05-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-05-2026

ਪੁਲਿਸ ਵਲੋਂ ਮੋਬਾਈਲ ਖੋਹ ਤੇ ਚੋਰੀ ਕਰਨ ਵਾਲੇ ਗਿਰੋਹ ਦਾ ਪਰਦਾਫਾਸ਼, 7 ਦੋਸ਼ੀ ਕਾਬੂ

ਅਜੀਤ ਡੈਸਕ 09-05-2026
ਫ਼ਿਰੋਜ਼ਪੁਰ, 8 ਮਈ (ਗੁਰਿੰਦਰ ਸਿੰਘ)-ਫਿਰੋਜ਼ਪੁਰ ਪੁਲਿਸ ਨੇ ਸਮਾਜ ਵਿਰੋਧੀ ਅਨਸਰਾਂ ਖ਼ਿਲਾਫ਼ ਚਲਾਈ ਜਾ ਰਹੀ ਵਿਸ਼ੇਸ਼ ਮੁਹਿੰਮ ਤਹਿਤ ਮੋਬਾਈਲ ਫ਼ੋਨ ਖੋਹਣ ਅਤੇ ਚੋਰੀ ਕਰਨ ਵਾਲੇ ਇਕ ਸਰਗਰਮ ਗਿਰੋਹ ਦਾ ਪਰਦਾਫਾਸ਼ ਕਰਦਿਆਂ 7 ਦੋਸ਼ੀਆਂ ਨੂੰ ਗਿ੍ਫ਼ਤਾਰ ਕੀਤਾ ਹੈ | ਪੁਲਿਸ ਨੇ ਗਿਰੋਹ ਦੇ ਮੈਂਬਰਾਂ ਕੋਲੋਂ ਖੋਹੇ ਅਤੇ ਚੋਰੀ ਕੀਤੇ ਕੁੱਲ 42 ਮੋਬਾਈਲ ਫ਼ੋਨ ਅਤੇ 2 ਮੋਟਰਸਾਈਕਲ ਬਰਾਮਦ ਕਰਨ ਵਿਚ ਸਫਲਤਾ ਹਾਸਲ ਕੀਤੀ ਹੈ | ਪੈੱ੍ਰਸ ਕਾਨਫ਼ਰੰਸ ਦੌਰਾਨ ਜਾਣਕਾਰੀ ਦਿੰਦਿਆਂ ਸੀਨੀਅਰ ਕਪਤਾਨ ਪੁਲਿਸ ਭੁਪਿੰਦਰ ਸਿੰਘ ਸਿੱਧੂ ਨੇ ਦੱਸਿਆ ਕਿ ਪੰਜਾਬ ਸਰਕਾਰ ਅਤੇ ਡਾਇਰੈਕਟਰ ਜਨਰਲ ਪੁਲਿਸ ਪੰਜਾਬ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਜ਼ਿਲ੍ਹੇ ਅੰਦਰ ਸਮਾਜ ਵਿਰੋਧੀ ਅਤੇ ਸ਼ਰਾਰਤੀ ਅਨਸਰਾਂ ਦੀਆਂ ਗਤੀਵਿਧੀਆਂ 'ਤੇ ਨਕੇਲ ਕੱਸਣ ਲਈ ਪੁਲਿਸ ਵਲੋਂ ਲਗਾਤਾਰ ਪ੍ਰਭਾਵਸ਼ਾਲੀ ਕਾਰਵਾਈਆਂ ਕੀਤੀਆਂ ਜਾ ਰਹੀਆਂ ਹਨ | ਉਨ੍ਹਾਂ ਦੱਸਿਆ ਕਿ ਥਾਣਾ ਸਿਟੀ ਫਿਰੋਜ਼ਪੁਰ ਦੇ ਸਹਾਇਕ ਥਾਣੇਦਾਰ ਆਯੂਬ ਮਸੀਹ ਸਮੇਤ ਪੁਲਿਸ ਪਾਰਟੀ ਸ਼ੱਕੀ ਵਿਅਕਤੀਆਂ ਦੀ ਚੈਕਿੰਗ ਲਈ ਗਸ਼ਤ 'ਤੇ ਸੀ | ਇਸ ਦੌਰਾਨ ਮੁਲਤਾਨੀ ਗੇਟ ਨੇੜੇ ਮੁਖ਼ਬਰ ਨੇ ਸੂਚਨਾ ਦਿੱਤੀ ਕਿ ਵੀਰੂ ਉਰਫ਼ ਕਾਲੀ, ਵਿਰਖ ਉਰਫ਼ ਵਿਰਖੀ, ਮੋਹਿਤ ਉਰਫ਼ ਨਿੱਕੀ, ਤਰੁਣ ਉਰਫ਼ ਤਨਸੀ ਵਾਸੀਆਨ ਬਸਤੀ ਸ਼ੇਖਾਂ ਵਾਲੀ ਫਿਰੋਜ਼ਪੁਰ ਸ਼ਹਿਰ ਅਤੇ ਪਿ੍ੰਸ ਉਰਫ਼ ਬੁਰਸ਼ ਵਾਸੀ ਬਸਤੀ ਭੱਟੀਆਂ ਵਾਲੀ ਫ਼ਿਰੋਜ਼ਪੁਰ ਸ਼ਹਿਰ ਵੱਖ-ਵੱਖ ਇਲਾਕਿਆਂ ਵਿਚ ਮੋਬਾਈਲ ਖੋਹ ਅਤੇ ਚੋਰੀ ਦੀਆਂ ਵਾਰਦਾਤਾਂ ਨੂੰ ਅੰਜਾਮ ਦੇ ਰਹੇ ਹਨ | ਮਿਲੀ ਸੂਚਨਾ ਦੇ ਆਧਾਰ 'ਤੇ ਪੁਲਿਸ ਵਲੋਂ ਰੇਲਵੇ ਸਟੇਸ਼ਨ ਫਿਰੋਜ਼ਪੁਰ ਸ਼ਹਿਰ ਨੇੜੇ ਖੰਡਰਾਂ ਵਿਚ ਛਾਪੇਮਾਰੀ ਕਰਕੇ ਉਕਤ ਦੋਸ਼ੀਆਂ ਨੂੰ ਕਾਬੂ ਕੀਤਾ ਗਿਆ | ਮੁੱਢਲੀ ਤਲਾਸ਼ੀ ਦੌਰਾਨ ਉਨ੍ਹਾਂ ਕੋਲੋਂ 10 ਮੋਬਾਈਲ ਫੋਨ ਅਤੇ 2 ਮੋਟਰਸਾਈਕਲ ਬਰਾਮਦ ਹੋਏ | ਇਸ ਸਬੰਧੀ ਥਾਣਾ ਸਿਟੀ ਫਿਰੋਜ਼ਪੁਰ ਵਿਖੇ ਧਾਰਾ 303(2) ਅਤੇ 304 ਬੀ.ਐੱਨ.ਐੱਸ ਤਹਿਤ ਮਾਮਲਾ ਦਰਜ ਕੀਤਾ ਗਿਆ | ਐੱਸ.ਐੱਸ.ਪੀ ਨੇ ਦੱਸਿਆ ਕਿ ਪੁਲਿਸ ਰਿਮਾਂਡ ਦੌਰਾਨ ਕੀਤੀ ਗਈ ਪੁੱਛਗਿੱਛ ਵਿਚ ਹੋਰ ਵੀ ਮਹੱਤਵਪੂਰਨ ਖ਼ੁਲਾਸੇ ਹੋਏ | ਦੋਸ਼ੀ ਮੋਹਿਤ ਉਰਫ਼ ਨਿੱਕੀ, ਵੀਰੂ ਉਰਫ਼ ਕਾਲੀ ਅਤੇ ਪਿ੍ੰਸ ਉਰਫ਼ ਬੁਰਸ਼ ਕੋਲੋਂ 5-5 ਹੋਰ ਮੋਬਾਈਲ ਫੋਨ, ਤਰੁਣ ਉਰਫ਼ ਤਨਸੀ ਕੋਲੋਂ 3 ਅਤੇ ਵਿਰਖ ਉਰਫ਼ ਵਿਰਖੀ ਕੋਲੋਂ 2 ਹੋਰ ਮੋਬਾਈਲ ਫ਼ੋਨ ਬਰਾਮਦ ਕੀਤੇ ਗਏ | ਉਨ੍ਹਾਂ ਦੱਸਿਆ ਕਿ ਜਾਂਚ ਦੌਰਾਨ ਇਹ ਵੀ ਸਾਹਮਣੇ ਆਇਆ ਕਿ ਕਰਨ ਉਰਫ਼ ਨਿੱਜਾ ਪੁੱਤਰ ਸੁੱਖਾ ਵਾਸੀ ਇੱਛੇ ਵਾਲਾ ਥਾਣਾ ਸਦਰ ਫ਼ਿਰੋਜ਼ਪੁਰ ਹਾਲ ਵਾਸੀ ਬਸਤੀ ਭੱਟੀਆਂ ਵਾਲੀ ਫ਼ਿਰੋਜ਼ਪੁਰ ਸ਼ਹਿਰ ਵੀ ਇਹਨਾਂ ਨਾਲ ਮਿਲ ਕੇ ਮੋਬਾਈਲ ਖੋਹ ਕਰਦਾ ਰਿਹਾ ਹੈ, ਜੋ ਖੋਹ ਕੀਤੇ ਮੋਬਾਈਲ ਫੋਨ ਸੰਜੀਵ ਕਪੂਰ ਉਰਫ਼ ਸੋਨੂੰ ਪੁੱਤਰ ਕੇਵਲ ਕਿ੍ਸ਼ਨ ਵਾਸੀ ਬਸਤੀ ਭੱਟੀਆਂ ਵਾਲੀ ਫ਼ਿਰੋਜਪੁਰ ਸ਼ਹਿਰ ਨੂੰ ਵੇਚੇ ਜਾਂਦੇ ਸਨ | ਪੁਲਿਸ ਵਲੋਂ ਉਕਤ ਦੋਹਾਂ ਨੂੰ ਮਾਮਲੇ ਵਿਚ ਨਾਮਜ਼ਦ ਕੀਤਾ ਗਿਆ | ਕਰਨ ਉਰਫ਼ ਨਿੱਜਾ ਕੋਲੋਂ 10 ਹੋਰ ਮੋਬਾਈਲ ਫ਼ੋਨ ਅਤੇ ਸੰਜੀਵ ਕਪੂਰ ਉਰਫ਼ ਸੋਨੂੰ ਕੋਲੋਂ 2 ਮੋਬਾਈਲ ਫੋਨ ਬਰਾਮਦ ਕੀਤੇ ਗਏ ਹਨ | ਉਨ੍ਹਾਂ ਦੱਸਿਆ ਕਿ ਦੋਸ਼ੀ ਸੰਜੀਵ ਕਪੂਰ ਉਰਫ਼ ਸੋਨੂੰ ਇਸ ਸਮੇਂ ਜੁਡੀਸ਼ੀਅਲ ਹਿਰਾਸਤ ਵਿੱਚ ਹੈ, ਜਦਕਿ ਬਾਕੀ ਦੋਸ਼ੀਆਂ ਨੂੰ ਪੁਲਿਸ ਰਿਮਾਂਡ 'ਤੇ ਲੈ ਕੇ ਹੋਰ ਪੁੱਛਗਿੱਛ ਕੀਤੀ ਜਾ ਰਹੀ ਹੈ |
ਪਿਛਲੀ ਖ਼ਬਰ ਬਿਜਲੀ ਬੋਰਡ ਪੈਨਸ਼ਨਰਜ਼ ਐਸੋਸੀਏਸ਼ਨ ਦੀ ਮੀਟਿੰਗ ਹੋਈ ਅਗਲੀ ਖ਼ਬਰ ਦੋ ਨੌਜਵਾਨ ਚੋਰੀ ਦੇ ਸਮਾਨ ਸਮੇਤ ਕਾਬੂ, ਮਾਮਲਾ ਦਰਜ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।