16-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-05-2026

'ਸ਼ੁਕਰਾਨਾ ਯਾਤਰਾ' ਦਾ ਜ਼ੀਰਾ ਪਹੁੰਚਣ 'ਤੇ ਨਿੱਘਾ ਸਵਾਗਤ

ਅਜੀਤ ਡੈਸਕ 08-05-2026
ਜ਼ੀਰਾ, 7 ਮਈ (ਪ੍ਰਤਾਪ ਸਿੰਘ ਹੀਰਾ/ਹਰਜੀਤ ਸਿੰਘ ਗਿੱਲ/ਰਜਨੀਸ਼ ਕਥੂਰੀਆ)-ਪੰਜਾਬ ਸਰਕਾਰ ਵਲੋਂ ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ, 2026' ਲਾਗੂ ਹੋਣ ਤੋਂ ਬਾਅਦ ਪ੍ਰਮਾਤਮਾ ਦਾ ਸ਼ੁਕਰਾਨਾ ਕਰਨ ਲਈ ਤਖ਼ਤ ਸ੍ਰੀ ਅਨੰਦਪੁਰ ਸਾਹਿਬ ਤੋਂ ਸ਼ੁਰੂ ਹੋਈ ਚਾਰ ਦਿਨਾਂ 'ਸ਼ੁਕਰਾਨਾ ਯਾਤਰਾ' ਦੇ ਜ਼ੀਰਾ ਪਹੁੰਚਣ 'ਤੇ ਆਪ ਵਰਕਰਾਂ ਵਲੋਂ ਨਿੱਘਾ ਸਵਾਗਤ ਕੀਤਾ ਗਿਆ | ਫਿਰੋਜ਼ਪੁਰ ਰੋਡ ਜ਼ੀਰਾ ਵਿਖੇ ਹਲਕਾ ਵਿਧਾਇਕ ਨਰੇਸ਼ ਕਟਾਰੀਆ ਦੀ ਅਗਵਾਈ ਹੇਠ ਕਰਵਾਏ ਗਏ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਹ ਪ੍ਰਮਾਤਮਾ ਦਾ ਧੰਨਵਾਦ ਕਰਨ ਲਈ ਸ਼ੁਕਰ ਸ਼ੁਕਰਾਨਾ ਯਾਤਰਾ ਰਹੇ ਹਨ ਕਿ ਉਨ•ਾਂ ਨੂੰ ਮਾਨਵਤਾ ਦੀ ਸੇਵਾ ਕਰਨ ਅਤੇ ਇਸ ਪਵਿੱਤਰ ਕਾਰਜ ਨੂੰ ਨੇਪਰੇ ਚਾੜ•ਨ ਦਾ ਬਲ ਬਖ਼ਸ਼ਿਆ ਹੈ | ਉਹਨਾਂ ਦੱਸਿਆ ਕਿ ਇਸ ਨਵੇਂ ਐਕਟ ਤਹਿਤ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਕਰਨ ਵਾਲਿਆਂ ਲਈ ਉਮਰ ਕੈਦ ਅਤੇ 25 ਲੱਖ ਰੁਪਏ ਤੱਕ ਦੇ ਜੁਰਮਾਨੇ ਦੀ ਵਿਵਸਥਾ ਕੀਤੀ ਗਈ ਹੈ | ਮੁੱਖ ਮੰਤਰੀ ਮਾਨ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਦੌਰਾਨ ਬੇਅਦਬੀ ਦੇ ਦੋਸ਼ੀਆਂ ਨੂੰ ਸ਼ਹਿ ਦੇਣ ਵਾਲੇ ਹੁਣ ਜਲਦ ਹੀ ਸਲਾਖ਼ਾਂ ਪਿੱਛੇ ਹੋਣਗੇ | ਉਨ•ਾਂ ਕਿਹਾ ਕਿ ਇਹ ਕਾਨੂੰਨ ਭਵਿੱਖ ਵਿੱਚ ਅਜਿਹੀਆਂ ਘਟਨਾਵਾਂ ਨੂੰ ਰੋਕਣ ਲਈ ਇਕ ਮੀਲ ਪੱਥਰ ਸਾਬਤ ਹੋਵੇਗਾ | ਇਸ ਮੌਕੇ ਡਿਪਟੀ ਕਮਿਸ਼ਨਰ ਮੈਡਮ ਦੀਪ ਸਿਖਾ, ਭੁਪਿੰਦਰ ਸਿੰਘ ਐਸ.