ਜ਼ੀਰਾ, 7 ਮਈ (ਪ੍ਰਤਾਪ ਸਿੰਘ ਹੀਰਾ)-ਪ੍ਰਕਿਰਤੀ ਕਲੱਬ ਜ਼ੀਰਾ ਦੀ ਮਹੀਨੇਵਾਰ ਮੀਟਿੰਗ ਜੀਵਨ ਮੱਲ ਸਕੂਲ ਵਿਖੇ ਪ੍ਰਧਾਨ ਜਰਨੈਲ ਸਿੰਘ ਭੁੱਲਰ ਦੀ ਪ੍ਰਧਾਨਗੀ ਹੇਠ ਕੀਤੀ ਗਈ | ਇਸ ਮੌਕੇ ਅਵਤਾਰ ਸਿੰਘ ਖ਼ਜ਼ਾਨਚੀ ਵਲੋਂ ਅਪ੍ਰੈਲ ਮਹੀਨੇ ਦਾ ਹਿਸਾਬ ਪੇਸ਼ ਕੀਤਾ ਗਿਆ, ਜਿਸ ਨੂੰ ਕਲੱਬ ਮੈਂਬਰਾਂ ਵਲੋਂ ਸਰਬਸੰਮਤੀ ਨਾਲ ਪਾਸ ਕਰ ਦਿੱਤਾ ਗਿਆ | ਇਸ ਮੌਕੇ ਜਾਣਕਾਰੀ ਦਿੰਦਿਆਂ ਕਲੱਬ ਪ੍ਰਧਾਨ ਨੇ ਦੱਸਿਆ ਕਿ ਪਾਰਕ ਵਿਚ ਸੀ.ਸੀ.ਟੀ.ਵੀ ਕੈਮਰੇ ਲਗਾਏ ਗਏ ਹਨ ਅਤੇ 200 ਮੀਟਰ ਸੈਰ ਟਰੈਕ ਉੱਪਰ ਟਾਈਲਾਂ ਨੂੰ ਪੁੱਟ ਕੇ ਦੁਬਾਰਾ ਲਗਾਇਆਂ ਗਿਆ ਹੈ | ਇਹਨਾਂ ਦੋਵਾਂ ਕੰਮਾਂ ਉੱਪਰ ਇਕ ਲੱਖ ਵੀਹ ਹਜ਼ਾਰ ਰੁਪਏ ਖ਼ਰਚ ਕੀਤੇ ਗਏ ਹਨ | ਕਲੱਬ ਵਲੋਂ ਇਨ੍ਹਾਂ ਕੰਮਾਂ ਉੱਪਰ ਤਸੱਲੀ ਦਾ ਪ੍ਰਗਟਾਵਾ ਕੀਤਾ ਗਿਆ | ਮੀਟਿੰਗ ਦੌਰਾਨ ਫੈਸਲਾ ਕੀਤਾ ਗਿਆ ਕਿ ਪਾਰਕ ਵਿਚ ਇਕ ਇਨਵਰਟਰ ਲਗਵਾਇਆ ਜਾਵੇਗਾ | ਇਸ ਦੌਰਾਨ ਕਲੱਬ ਦੀ ਆਰਥਿਕ ਮਦਦ ਕਰਨ ਵਾਲੇ ਦਾਨੀ ਸੱਜਣ ਅਸ਼ੋਕ ਕਥੂਰੀਆ, ਮਲੂਕ ਸਿੰਘ ਰਿਟਾਇਰਡ ਨਾਇਬ ਤਹਿਸੀਲਦਾਰ ਅਤੇ ਠੇਕੇਦਾਰ ਪ੍ਰਤਾਪ ਸਿੰਘ ਦਾ ਵਿਸ਼ੇਸ਼ ਤੌਰ 'ਤੇ ਸਨਮਾਨ ਕੀਤਾ ਗਿਆ | ਇਸ ਮੌਕੇ ਮੀਟਿੰਗ 'ਚ ਜਸਵੰਤ ਸਿੰਘ ਨਾਮਦੇਵ, ਗੁਰਤੇਜ ਸਿੰਘ ਗਿੱਲ ਰਿਟਾਇਰਡ ਨਾਇਬ ਤਹਿਸੀਲਦਾਰ, ਗੁਰਦੀਪ ਸਿੰਘ ਧਾਲੀਵਾਲ, ਅੰਗਰੇਜ਼ ਸਿੰਘ ਅਟਵਾਲ, ਹਰਪਾਲ ਸਿੰਘ ਗਿੱਲ, ਬਲਦੇਵ ਸਿੰਘ ਬਾਵਾ, ਸੁਰਜੀਤ ਕੁਮਾਰ ਚੌਧਰੀ, ਅਵਤਾਰ ਸਿੰਘ ਕਾਨੂੰਗੋ, ਚਮਕੌਰ ਸਿੰਘ ਸਰਾਂ ਸਾਬਕਾ ਜ਼ਿਲ੍ਹਾ ਸਿੱਖਿਆ ਅਫ਼ਸਰ ਰਿਟਾ, ਚਰਨਪ੍ਰੀਤ ਸਿੰਘ ਸੋਨੂੰ , ਜੁਗਿੰਦਰ ਸਿੰਘ ਝੱਤਰਾ, ਜਗਜੀਤ ਸਿੰਘ ਪਟਵਾਰੀ, ਮਾਸਟਰ ਮੇਜਰ ਸਿੰਘ ਗਿੱਲ, ਸਤਨਾਮ ਸਿੰਘ ਬਾਠ, ਪ੍ਰਤਾਪ ਸਿੰਘ , ਹਰਜਿੰਦਰ ਸਿੰਘ ਨਾਰੰਗ, ਪਰਮਜੀਤ ਸਿੰਘ ਪੱਬੀ, ਦਲਜੀਤ ਸਿੰਘ ਗਿੱਲ, ਭਜਨ ਸਿੰਘ ਚੱਬਾ, ਗੁਰਚਰਨ ਸਿੰਘ ਢਿੱਲੋਂ, ਜਗਦੇਵ ਸ਼ਰਮਾ, ਦਿਨੇਸ਼ ਜੋਸ਼ੀ, ਰਾਜਵਿੰਦਰ ਸਿੰਘ ਮਾਨਸਾ, ਸੁਰੇਸ਼ ਕੁਮਾਰ ਕਾਲਾ, ਸੁਨੀਲ ਸਹਿਗਲ, ਜਗਬੀਰ ਸਿੰਘ ਮਰਖਾਈ, ਸੁਰਿੰਦਰ ਸ਼ਰਮਾ, ਭੂਪਿੰਦਰ ਸਿੰਘ, ਆਦਿ ਕਲੱਬ ਮੈਂਬਰ ਹਾਜ਼ਰ ਸਨ |