16-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-05-2026

ਬਲਾਕ ਅਬਜ਼ਰਵਰ ਮਿਲਣੀ ਦੌਰਾਨ ਵਾਈਸ ਕੋਆਰਡੀਨੇਟਰ ਭਜਨ ਲਾਲ ਬੱਲੂਆਣਾ ਵਲੋਂ ਪਿੰਡਾਂ ਦਾ ਦੌਰਾ

ਅਜੀਤ ਡੈਸਕ 08-05-2026
ਬੱਲੂਆਣਾ, 7 ਮਈ (ਜਸਮੇਲ ਸਿੰਘ ਢਿੱਲੋਂ)-ਬਲਾਕ ਅਬਜ਼ਰਵਰ ਮਿਲਣੀ ਦੇ ਦੂਸਰੇ ਗੇੜ ਤਹਿਤ ਪਾਰਟੀ ਹਾਈਕਮਾਂਡ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਹਲਕਾ ਬੱਲੂਆਣਾ ਦੇ ਮੀਡੀਆ ਵਿੰਗ ਦੇ ਵਾਈਸ ਕੋਆਰਡੀਨੇਟਰ ਅਤੇ ਸਰਪੰਚ ਭਜਨ ਲਾਲ ਬੱਲੂਆਣਾ ਵਲੋਂ ਵੱਖ-ਵੱਖ ਪਿੰਡਾਂ ਦਾ ਤੂਫ਼ਾਨੀ ਦੌਰਾ ਕੀਤਾ ਗਿਆ | ਇਸ ਦੌਰਾਨ ਉਨ੍ਹਾਂ ਨਾਲ ਬਲਾਕ ਪ੍ਰਧਾਨ ਬਲਦੇਵ ਕੰਬੋਜ ਵੀ ਵਿਸ਼ੇਸ਼ ਤੌਰ 'ਤੇ ਮੌਜੂਦ ਸਨ | ਬਤੌਰ ਅਬਜ਼ਰਵਰ ਪਿੰਡ ਸੱਪਾਂਵਾਲੀ, ਢਾਣੀ ਕਾਲੂ ਰਾਮ ਅਤੇ ਪੱਟੀ ਬਿੱਲਾ ਦਾ ਦੌਰਾ ਕਰਦਿਆਂ ਭਜਨ ਲਾਲ ਬੱਲੂਆਣਾ ਨੇ ਪਾਰਟੀ ਵਰਕਰਾਂ ਨਾਲ ਅਹਿਮ ਮੀਟਿੰਗਾਂ ਕੀਤੀਆਂ | ਸੰਗਠਨ ਨੂੰ ਜ਼ਮੀਨੀ ਪੱਧਰ 'ਤੇ ਮਜ਼ਬੂਤ ਕਰਨ ਲਈ ਹਰ ਵਾਰਡ ਵਿਚ ਦੋ-ਦੋ ਵਾਰਡ ਇੰਚਾਰਜ ਨਿਯੁਕਤ ਕੀਤੇ ਗਏ | ਉਨ੍ਹਾਂ ਕਿਹਾ ਕਿ ਇਹ ਇੰਚਾਰਜ ਆਪਣੇ-ਆਪਣੇ ਖੇਤਰਾਂ ਵਿਚ ਪਾਰਟੀ ਦੀ ਮਜ਼ਬੂਤੀ ਲਈ ਕੰਮ ਕਰਨਗੇ | ਵਰਕਰਾਂ ਨੂੰ ਸੰਬੋਧਨ ਕਰਦਿਆਂ ਭਜਨ ਲਾਲ ਨੇ ਕਿਹਾ ਕਿ ਆਉਣ ਵਾਲੀਆਂ ਅਸੈਂਬਲੀ ਚੋਣਾਂ ਦੇ ਮੱਦੇਨਜ਼ਰ ਹਰ ਵਰਕਰ ਹੁਣੇ ਤੋਂ ਤਿਆਰੀਆਂ ਵਿਚ ਜੁੱਟ ਜਾਵੇ | ਉਨ੍ਹਾਂ ਅਪੀਲ ਕੀਤੀ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਦੀਆਂ ਲੋਕ-ਭਲਾਈ ਨੀਤੀਆਂ ਨੂੰ ਹਰ ਘਰ ਤੱਕ ਪਹੁੰਚਾਇਆ ਜਾਵੇ |
ਪਿਛਲੀ ਖ਼ਬਰ ਜੀ.ਟੀ.ਯੂ. ਵਲੋਂ 4161 ਭਰਤੀ ਦੇ ਪੀੜਤ ਅਧਿਆਪਕਾਂ ਦਾ ਡਟ ਕੇ ਸਾਥ ਦੇਣ ਦਾ ਐਲਾਨ ਅਗਲੀ ਖ਼ਬਰ ਕਣਕ ਦੇ ਨਾੜ ਨੂੰ ਅੱਗ ਲਗਾਉਣ ਵਾਲੇ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।