16-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-05-2026

ਤਲਵੰਡੀ ਭਾਈ ਪਹੁੰਚਣ 'ਤੇ ਮੁੱਖ ਮੰਤਰੀ ਮਾਨ ਦਾ ਜੋਸ਼ੋ ਖਰੋਸ਼ ਨਾਲ ਸਵਾਗਤ

ਅਜੀਤ ਡੈਸਕ 08-05-2026
ਤਲਵੰਡੀ ਭਾਈ, 7 ਮਈ (ਕੁਲਜਿੰਦਰ ਸਿੰਘ ਗਿੱਲ)-ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਸਤਿਕਾਰ ਕਾਨੂੰਨ ਵਿੱਚ ਸੋਧਾਂ ਤੋਂ ਬਾਅਦ ਗੁਰਧਾਮਾਂ ਦੇ ਦਰਸ਼ਨਾਂ ਲਈ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਕੀਤੀ ਜਾ ਰਹੀ 'ਸ਼ੁਕਰਾਨਾ ਯਾਤਰਾ' ਅੱਜ ਤਲਵੰਡੀ ਭਾਈ ਵਿਖੇ ਪੁੱਜੀ | ਮੁੱਖ ਮੰਤਰੀ ਦੇ ਇੱਥੇ ਮੋਗਾ ਰੋਡ ਪੁਲ ਹੇਠਾਂ ਪੁੱਜ ਤੇ ਹਲਕਾ ਫ਼ਿਰੋਜ਼ਪੁਰ ਦਿਹਾਤੀ ਦੇ ਵਿਧਾਇਕ ਐਡਵੋਕੇਟ ਰਜਨੀਸ਼ ਦਹੀਯਾ ਦੀ ਅਗਵਾਈ ਹੇਠ ਆਮ ਆਦਮੀ ਪਾਰਟੀ ਦੇ ਆਗੂਆਂ, ਵਰਕਰਾਂ, ਵੱਖ ਵੱਖ ਸੰਸਥਾਵਾਂ, ਸਰਪੰਚਾਂ-ਪੰਚਾ, ਮੋਹਤਬਰਾਂ ਤੇ ਇਲਾਕੇ ਦੀਆਂ ਸੰਗਤਾਂ ਵਲੋਂ ਜ਼ੋਰਦਾਰ ਸਵਾਗਤ ਕੀਤਾ ਗਿਆ | ਲੋਕਾਂ ਵਲੋਂ ਮੁੱਖ ਮੰਤਰੀ ਦੀ ਗੱਡੀ ਤੇ ਫੁੱਲਾਂ ਦੀ ਵਰਖਾ ਕਰਕੇ ਉਨ੍ਹਾਂ ਦਾ ਸਤਿਕਾਰ ਕੀਤਾ ਗਿਆ ਜਦਕਿ ਮੁੱਖ ਮੰਤਰੀ ਵਲੋਂ ਵੀ ਹੱਥ ਜੋੜ ਕੇ ਲੋਕਾਂ ਦਾ ਪਿਆਰ ਕਬੂਲਿਆ ਗਿਆ | ਇਸ ਮੌਕੇ ਤੇ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਆਪਣੇ ਸੰਖੇਪ ਸੰਬੋਧਨ ਦੌਰਾਨ ਸ਼੍ਰੋਮਣੀ ਅਕਾਲੀ ਦਲ ਦੇ ਆਗੂਆਂ ਨੂੰ ਖ਼ੂਬ ਰਗੜੇ ਲਾਏ ਗਏ ਜਦਕਿ ਦੂਸਰੇ ਵਿਰੋਧੀਆਂ ਕਾਂਗਰਸ ਅਤੇ ਭਾਜਪਾ ਦਾ ਨਾਂਅ ਤੱਕ ਨਹੀਂ ਲਿਆ | ਇਸ ਸਮੇਂ ਉਨ੍ਹਾਂ ਇਹ ਵੀ ਕਿਹਾ ਕਿ ਬੇਅਦਬੀਆਂ ਲਈ ਉਨ੍ਹਾਂ ਦੀ ਸਰਕਾਰ ਨੇ ਸਖ਼ਤ ਕਾਨੂੰਨ ਬਣਾ ਕੇ ਆਪਣਾ ਫ਼ਰਜ਼ ਨਿਭਾਇਆ ਹੈ | ਜਦਕਿ ਉਨ੍ਹਾਂ ਕਿਹਾ ਕਿ ਸੁਖਬੀਰ ਸਿੰਘ ਬਾਦਲ ਹੁਣ ਵਿਦੇਸ਼ ਚਲੇ ਗਏ ਹਨ ਅਤੇ ਉਨ੍ਹਾਂ ਨੂੰ ਹੁਣ ਡਰ ਸਤਾ ਰਿਹਾ ਹੈ | ਜਦਕਿ ਉਨ੍ਹਾਂ ਆਪਣੀ ਸਰਕਾਰ ਦੀਆਂ ਮੁਫ਼ਤ ਬਿਜਲੀ, ਨਹਿਰੀ ਪਾਣੀ, ਖੇਤਾਂ ਲਈ ਦਿਨ ਸਮੇਂ ਬਿਜਲੀ, ਆਮ ਆਦਮੀ ਕਲੀਨਿਕਾਂ ਆਦਿ ਦੀਆਂ ਪ੍ਰਾਪਤੀਆਂ ਵੀ ਗਿਣਾਈਆਂ | ਜਦਕਿ ਉਨ੍ਹਾਂ ਆਪਣੀ ਮਸ਼ਹੂਰ ਕਿੱਕਲੀ ਵੀ ਸੁਣਾਈ, ਜਿਸ ਤੇ ਲੋਕਾਂ ਵਲੋਂ ਖ਼ੂਬ ਤਾੜੀਆਂ ਮਾਰੀਆਂ ਗਈਆਂ | ਇਸ ਸਮੇਂ ਹਰਜਿੰਦਰ ਸਿੰਘ ਘਾਂਗਾ ਜ਼ਿਲ੍ਹਾ ਪ੍ਰਧਾਨ ਆਮ ਆਦਮੀ ਪਾਰਟੀ, ਬੇਅੰਤ ਸਿੰਘ ਹਕੂਮਤ ਵਾਲਾ ਸੰਗਠਨ ਸਕੱਤਰ ਫ਼ਿਰੋਜਪੁਰ ਦਿਹਾਤੀ, ਸੁਖਦੀਪ ਸਿੰਘ ਉਗੋਕੇ ਜ਼ਿਲ੍ਹਾ ਪ੍ਰਧਾਨ ਯੂਥ ਵਿੰਗ, ਜਤਿੰਦਰ ਬਜਾਜ ਬਬਲਾ, ਭੁਪਿੰਦਰ ਕੌਰ ਸੰਧੂ, ਸੰਦੀਪ ਮੰਗਲਾ, ਸੁਖਵਿੰਦਰ ਸਿੰਘ ਸੁੱਖਾ ਕਲਸੀ ਬਲਾਕ ਪ੍ਰਧਾਨ, ਚੇਅਰਮੈਨ ਹਰਪ੍ਰੀਤ ਸਿੰਘ ਕਲਸੀ, ਪਲਵਿੰਦਰ ਸਿੰਘ ਗਿੱਲ ਸਰਪੰਚ ਠੇਠਰ ਕਲਾਂ, ਡਾ: ਓਮ ਪ੍ਰਕਾਸ਼ ਸੇਠੀ, ਗੁਰਜੰਟ ਸਿੰਘ ਖੋਸਾ ਸਰਪੰਚ ਭੋਲੂਵਾਲਾ, ਸਰਪੰਚ ਅਮਰਦੀਪ ਸਿੰਘ ਲੱਲੇ, ਰਾਜਾ ਗਿੱਲ ਕੋਟਲਾ, ਸੂਬੇਦਾਰ ਜਸਵਿੰਦਰ ਸਿੰਘ ਸਰਪੰਚ ਕੋਟ ਕਰੋੜ, ਗੁਰਜੀਤ ਸਿੰਘ ਖੋਸਾ ਕੋਟ ਕਰੋੜ, ਗੁਲਸ਼ਨ ਮਹਿਰਾਣਾ ਬਲਾਕ ਪ੍ਰਧਾਨ, ਅੰਕੁਸ਼ ਅਰੋੜਾ, ਸਾਹਿਲ ਅਰੋੜਾ, ਰੌਸ਼ਨ ਲਾਲ ਮੁੱਦਕੀ, ਗੁਰਨਾਮ ਸਿੰਘ ਚੰਦੜ੍ਹ, ਬਲਵੰਤ ਸਿੰਘ ਭੰਗਰਾ, ਰਾਮ ਸਿੰਘ ਕਲਸੀ, ਲਛਮਣ ਸਿੰਘ, ਅਮਰੀਕ ਸਿੰਘ ਖੋਸਾ, ਮਾਰਸ਼ਲ ਘਾਰੂ, ਗੁਰਮੰਦਰ ਸਿੰਘ ਮਹਿਰਾ ਤੋਂ ਇਲਾਵਾ ਕਈ ਸਰਗਰਮ ਆਗੂ ਸ਼ਾਮਿਲ ਸਨ |
ਪਿਛਲੀ ਖ਼ਬਰ 'ਸ਼ੁਕਰਾਨਾ ਯਾਤਰਾ' ਦਾ ਜ਼ੀਰਾ ਪਹੁੰਚਣ 'ਤੇ ਨਿੱਘਾ ਸਵਾਗਤ ਅਗਲੀ ਖ਼ਬਰ 2 ਕਰੋੜ 20 ਲੱਖ ਦੀ ਠੱਗੀ ਮਾਰਨ ਦੇ ਦੋਸ਼ਾਂ ਹੇਠ 9 ਖ਼ਿਲਾਫ਼ ਮਾਮਲਾ ਦਰਜ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।