16-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-05-2026

ਪੈਨਸ਼ਨਰਜ਼ ਵੈੱਲਫੇਅਰ ਫੈਡਰੇਸ਼ਨ ਦੀ ਵਿਸ਼ੇਸ਼ ਮੀਟਿੰਗ ਹੋਈ

ਅਜੀਤ ਡੈਸਕ 08-05-2026
ਜ਼ੀਰਾ, 7 ਮਈ (ਹਰਜੀਤ ਸਿੰਘ ਗਿੱਲ)-ਪੈਨਸ਼ਨਰਜ਼ ਵੈੱਲਫੇਅਰ ਫੈਡਰੇਸ਼ਨ ਦੀ ਵਿਸ਼ੇਸ਼ ਮੀਟਿੰਗ ਮੰਡਲ ਸਕੱਤਰ ਸੰਤੋਖ ਸਿੰਘ ਦੀ ਪ੍ਰਧਾਨਗੀ ਹੇਠ ਜ਼ੀਰਾ ਵਿਖੇ ਹੋਈ | ਇਸ ਦੌਰਾਨ ਵੱਖ-ਵੱਖ ਬੁਲਾਰਿਆਂ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਮੁਲਾਜ਼ਮਾਂ ਪ੍ਰਤੀ ਘਟੀਆ ਵਤੀਰਾ ਅਪਣਾਇਆ ਜਾ ਰਿਹਾ ਹੈ, ਜਿਸ ਕਰਕੇ ਅਦਾਲਤਾਂ ਦੇ ਫ਼ੈਸਲਿਆਂ ਨੂੰ ਵੀ ਨਜ਼ਰ ਅੰਦਾਜ਼ ਕੀਤਾ ਜਾ ਰਿਹਾ ਹੈ | ਉਨ੍ਹਾਂ ਕਿਹਾ ਕਿ ਮੁਲਾਜ਼ਮਾਂ ਤੇ ਪੈਨਸ਼ਨਰਾਂ ਦਾ ਬਣਦਾ ਬਕਾਇਆ ਅਜੇ ਤੱਕ ਨਹੀਂ ਦਿੱਤਾ ਜਾ ਰਿਹਾ | ਆਗੂਆਂ ਨੇ ਸਰਕਾਰ ਵਲੋਂ ਅਪਣਾਏ ਜਾ ਰਹੇ ਇਸ ਵਤੀਰੇ ਦੀ ਸਖ਼ਤ ਸ਼ਬਦਾਂ 'ਚ ਨਿਖੇਧੀ ਕੀਤੀ | ਉਨ੍ਹਾਂ ਮੰਗ ਕੀਤੀ ਕਿ ਬੋਰਡ ਵਲੋਂ ਸਮਝੌਤੇ ਵਿਚ ਮੰਨੀਆਂ ਹੋਈਆਂ ਮੰਗਾਂ ਨੂੰ ਤੁਰੰਤ ਅਮਲੀ ਜਾਮਾ ਪਹਿਨਾਇਆ ਜਾਵੇ | ਇਸ ਮੌਕੇ ਮੰਡਲ ਸਕੱਤਰ ਸੰਤੋਖ ਸਿੰਘ, ਤਰਸੇਮ ਸਿੰਘ ਹਰਾਜ, ਗੁਰਦੀਪ ਸਿੰਘ ਫੇਰੋਕੇ, ਗੁਰਦੇਵ ਸਿੰਘ, ਪ੍ਰੇਮ ਨਾਥ ਜੇ.ਈ, ਰਣਜੀਤ ਸਿੰਘ ਚੋਹਲਾ, ਅਮਰਨਾਥ ਕੈਸ਼ੀਅਰ, ਮੰਡਲ ਪ੍ਰਧਾਨ ਹਿੰਮਤ ਸਿੰਘ, ਚਰਨਜੀਤ ਸਿੰਘ ਪੰਡੋਰੀ, ਮਾਮ ਚੰਦ ਐੱਸ.ਡੀ.ਸੀ, ਸੁਰਿੰਦਰ ਕੁਮਾਰ ਚੁੱਘ, ਕੈਸ਼ੀਅਰ ਕੇਵਲ ਕਿ੍ਸ਼ਨ, ਕੈਸ਼ੀਅਰ ਗੁਰਮੇਲ ਸਿੰਘ, ਲਾਈਨ ਮੈਨ ਹਰਜੀਤ ਸਿੰਘ, ਜੁਗਰਾਜ ਸਿੰਘ ਵਕੀਲਾਂ ਵਾਲਾ, ਬਲਬੀਰ ਸਿੰਘ ਸਰਕਲ ਸਕੱਤਰ ਅਤੇ ਕੈਸ਼ੀਅਰ ਅਵਤਾਰ ਸਿੰਘ ਹਾਜ਼ਰ ਸਨ |
ਪਿਛਲੀ ਖ਼ਬਰ ਮੁਲਾਜ਼ਮ ਯੂਨਾਈਟਿਡ ਆਰਗੇਨਾਈਜ਼ੇਸ਼ਨ ਪਾਵਰ ਦੀ ਮਹੀਨਾਵਾਰ ਮੀਟਿੰਗ ਅਗਲੀ ਖ਼ਬਰ ਪੰਜਾਬ 'ਚ ਅਗਲੀ ਸਰਕਾਰ ਕਾਂਗਰਸ ਦੀ ਬਣੇਗੀ- ਗਿੱਲ, ਬਰਾੜ, ਖੋਸਾ, ਮਿਰਜ਼ੇ ਕੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।