16-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-05-2026

ਜੀ.ਟੀ.ਯੂ. ਵਲੋਂ 4161 ਭਰਤੀ ਦੇ ਪੀੜਤ ਅਧਿਆਪਕਾਂ ਦਾ ਡਟ ਕੇ ਸਾਥ ਦੇਣ ਦਾ ਐਲਾਨ

ਅਜੀਤ ਡੈਸਕ 08-05-2026
ਫ਼ਾਜ਼ਿਲਕਾ, 7 ਮਈ (ਦਵਿੰਦਰ ਪਾਲ ਸਿੰਘ)-ਗੌਰਮਿੰਟ ਟੀਚਰਜ਼ ਯੂਨੀਅਨ ਪੰਜਾਬ ਨੇ 4161 ਭਰਤੀ ਅਧੀਨ ਪਿਛਲੇ ਤਿੰਨ ਸਾਲਾਂ ਤੋਂ ਸੇਵਾਵਾਂ ਨਿਭਾ ਰਹੇ ਉਨ੍ਹਾਂ ਅਧਿਆਪਕਾਂ ਦੇ ਹੱਕ ਵਿਚ ਨਿੱਤਰਨ ਦਾ ਐਲਾਨ ਕੀਤਾ ਹੈ, ਜਿਨ੍ਹਾਂ ਨੂੰ ਨਤੀਜਾ ਸੋਧਣ (ਰਿਜ਼ਲਟ ਰਿਵਾਈਜ਼) ਕਾਰਨ ਨੌਕਰੀ ਤੋਂ ਬਾਹਰ ਕੱਢਿਆ ਜਾ ਰਿਹਾ ਹੈ | ਇਸ ਸਬੰਧੀ ਜੀ.ਟੀ.ਯੂ.ਦੇ ਸੂਬਾ ਪ੍ਰਧਾਨ ਸੁਖਵਿੰਦਰ ਸਿੰਘ ਚਾਹਲ, ਜਨਰਲ ਸਕੱਤਰ ਗੁਰਬਿੰਦਰ ਸਿੰਘ ਸਸਕੌਰ ਅਤੇ ਜ਼ਿਲ੍ਹਾ ਫ਼ਾਜ਼ਿਲਕਾ ਦੇ ਪ੍ਰਧਾਨ ਪਰਮਜੀਤ ਸਿੰਘ ਸ਼ੋਰੇ ਵਾਲਾ ਨੇ ਸਾਂਝਾ ਬਿਆਨ ਜਾਰੀ ਕੀਤਾ ਹੈ | ਯੂਨੀਅਨ ਆਗੂਆਂ ਨੇ ਦੱਸਿਆ ਕਿ ਜਦੋਂ 4161 ਅਧਿਆਪਕਾਂ ਦੀ ਭਰਤੀ ਦਾ ਨਤੀਜਾ ਐਲਾਨਿਆ ਗਿਆ ਸੀ, ਉਸ ਸਮੇਂ ਉਮੀਦਵਾਰਾਂ ਵਲੋਂ ਪ੍ਰਾਪਤ ਅੰਕਾਂ ਦੇ ਆਧਾਰ 'ਤੇ ਹੀ ਉਨ੍ਹਾਂ ਨੂੰ ਨਿਯੁਕਤੀ ਮਿਲੀ ਸੀ | ਪਰ ਹੁਣ ਵਿਭਾਗ ਵਲੋਂ ਦੁਬਾਰਾ ਨਤੀਜਾ ਸੋਧਿਆ ਗਿਆ ਹੈ, ਜਿਸ ਵਿਚ ਅਧਿਆਪਕਾਂ ਦੇ ਅੰਕ ਘਟ ਗਏ ਹਨ | ਨਤੀਜੇ ਵਜੋਂ ਤਿੰਨ ਸਾਲਾਂ ਦੀ ਸਰਵਿਸ ਪੂਰੀ ਕਰ ਚੁੱਕੇ ਅਧਿਆਪਕਾਂ ਨੂੰ ਵਿਭਾਗ 'ਚੋਂ ਕੱਢਿਆ ਜਾ ਰਿਹਾ ਹੈ, ਜੋ ਕਿ ਬਹੁਤ ਹੀ ਮੰਦਭਾਗਾ ਫ਼ੈਸਲਾ ਹੈ | ਅਧਿਆਪਕ ਆਗੂਆਂ ਨੇ ਸਵਾਲ ਉਠਾਇਆ ਕਿ ਭਰਤੀ ਦੀ ਮੈਰਿਟ ਤਿਆਰ ਕਰਨ ਵਾਲੇ ਦੋਸ਼ੀ ਅਧਿਕਾਰੀਆਂ ਖ਼ਿਲਾਫ਼ ਕਾਰਵਾਈ ਕਰਨ ਦੀ ਬਜਾਏ, ਮਿਹਨਤੀ ਅਧਿਆਪਕਾਂ ਨੂੰ ਬੇਰੁਜ਼ਗਾਰੀ ਦੇ ਹਨੇਰੇ ਵੱਲ ਧੱਕਿਆ ਜਾ ਰਿਹਾ ਹੈ | ਉਨ੍ਹਾਂ ਚਿਤਾਵਨੀ ਦਿੱਤੀ ਕਿ ਕਿਸੇ ਵੀ ਅਧਿਆਪਕ ਨਾਲ ਬੇਇਨਸਾਫ਼ੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ ਅਤੇ ਜੀ.ਟੀ.ਯੂ. ਇਸ ਵਿਰੁੱਧ ਤਿੱਖਾ ਸੰਘਰਸ਼ ਕਰੇਗੀ | ਉਨ੍ਹਾਂ ਸਕੂਲ ਮੁਖੀਆਂ ਨੂੰ ਵੀ ਅਪੀਲ ਕੀਤੀ ਕਿ ਉਹ ਇਸ ਮਾਮਲੇ ਵਿਚ ਜਲਦਬਾਜ਼ੀ ਨਾ ਦਿਖਾਉਣ ਅਤੇ ਪੀੜਤ ਅਧਿਆਪਕਾਂ ਦਾ ਸਾਥ ਦੇਣ | ਇਸ ਮੌਕੇ ਜ਼ਿਲ੍ਹਾ ਸਕੱਤਰ ਨਿਸ਼ਾਂਤ ਕੁਮਾਰ ਅਤੇ ਵਿੱਤ ਸਕੱਤਰ ਅਮਨਦੀਪ ਸਿੰਘ ਸਮੇਤ ਹੋਰ ਆਗੂ ਵੀ ਹਾਜ਼ਰ ਸਨ |
ਪਿਛਲੀ ਖ਼ਬਰ ਮੰਡੀ ਅਰਨੀਵਾਲਾ 'ਚ ਪਵੇਗਾ ਆਧੁਨਿਕ ਸੀਵਰੇਜ ਸਿਸਟਮ ਅਗਲੀ ਖ਼ਬਰ ਬਲਾਕ ਅਬਜ਼ਰਵਰ ਮਿਲਣੀ ਦੌਰਾਨ ਵਾਈਸ ਕੋਆਰਡੀਨੇਟਰ ਭਜਨ ਲਾਲ ਬੱਲੂਆਣਾ ਵਲੋਂ ਪਿੰਡਾਂ ਦਾ ਦੌਰਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।