16-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-05-2026

ਪੰਜਾਬ ਪੈਨਸ਼ਨਰਜ਼ ਯੂਨੀਅਨ ਦੀ ਮਹੀਨੇਵਾਰ ਮੀਟਿੰਗ

ਅਜੀਤ ਡੈਸਕ 08-05-2026
ਜ਼ੀਰਾ, 7 ਮਈ (ਪ੍ਰਤਾਪ ਸਿੰਘ ਹੀਰਾ)- ਪੰਜਾਬ ਪੈਨਸ਼ਨਰਜ਼ ਯੂਨੀਅਨ ਇਕਾਈ ਜ਼ੀਰਾ ਦੀ ਮਹੀਨੇਵਾਰ ਮੀਟਿੰਗ ਸ਼ਿਵਾਲਾ ਮੰਦਰ ਜ਼ੀਰਾ ਵਿਖੇ ਪ੍ਰਧਾਨ ਜੋਗਿੰਦਰ ਸਿੰਘ ਦੀ ਪ੍ਰਧਾਨਗੀ ਹੇਠ ਕੀਤੀ ਗਈ | ਇਸ ਮੌਕੇ ਰਿਟਾਇਰਡ ਮੁਲਾਜ਼ਮਾਂ ਨੂੰ ਆਉਂਦੀਆਂ ਮੁਸ਼ਕਿਲਾਂ ਸਬੰਧੀ ਵਿਚਾਰ ਚਰਚਾ ਕੀਤੀ ਗਈ | ਮੀਟਿੰਗ ਦੌਰਾਨ ਪਿਛਲੇ ਦਿਨੀ ਪੰਜਾਬ ਹਰਿਆਣਾ ਹਾਈਕੋਰਟ ਵਲੋਂ ਰਿਟਾਇਰਡ ਮੁਲਾਜ਼ਮਾਂ ਦੇ ਹੱਕ ਵਿਚ ਦਿੱਤੇ ਗਏ ਫ਼ੈਸਲੇ ਦਾ ਸਵਾਗਤ ਕੀਤਾ ਗਿਆ | ਉਹਨਾਂ ਦੱਸਿਆ ਕਿ ਫ਼ੈਸਲੇ ਮੁਤਾਬਿਕ ਸਰਕਾਰ ਨੂੰ 30,6,2025 ਤੱਕ ਪੈਨਸ਼ਨਰਾਂ ਦਾ ਸਾਰਾ ਬਕਾਇਆ ਇਕੋ ਵਾਰ ਦੇਣ ਦਾ ਫੈਸਲਾ ਸੁਣਾਇਆ ਹੈ | ਜਦਕਿ ਸਰਕਾਰ ਵਲੋਂ ਇਸ ਫ਼ੈਸਲੇ ਖ਼ਿਲਾਫ਼ ਦਿੱਤੀ ਅਰਜ਼ੀ ਨੂੰ ਡਬਲ ਬੈਂਚ ਕੋਰਟ ਵਲੋਂ ਖ਼ਾਰਜ ਕਰ ਦਿੱਤਾ ਗਿਆ ਹੈ | ਮੀਟਿੰਗ ਦੌਰਾਨ ਮੁਲਾਜ਼ਮਾਂ ਨੇ ਗਿਲਾ ਜ਼ਾਹਿਰ ਕਰਦਿਆਂ ਕਿਹਾ ਕਿ ਪਿਛਲੇ ਚਾਰ ਸਾਲਾਂ ਵਿਚ ਪੰਜਾਬ ਦੇ ਮੰਤਰੀਆਂ ਦਅਤੇ ਅਧਿਕਾਰੀਆਂ ਵਲੋਂ ਵਾਰ-ਵਾਰ ਮੀਟਿੰਗਾਂ ਦਾ ਸਮਾਂ ਦੇ ਕੇ ਇਕ ਵੀ ਮੀਟਿੰਗ ਨਹੀਂ ਕੀਤੀ ਗਈ | ਇਸ ਦਾ ਖ਼ਮਿਆਜ਼ਾ ਆਉਣ ਵਾਲੀਆਂ ਚੋਣਾਂ ਵਿੱਚ ਇਹ ਸਰਕਾਰ ਨੂੰ ਭੁਗਤਣਾ ਪਵੇਗਾ | ਮੀਟਿੰਗ ਵਿਚ ਇਕਬਾਲ ਸਿੰਘ ਸਰਹਾਲੀ, ਬਚਿੱਤਰ ਸਿੰਘ ਗਾਦੜੀ ਵਾਲਾ, ਪਰਮਜੀਤ ਸਿੰਘ, ਗੁਰਪਾਲ ਜੀਰਵੀ, ਜਗਜੀਵਨ ਪਾਲ ਸਿੰਘ, ਹਮੇਸ਼ ਭਾਟੀਆ, ਪਿਆਰਾ ਸਿੰਘ, ਨਰੇਸ਼ ਕੁਮਾਰ, ਅਸ਼ਵਨੀ ਲੂੰਬਾ, ਹਰਪਾਲ ਸਿੰਘ, ਹਰਭਜਨ ਚੰਦ, ਸੰਪੂਰਨ ਸਿੰਘ, ਹਰਭਜਨ ਸਿੰਘ, ਸਲਵਿੰਦਰ ਸਿੰਘ ,ਆਸਾ ਸਿੰਘ ,ਅਮਰ ਸਿੰਘ ,ਨਛੱਤਰ ਸਿੰਘ ਵਕੀਲਾਂ ਵਾਲਾ, ਜਸਵੰਤ ਸਿੰਘ, ਮਾਸਟਰ ਜੋਗਿੰਦਰ ਸਿੰਘ ਝੱਤਰਾ , ਗੁਰਚਰਨ ਸਿੰਘ , ਜੈ ਸ੍ਰੀ ਦੱਤ ਬਿਜਲੀ ਬੋਰਡ ਆਗੂ ਆਦਿ ਵਿਸ਼ੇਸ਼ ਤੌਰ 'ਤੇ ਹਾਜ਼ਰ ਸਨ |
ਪਿਛਲੀ ਖ਼ਬਰ ਕਣਕ ਦੇ ਨਾੜ ਨੂੰ ਅੱਗ ਲਗਾਉਣ ਵਾਲੇ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਅਗਲੀ ਖ਼ਬਰ ਸਮਾਜ ਸੇਵੀ ਡਾ. ਹਰਕੀਰਤ ਸਿੰਘ ਬਾਠ ਨੂੰ ਸਦਮਾ, ਮਾਤਾ ਦਾ ਦਿਹਾਂਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।