਪਿੰਡ ਟਿੱਬੀ ਕਲਾਂ ਅਤੇ ਗੁਰਪ੍ਰੀਤ ਸਿੰਘ ਪੁੱਤਰ ਗੁਰਬਚਨ ਸਿੰਘ ਵਾਸੀ ਪਿੰਡ ਤਰਿੰਡਾ ਜ਼ਿਲ੍ਹਾ ਫ਼ਿਰੋਜ਼ਪੁਰ ਨੇ ਉਚ ਪੁਲਿਸ ਅਧਿਕਾਰੀਆਂ ਨੂੰ ਸ਼ਿਕਾਇਤ ਦਿੱਤੀ ਸੀ | ਉਨ੍ਹਾਂ ਦੱਸਿਆ ਕਿ ਮੁਲਜ਼ਮਾਂ ਨੇ ਹਮਮਸ਼ਵਰਾ ਹੋ ਕੇ ਧੋਖਾਧੜੀ ਦੀ ਨੀਅਤ ਨਾਲ ਇਕ ਜ਼ਮੀਨ ਦੇ ਵੱਖ-ਵੱਖ ਬਿਆਨੇ ਦਰਖ਼ਾਸਤੀਆਂ ਨਾਲ ਕਰਕੇ 2 ਕਰੋੜ 20 ਲੱਖ ਰੁਪਏ ਦੀ ਠੱਗੀ ਮਾਰਨੀ ਪਾਇਆ ਗਿਆ, ਜਿਸ ਬਾਅਦ ਉਚ ਪੁਲਿਸ ਅਧਿਕਾਰੀਆਂ ਦੀ ਮਨਜ਼ੂਰੀ ਬਾਅਦ ਮੁਲਜ਼ਮ ਸੁਖਜੀਤ ਕੌਰ ਪਤਨੀ ਜਸਵਿੰਦਰ ਸਿੰਘ, ਹਰਭਗਵਾਨ ਸਿੰਘ ਪੁੱਤਰ ਗੁਰਚਰਨ ਸਿੰਘ, ਜਸਵਿੰਦਰ ਸਿੰਘ ਉਰਫ਼ ਜੱਜਵਿੰਦਰ ਸਿੰਘ ਪੁੱਤਰ ਗੁਰਚਰਨ ਸਿੰਘ, ਸੁਖਮੰਦਰ ਸਿੰਘ ਪੁੱਤਰ ਗੁਰਚਰਨ ਸਿੰਘ, ਅਰਪਿੰਦਰ ਕੌਰ ਉਰਫ਼ ਰੁਪਿੰਦਰ ਕੌਰ ਪਤਨੀ ਸਹਿਦੇਵ ਸਿੰਘ, ਸਹਿਦੇਵ ਸਿੰਘ ਪੁੱਤਰ ਸ਼ਮਸ਼ੇਰ ਸਿੰਘ ਵਾਸੀਆਨ ਨੇੜੇ ਗੁਰਦੁਆਰਾ ਲੰਗਰ ਸਾਹਿਬ ਤਲਵੰਡੀ ਭਾਈ, ਜਗਦੀਸ਼ ਕੌਰ ਪਤਨੀ ਦਵਿੰਦਰ ਸਿੰਘ ਬਰਾੜ ਵਾਸੀ ਢਿੱਲਵਾਂ ਕਲਾਂ ਜ਼ਿਲ੍ਹਾ ਫ਼ਰੀਦਕੋਟ, ਪਿ੍ਤਪਾਲ ਸਿੰਘ ਪੁੱਤਰ ਜਗਜੀਤ ਸਿੰਘ ਵਾਸੀ ਕਲਗ਼ੀਧਰ ਨਗਰ ਮਕਾਨ ਨੰਬਰ 128/70 ਨੇੜੇ ਗਲੀ ਨੰਬਰ 3 ਬਠਿੰਡਾ, ਹਰਦੀਪ ਸਿੰਘ ਪੁੱਤਰ ਨਛੱਤਰ ਸਿੰਘ ਵਾਸੀ ਪਰਸ ਰਾਮ ਨਗਰ ਬਠਿੰਡਾ ਖ਼ਿਲਾਫ਼ ਵੱਖ-ਵੱਖ ਧਾਰਾਵਾਂ ਅਧੀਨ ਮੁਕੱਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਦਿੱਤੀ ਹੈ |