ਗੁਰੂਹਰਸਹਾਏ, 7 ਮਈ(ਕਪਿਲ ਕੰਧਾਰੀ)ਸ਼ਹਿਰ ਦੀਆਂ ਜਨਤਕ ਮੰਗਾਂ ਅਤੇ ਲੋਕਾਂ ਨਾਲ ਸੰਬੰਧਿਤ ਮੁਢਲੇ ਮਸਲਿਆਂ ਦੇ ਹੱਲ ਲਈ ਰੇਲਵੇ ਪਾਰਕ ਵਿਖੇ ਸਮਾਜ ਸੇਵੀ ਮਦਨ ਲਾਲ ਨਰੂਲਾ ਵਲੋਂ ਲਗਾਤਾਰ ਦਿੱਤਾ ਜਾ ਰਿਹਾ ਧਰਨਾ ਅੱਜ 195ਵੇਂ ਦਿਨ ਵਿਚ ਦਾਖਲ ਹੋ ਗਿਆ | ਲੰਬੇ ਸਮੇਂ ਤੋਂ ਜਾਰੀ ਇਸ ਸੰਘਰਸ਼ ਨੂੰ ਸ਼ਹਿਰ ਵਾਸੀਆਂ ਅਤੇ ਵੱਖ-ਵੱਖ ਸਮਾਜਿਕ ਸੰਸਥਾਵਾਂ ਵਲੋਂ ਉਨ੍ਹਾਂ ਨੂੰ ਸਮਰਥਨ ਮਿਲ ਰਿਹਾ ਹੈ | ਧਰਨੇ ਦੌਰਾਨ ਮਦਨ ਲਾਲ ਨਰੂਲਾ ਨੇ ਕਿਹਾ ਕਿ ਉਨ੍ਹਾਂ ਵਲੋਂ ਸ਼ਹਿਰ ਦੇ ਵਿਕਾਸ, ਲੋਕਾਂ ਨੂੰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣ ਅਤੇ ਜਨਤਕ ਸਮੱਸਿਆਵਾਂ ਦੇ ਹੱਲ ਲਈ ਇਹ ਸੰਘਰਸ਼ ਕੀਤਾ ਜਾ ਰਿਹਾ ਹੈ | ਉਨ੍ਹਾਂ ਦੱਸਿਆ ਕਿ ਕਈ ਵਾਰ ਪ੍ਰਸ਼ਾਸਨਿਕ ਅਧਿਕਾਰੀਆਂ ਅਤੇ ਸਬੰਧਤ ਵਿਭਾਗਾਂ ਦੇ ਧਿਆਨ ਵਿਚ ਮਸਲੇ ਲਿਆਂਦੇ ਜਾਣ ਦੇ ਬਾਵਜੂਦ ਹਾਲੇ ਤੱਕ ਢੁਕਵਾਂ ਹੱਲ ਨਹੀਂ ਹੋ ਸਕਿਆ | ਜਿਸ ਕਾਰਨ ਉਨ੍ਹਾਂ ਨੂੰ ਧਰਨਾ ਜਾਰੀ ਰੱਖਣਾ ਪੈ ਰਿਹਾ ਹੈ | ਉਨ੍ਹਾਂ ਕਿਹਾ ਕਿ ਲੋਕਾਂ ਨੂੰ ਰੇਲਵੇ ਸਕਾਈ ਬਿ੍ਜ, ਸਫ਼ਾਈ ਪ੍ਰਬੰਧ ਅਤੇ ਹੋਰ ਜਨਤਕ ਸਹੂਲਤਾਂ ਨਾਲ ਸੰਬੰਧਿਤ ਕਈ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਸਰਕਾਰ ਅਤੇ ਪ੍ਰਸ਼ਾਸਨ ਨੂੰ ਲੋਕਾਂ ਦੀਆਂ ਸਮੱਸਿਆਵਾਂ ਨੂੰ ਪਹਿਲ ਦੇ ਆਧਾਰ 'ਤੇ ਹੱਲ ਕਰਨਾ ਚਾਹੀਦਾ ਹੈ |