16-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-05-2026

ਜ਼ਿਲ੍ਹਾ ਪ੍ਰਸ਼ਾਸਨ ਵਪਾਰੀ ਵਰਗ ਦੀਆਂ ਸਮੱਸਿਆਵਾਂ ਦੇ ਹੱਲ ਲਈ ਵਚਨਬੱਧ-ਵਧੀਕ ਡਿਪਟੀ ਕਮਿਸ਼ਨਰ

ਵਧੀਕ ਡਿਪਟੀ ਕਮਿਸ਼ਨਰ ਡਾ. ਅਮਨਦੀਪ ਕੌਰ ਸ਼ਿਕਾਇਤਾਂ ਦੇ ਨਿਪਟਾਰੇ ਸੰਬੰਧੀ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕਰਦੇ ਹੋਏ | ਅਜੀਤ ਤਸਵੀਰ <br/> 08-05-2026
ਫ਼ਿਰੋਜ਼ਪੁਰ, 7 ਮਈ (ਸੁਖਵਿੰਦਰ ਸਿੰਘ)-ਪੰਜਾਬ ਸਰਕਾਰ ਵਲੋਂ ਵਪਾਰੀ ਵਰਗ ਨੂੰ ਰਾਹਤ ਪਹੁੰਚਾਉਣ ਲਈ ਕੀਤੇ ਜਾ ਰਹੇ ਉਪਰਾਲਿਆਂ ਤਹਿਤ, ਡਿਪਟੀ ਕਮਿਸ਼ਨਰ ਦੀਪਸ਼ਿਖਾ ਸ਼ਰਮਾ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਵਧੀਕ ਡਿਪਟੀ ਕਮਿਸ਼ਨਰ (ਜ) ਡਾ. ਅਮਨਦੀਪ ਕੌਰ ਵਲੋਂ ਜ਼ਿਲ੍ਹੇ ਦੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਅਤੇ ਵਪਾਰਕ ਸੰਸਥਾਵਾਂ ਦੇ ਨੁਮਾਇੰਦਿਆਂ ਨਾਲ ਅਹਿਮ ਮੀਟਿੰਗ ਕੀਤੀ ਗਈ | ਮੀਟਿੰਗ ਦੀ ਅਗਵਾਈ ਕਰਦਿਆਂ ਡਾ. ਅਮਨਦੀਪ ਕੌਰ ਨੇ ਅਧਿਕਾਰੀਆਂ ਨੂੰ ਸਪੱਸ਼ਟ ਹਦਾਇਤ ਕੀਤੀ ਕਿ ਵਪਾਰੀਆਂ ਨਾਲ ਸੰਬੰਧਿਤ ਹਰ ਸ਼ਿਕਾਇਤ ਨੂੰ ਪਹਿਲ ਦੇ ਆਧਾਰ 'ਤੇ ਅਤੇ ਨਿਰਧਾਰਿਤ ਸਮੇਂ ਅੰਦਰ ਹੱਲ ਕੀਤਾ ਜਾਵੇ | ਉਨ੍ਹਾਂ ਦੱਸਿਆ ਕਿ ਸਰਕਾਰ ਵਲੋਂ ਪੋਰਟਲ ਰਾਹੀਂ ਵਪਾਰੀ ਆਪਣੀਆਂ ਸਮੱਸਿਆਵਾਂ ਦਰਜ ਕਰਵਾ ਸਕਦੇ ਹਨ ਅਤੇ ਜ਼ਿਲ੍ਹੇ ਨਾਲ ਸਬੰਧਿਤ ਬਹੁਤੀਆਂ ਸ਼ਿਕਾਇਤਾਂ ਦਾ ਨਿਪਟਾਰਾ ਕੀਤਾ ਜਾ ਚੁੱਕਾ ਹੈ | ਬਾਕੀ ਰਹਿੰਦੀਆਂ ਸ਼ਿਕਾਇਤਾਂ ਨੂੰ ਜਲਦ ਹੱਲ ਕਰਨ ਲਈ ਸੰਬੰਧਤ ਵਿਭਾਗਾਂ ਨੂੰ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਗਏ ਹਨ | ਉਨ੍ਹਾਂ ਹੋਰ ਕਿਹਾ ਕਿ ਇਸ ਪੋਰਟਲ 'ਤੇ ਆਉਣ ਵਾਲੀਆਂ ਸ਼ਿਕਾਇਤਾਂ ਦੀ ਰਾਜ ਪੱਧਰ 'ਤੇ ਵੀ ਨਿਰੰਤਰ ਸਮੀਖਿਆ ਹੁੰਦੀ ਹੈ | ਇਸ ਲਈ ਕਿਸੇ ਵੀ ਮਾਮਲੇ ਵਿਚ ਲਾਪਰਵਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ | ਇਸ ਮੌਕੇ ਉਨ੍ਹਾਂ ਨੇ ਸ਼ਹਿਰ ਦੇ ਬਜ਼ਾਰਾਂ ਵਿਚ ਟਰੈਫ਼ਿਕ ਪ੍ਰਬੰਧ ਨੂੰ ਸੁਚਾਰੂ ਬਣਾਉਣ, ਸਫ਼ਾਈ ਪ੍ਰਬੰਧ ਮਜ਼ਬੂਤ ਕਰਨ, ਸੀਵਰੇਜ ਸਿਸਟਮ, ਡੀਸਿਲਟਿੰਗ, ਪੀਣ ਵਾਲੇ ਪਾਣੀ ਦੀ ਯੋਗ ਸਪਲਾਈ ਅਤੇ ਸੈਂਪਲਿੰਗ, ਫੌਗਿੰਗ ਆਦਿ ਯਕੀਨੀ ਬਣਾਉਣ ਲਈ ਵੀ ਸੰਬੰਧਤ ਅਧਿਕਾਰੀਆਂ ਨੂੰ ਖਾਸ ਧਿਆਨ ਦੇਣ ਦੇ ਨਿਰਦੇਸ਼ ਦਿੱਤੇ | ਮੀਟਿੰਗ ਵਿੱਚ ਐਸ.ਡੀ.ਐਮ. ਫ਼ਿਰੋਜ਼ਪੁਰ ਅਭਿਸ਼ੇਕ ਸ਼ਰਮਾ, ਐਸ.ਡੀ.ਐਮ. ਗੁਰੂਹਰਸਹਾਏ ਬੇਅੰਤ ਸਿੰਘ ਸਿੱਧੂ, ਐਸ.ਪੀ. (ਐਚ) ਧਰਮਵੀਰ ਸਿੰਘ, ਤਹਿਸੀਲਦਾਰ ਸੁਖਵੀਰ ਕੌਰ, ਰਾਕੇਸ਼ ਕੁਮਾਰ ਏ.ਟੀ.ਓ., ਐਸ.ਡੀ.ਓ. ਮੰਡੀ ਬੋਰਡ ਕੇਵਲ ਕਿ੍ਸ਼ਨ ਸ਼ਰਮਾ, ਜੀ.ਐਮ. ਰੋਡਵੇਜ਼ ਅਮਿਤ ਅਰੋੜਾ, ਸੁਖਦੇਵ ਸਿੰਘ ਜੋਸਨ ਚੇਅਰਮੈਨ, ਹਰਪ੍ਰੀਤ ਸਿੰਘ ਸੋਢੀ ਚੇਅਰਮੈਨ ਸਮੇਤ ਹੋਰ ਸਮੂਹ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਮੌਜੂਦ ਸਨ |
ਪਿਛਲੀ ਖ਼ਬਰ ਘੁਬਾਇਆ ਵਿਖੇ ਵਿਧਾਇਕ ਕੰਬੋਜ ਗੋਲਡੀ ਨੇ ਸੜਕ ਦੇ ਚੱਲ ਰਹੇ ਕੰਮ ਦਾ ਲਿਆ ਜਾਇਜ਼ਾ ਅਗਲੀ ਖ਼ਬਰ ਤੀਸਰੇ ਫੇਜ਼ ਦੀ ਟਰੇਨਿੰਗ ਸਕੂਲ ਆਫ਼ ਐਮੀਨੈਂਸ ਵਿਚ ਸ਼ੁਰੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।