16-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-05-2026

ਪੰਜਾਬ 'ਚ ਅਗਲੀ ਸਰਕਾਰ ਕਾਂਗਰਸ ਦੀ ਬਣੇਗੀ- ਗਿੱਲ, ਬਰਾੜ, ਖੋਸਾ, ਮਿਰਜ਼ੇ ਕੇ

ਰਣਜੀਤ ਸਿੰਘ ਰਾਣਾ ਗਿੱਲ, ਪਰਮਜੀਤ ਸਿੰਘ ਬਰਾੜ, ਗੁਰਲਿਆਕਤ ਸਿੰਘ ਬਰਾੜ, ਸੁਖਚੈਨ ਸਿੰਘ ਖੋਸਾ, ਮਨਪ੍ਰੀਤ ਸਿੰਘ ਬਰਾੜ ਮਿਰਜ਼ੇ ਕੇ | <br/> 08-05-2026
ਮੁੱਦਕੀ, 7 ਮਈ (ਭਾਰਤ ਭੂਸ਼ਨ ਅਗਰਵਾਲ)-ਕਾਂਗਰਸ ਦੀਆਂ ਨੀਤੀਆਂ ਹਮੇਸ਼ਾ ਲੋਕ-ਪੱਖੀ ਰਹੀਆਂ ਹਨ 'ਤੇ ਕਾਂਗਰਸ ਪਾਰਟੀ ਪੰਜਾਬ 'ਚ ਜੜ੍ਹਾਂ ਮਜ਼ਬੂਤ ਕਰ ਰਹੀ ਹੈ ਅਤੇ ਜ਼ਮੀਨੀ ਪੱਧਰ 'ਤੇ ਲੋਕਾਂ ਨਾਲ ਸੰਪਰਕ ਬਣਾਇਆ ਜਾ ਰਿਹਾ ਹੈ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸੀਨੀਅਰ ਕਾਂਗਰਸੀ ਆਗੂ ਰਣਜੀਤ ਸਿੰਘ ਰਾਣਾ ਗਿੱਲ, ਪਰਮਜੀਤ ਸਿੰਘ ਬਰਾੜ, ਗੁਰਲਿਆਕਤ ਸਿੰਘ ਬਰਾੜ, ਸੁਖਚੈਨ ਸਿੰਘ ਖੋਸਾ, ਮਨਪ੍ਰੀਤ ਸਿੰਘ ਬਰਾੜ ਮਿਰਜ਼ੇ ਕੇ ਨੇ ਕੀਤਾ | ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਦੁਬਾਰਾ ਕਾਂਗਰਸ ਦੀ ਸਰਕਾਰ ਚਾਹੁੰਦੇ ਹਨ ਅਤੇ ਜਿਸ ਤਰ੍ਹਾਂ ਦੀ ਕਾਂਗਰਸ ਨੂੰ ਜਨਤਕ ਹਮਾਇਤ ਮਿਲ ਰਹੀ ਹੈ, ਉਸ ਨੂੰ ਦੇਖਦਿਆਂ ਇਹ ਕਹਿਣਾ ਗ਼ਲਤ ਨਹੀਂ ਹੋਵੇਗਾ ਕਿ ਕਾਂਗਰਸ ਪਾਰਟੀ 2027 ਦੀਆਂ ਵਿਧਾਨ ਸਭਾ ਚੋਣਾਂ 'ਚ ਸ਼ਾਨਦਾਰ ਜਿੱਤ ਪ੍ਰਾਪਤ ਕਰਕੇ ਸੂਬੇ ਵਿਚ ਸਰਕਾਰ ਬਣਾਏਗੀ | ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਹੁਣ ਕਾਂਗਰਸ ਸਰਕਾਰ ਦੌਰਾਨ ਹੋਏ ਵਿਕਾਸ ਕਾਰਜਾਂ ਅਤੇ ਮਿਲੀਆਂ ਸਹੂਲਤਾਂ ਨੂੰ ਯਾਦ ਕਰ ਰਹੇ ਹਨ | ਗਿੱਲ, ਬਰਾੜ, ਖੋਸਾ ਅਤੇ ਮਿਰਜ਼ੇ ਕੇ ਨੇ ਕਿਹਾ ਕਿ ਕਾਂਗਰਸ ਸਰਕਾਰ ਦੇ ਕਾਰਜਕਾਲ ਦੌਰਾਨ ਸੂਬੇ ਵਿਚ ਬੁਨਿਆਦੀ ਢਾਂਚੇ ਦੇ ਵਿਕਾਸ, ਸਿੱਖਿਆ, ਸਿਹਤ ਤੇ ਰੁਜ਼ਗਾਰ ਦੇ ਖੇਤਰ 'ਚ ਮਹੱਤਵਪੂਰਨ ਕਦਮ ਚੁੱਕੇ ਗਏ ਸਨ | ਜਿਨ੍ਹਾਂ ਦਾ ਲਾਭ ਅੱਜ ਵੀ ਲੋਕਾਂ ਨੂੰ ਮਿਲ ਰਿਹਾ ਹੈ | ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਆਪ ਸਰਕਾਰ ਤੋਂ ਤੰਗ ਆ ਚੁੱਕੇ ਹਨ | ਕਿਉਂਕਿ ਉਨ੍ਹਾਂ ਨੇ ਲੋਕਾਂ ਨਾਲ ਕੀਤੇ ਵਾਅਦੇ ਪੂਰੇ ਨਹੀਂ ਕੀਤੇ ਅਤੇ ਪੰਜਾਬ ਵਿਚ ਦਿਨੋਂ-ਦਿਨ ਨੌਜਵਾਨ ਨਸ਼ਿਆਂ ਵਲ ਜਾ ਰਹੇ | ਵਿਕਾਸ ਦੇ ਮੁੱਦੇ 'ਤੇ ਵੀ ਆਪ ਸਰਕਾਰ ਜ਼ੀਰੋ ਸਾਬਿਤ ਹੋਈ ਹੈ |
ਪਿਛਲੀ ਖ਼ਬਰ ਪੈਨਸ਼ਨਰਜ਼ ਵੈੱਲਫੇਅਰ ਫੈਡਰੇਸ਼ਨ ਦੀ ਵਿਸ਼ੇਸ਼ ਮੀਟਿੰਗ ਹੋਈ ਅਗਲੀ ਖ਼ਬਰ ਥਾਣਾ ਕੈਂਟ ਫ਼ਿਰੋਜ਼ਪੁਰ ਪੁਲਿਸ ਵਲੋਂ 70 ਗਰਾਮ ਹੈਰੋਇਨ ਸਮੇਤ ਦੋ ਵਿਅਕਤੀ ਕਾਬੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।