16-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-05-2026

ਗੁਰਦੀਪ ਸਿੰਘ ਢਿੱਲੋਂ ਨੂੰ ਅਬਜ਼ਰਵਰ ਲਾਉਣਾ ਸ਼ਲਾਘਾਯੋਗ ਕਦਮ- ਬੇਦੀ

ਅਜੀਤ ਡੈਸਕ 08-05-2026
ਗੁਰੂਹਰਸਹਾਏ, 7 ਮਈ (ਹਰਚਰਨ ਸਿੰਘ ਸੰਧੂ)-ਨਗਰ ਕੌਂਸਲ ਚੋਣਾਂ ਦੇ ਮੱਦੇਨਜ਼ਰ ਕਾਂਗਰਸ ਪਾਰਟੀ ਵਲੋਂ ਸੀਨੀਅਰ ਕਾਂਗਰਸੀ ਆਗੂ ਗੁਰਦੀਪ ਸਿੰਘ ਢਿੱਲੋਂ ਨੂੰ ਜ਼ੀਰਾ ਹਲਕੇ ਦਾ ਆਬਜ਼ਰਵਰ ਨਿਯੁਕਤ ਕੀਤਾ ਗਿਆ ਹੈ | ਜਿਸ ਦਾ ਸਵਾਗਤ ਕਰਦਿਆਂ ਗੁਰੂਹਰਸਹਾਏ ਦੇ ਨੌਜਵਾਨ ਕਾਂਗਰਸ ਆਗੂ ਪ੍ਰੀਤਮ ਸਿੰਘ ਬੇਦੀ ਨੇ ਸ਼ਲਾਘਾਯੋਗ ਕਦਮ ਦੱਸਿਆ ਹੈ | ਪ੍ਰੀਤਮ ਸਿੰਘ ਬੇਦੀ ਨੇ ਕਾਂਗਰਸ ਹਾਈ ਕਮਾਂਡ ਸਮੇਤ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦਾ ਧੰਨਵਾਦ ਕੀਤਾ ਅਤੇ ਕਿਹਾ ਕਿ ਗੁਰਦੀਪ ਸਿੰਘ ਢਿੱਲੋਂ ਮਿਹਨਤੀ ਪਾਰਟੀ ਦੇ ਵਫ਼ਾਦਾਰ ਆਗੂ ਹਨ | ਜਿਨ੍ਹਾਂ ਨੇ ਕਾਂਗਰਸ ਦੀ ਮਜ਼ਬੂਤੀ ਲਈ ਜ਼ਮੀਨੀ ਪੱਧਰ 'ਤੇ ਕੰਮ ਕੀਤਾ ਹੈ ਅਤੇ ਗੁਰੂਹਰਸਹਾਏ ਹਲਕੇ ਵਿਚ ਲੋਕਾਂ ਨੂੰ ਕਾਂਗਰਸ ਨਾਲ ਜੋੜਿਆ ਹੈ ਅਤੇ ਲੋਕਾਂ ਦੀਆਂ ਮੁਸ਼ਕਿਲਾਂ ਦੇ ਹੱਲ ਲਈ ਹਰ ਸਮੇਂ ਤੋਂ ਤਤਪਰ ਰਹਿੰਦੇ ਹਨ |
ਪਿਛਲੀ ਖ਼ਬਰ ਅੰਗਹੀਣ ਵਿਦਿਆਰਥੀਆਂ ਨੂੰ ਸਕੂਲੀ ਬੈਗ ਵੰਡੇ ਅਗਲੀ ਖ਼ਬਰ ਸਹਿਕਾਰੀ ਸਭਾਵਾਂ ਕਰਮਚਾਰੀ ਦੀ ਹੜਤਾਲ ਨੂੰ ਭਾਕਿਯੂ (ਲੱਖੋਵਾਲ) ਵਲੋਂ ਸਮਰਥਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।