ਐਸ.ਪੀ ਫ਼ਿਰੋਜਪੁਰ ਸੁਰੱਖਿਆ ਪ੍ਰਬੰਧਾਂ ਦੀ ਖੁਦ ਨਿਗਰਾਨੀ ਕਰ ਰਹੇ ਸਨ | ਇਸ ਮੌਕੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਸਵਾਗਤ ਕਰਨ ਵਾਲਿਆਂ ਵਿਚ ਸ਼ੰਕਰ ਕਟਾਰੀਆ ਮੈਂਬਰ ਜ਼ਿਲ•ਾ ਪਰਿਸ਼ਦ, ਸ਼ਮਿੰਦਰ ਸਿੰਘ ਖਿੰਡਾ ਚੇਅਰਮੈਨ ਪੰਜਾਬ ਐਗਰੋ, ਚੰਦ ਸਿੰਘ ਗਿੱਲ ਚੇਅਰਮੈਨ ਜ਼ਿਲ•ਾ ਪਲੈਨਿੰਗ, ਫੌਜਾ ਸਿੰਘ ਸਰਾਰੀ ਐਮ.ਐਲ.ਏ ਗੁਰੂਹਰਸਹਾਏ, ਰਣਬੀਰ ਸਿੰਘ ਭੁੱਲਰ ਐਮ.ਐਲ.ਏ ਫ਼ਿਰੋਜਪੁਰ, ਸੁਖਵਿੰਦਰ ਸੁੱਖ ਕੋਆਰਡੀਨੇਟਰ ਸਿੱਖਿਆ ਕਮੇਟੀ, ਰਾਮ ਸਿੰਘ ਗਿੱਲ ਲੌਂਗੋਦੇਵਾ, ਹਰਭਗਵਾਨ ਭੋਲਾ ਸ਼ਹਿਰੀ ਬਲਾਕ ਪ੍ਰਧਾਨ, ਇਕਬਾਲ ਸਿੰਘ ਢਿੱਲੋਂ ਚੇਅਰਮੈਨ ਮਾਰਕੀਟ ਕਮੇਟੀ ਜ਼ੀਰਾ, ਬਲਜਿੰਦਰ ਸਿੰਘ ਗਿੱਲ ਨੰਬਰਦਾਰ, ਗੁਰਪ੍ਰੀਤ ਸਿੰਘ ਗੋਪੀ ਪ੍ਰਧਾਨ ਟਰੱਕ ਯੂਨੀਅਨ,, ਧਰਮਪਾਲ ਯੁੱਧ ਸਾਬਕਾ ਪ੍ਰਧਾਨ ਨਗਰ ਕੌਂਸਲ ਜ਼ੀਰਾ, ਬਲਕਾਰ ਸਾਬਕਾ ਸਰਪੰਚ ਵਕੀਲਾਂ ਵਾਲਾ, ਗਗਨਦੀਪ ਸਿੰਘ ਮਨਸੂਰਦੇਵਾ, ਤੀਰਥ ਸਿੰਘ ਬਰਾੜ ਫੇਰੋ ਕੇ, ਸਰਬਜੀਤ ਕੌਰ ਜ਼ਿਲਾ ਕੈਸ਼ੀਅਰ, ਆਦਿ ਵਿਸ਼ੇਸ਼ ਤੌਰ 'ਤੇ ਹਾਜ਼ਰ ਸਨ |
ਪਿਛਲੀ ਖ਼ਬਰ ਜਨਤਕ ਮੰਗਾਂ ਨੂੰ ਲੈ ਕੇ ਸਮਾਜ ਸੇਵੀ ਮਦਨ ਲਾਲ ਨਰੂਲਾ ਦਾ ਧਰਨਾ 195ਵੇਂ ਦਿਨ 'ਚ ਦਾਖਲ ਅਗਲੀ ਖ਼ਬਰ ਤਲਵੰਡੀ ਭਾਈ ਪਹੁੰਚਣ 'ਤੇ ਮੁੱਖ ਮੰਤਰੀ ਮਾਨ ਦਾ ਜੋਸ਼ੋ ਖਰੋਸ਼ ਨਾਲ ਸਵਾਗਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।