16-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-05-2026

ਕਣਕ ਦੇ ਨਾੜ ਨੂੰ ਅੱਗ ਲਗਾਉਣ ਵਾਲੇ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ

ਅਜੀਤ ਡੈਸਕ 08-05-2026
ਫ਼ਾਜ਼ਿਲਕਾ, 7 ਮਈ (ਦਵਿੰਦਰ ਪਾਲ ਸਿੰਘ)-ਥਾਣਾ ਸਦਰ ਫ਼ਾਜ਼ਿਲਕਾ ਪੁਲਿਸ ਨੇ ਕਣਕ ਦੇ ਨਾੜ ਨੂੰ ਅੱਗ ਲਗਾਉਣ ਵਾਲੇ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ | ਜਾਂਚ ਅਧਿਕਾਰੀ ਸਹਾਇਕ ਥਾਣੇਦਾਰ ਬਲਕਾਰ ਸਿੰਘ ਨੇ ਦੱਸਿਆ ਕਿ ਨੋਡਲ ਅਫ਼ਸਰ ਅਮਿੱਤ ਕੁਮਾਰ ਦੀ ਸ਼ਿਕਾਇਤ 'ਤੇ ਸ਼ੇਰਾ ਬਾਈ ਪਤਨੀ ਵੱਲ ਸਿੰਘ ਵਾਸੀ ਘੁਰਕਾਂ ਵਿਰੁੱਧ ਕਾਰਵਾਈ ਕੀਤੀ ਗਈ ਹੈ, ਜਿਸ ਨੇ ਖੇਤ ਵਿਚ ਕਣਕ ਦੇ ਨਾੜ ਨੂੰ ਅੱਗ ਲਗਾਈ ਸੀ | ਜਾਂਚ ਅਧਿਕਾਰੀ ਸਹਾਇਕ ਥਾਣੇਦਾਰ ਬਲਕਾਰ ਸਿੰਘ ਨੇ ਦੱਸਿਆ ਕਿ ਪਰਮਜੀਤ ਕੁਮਾਰ ਪੁੱਤਰ ਕਿ੍ਸ਼ਨ ਲਾਲ ਵਾਸੀ ਬਹਿਕ ਖ਼ਾਸ ਨੇ ਆਪਣੇ ਖੇਤ ਵਿਚ ਅੱਗ ਲਗਾ ਕੇ ਡੀ.ਸੀ. ਸਾਹਿਬ ਦੇ ਹੁਕਮਾਂ ਦੀ ਉਲੰਘਣਾ ਕੀਤੀ ਹੈ | ਜਾਂਚ ਅਧਿਕਾਰੀ ਸਹਾਇਕ ਥਾਣੇਦਾਰ ਮਲਕੀਤ ਸਿੰਘ ਨੇ ਦੱਸਿਆ ਕਿ ਲੇਖ ਰਾਜ ਪੁੱਤਰ ਰੂਪਾ ਰਾਮ ਵਾਸੀ ਲਾਲੋ ਵਾਲੀ ਨੇ ਆਪਣੇ ਖੇਤ ਵਿਚ ਕਣਕ ਦੇ ਨਾੜ ਨੂੰ ਅੱਗ ਲਗਾਈ ਸੀ | ਜਾਂਚ ਅਧਿਕਾਰੀ ਸਹਾਇਕ ਥਾਣੇਦਾਰ ਮਲਕੀਤ ਸਿੰਘ ਨੇ ਦੱਸਿਆ ਕਿ ਜੰਗੀਰ ਸਿੰਘ, ਦਰਸ਼ਨ ਸਿੰਘ, ਅਰਸਲ ਸਿੰਘ ਅਤੇ ਵਿਰਸਾ ਸਿੰਘ ਪੁੱਤਰ ਮੋਹਨ ਸਿੰਘ ਵਾਸੀ ਜੋੜਕੀ ਕੰਕਰ ਵਾਲੀ ਨੇ ਹੁਕਮਾਂ ਦੀ ਉਲੰਘਣਾ ਕਰਦਿਆਂ ਅੱਗ ਲਗਾਈ ਹੈ | ਜਿਸ ਤੋਂ ਬਾਅਦ ਪੁਲਿਸ ਨੇ ਉਕਤ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ |
ਪਿਛਲੀ ਖ਼ਬਰ ਬਲਾਕ ਅਬਜ਼ਰਵਰ ਮਿਲਣੀ ਦੌਰਾਨ ਵਾਈਸ ਕੋਆਰਡੀਨੇਟਰ ਭਜਨ ਲਾਲ ਬੱਲੂਆਣਾ ਵਲੋਂ ਪਿੰਡਾਂ ਦਾ ਦੌਰਾ ਅਗਲੀ ਖ਼ਬਰ ਪੰਜਾਬ ਪੈਨਸ਼ਨਰਜ਼ ਯੂਨੀਅਨ ਦੀ ਮਹੀਨੇਵਾਰ ਮੀਟਿੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।