ਮੱਲਾਂਵਾਲਾ, 7 ਮਈ (ਗੁਰਦੇਵ ਸਿੰਘ)-ਥਾਣਾ ਮੱਲਾਂਵਾਲਾ ਪੁਲਿਸ ਵਲੋਂ ਹੈਰੋਇਨ ਸਮੇਤ ਮੁਲਜ਼ਮ ਨੂੰ ਕਾਬੂ ਕਰਕੇ ਉਸ ਖ਼ਿਲਾਫ਼ ਐਨ.ਡੀ.ਪੀ.ਐੱਸ. ਐਕਟ ਅਧੀਨ ਮੁਕੱਦਮਾ ਦਰਜ ਕੀਤਾ ਹੈ | ਸਹਾਇਕ ਥਾਣੇਦਾਰ ਗੁਰਦੀਪ ਸਿੰਘ ਨੇ ਦੱਸਿਆ ਕਿ ਜਦ ਉਹ ਸਮੇਤ ਸਾਥੀ ਕਰਮਚਾਰੀਆਂ ਦੇ ਮੱਲਾਂਵਾਲਾ ਏਰੀਆ 'ਚ ਗਸ਼ਤ 'ਤੇ ਸੀ ਤਾਂ ਜਦੋਂ ਪੁਲਿਸ ਪਾਰਟੀ ਰਾਧਾ ਸੁਆਮੀ ਡੇਰਾ ਕੋਲ ਪੁੱਜੀ ਤਾਂ 1 ਮੋਨਾ ਨੌਜਵਾਨ ਪੁਲਿਸ ਪਾਰਟੀ ਨੂੰ ਵੇਖ ਕੇ ਖਿਸਕਣ ਲੱਗਾ, ਜਿਸ ਨੂੰ ਕਾਬੂ ਕੀਤਾ ਗਿਆ | ਉਨ੍ਹਾਂ ਦੱਸਿਆ ਕਿ ਕਾਬੂ ਕੀਤੇ ਮੁਲਜ਼ਮ ਦੀ ਪਹਿਚਾਣ ਹਰਪ੍ਰੀਤ ਸਿੰਘ ਉਰਫ਼ ਭੱਦੀ ਪੁੱਤਰ ਹਰਜਿੰਦਰ ਸਿੰਘ ਵਾਸੀ ਪਿੰਡ ਕੱਚਰ ਭੰਨ ਥਾਣਾ ਸਦਰ ਜ਼ੀਰਾ ਵਜੋਂ ਹੋਈ ਹੈ, ਜਿਸ ਕੋਲੋਂ ਤਲਾਸ਼ੀ ਦੌਰਾਨ 5 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ |