05-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-05-2026

ਬਿਜਲੀ ਬੋਰਡ ਪੈਨਸ਼ਨਰਜ਼ ਐਸੋਸੀਏਸ਼ਨ ਦੀ ਮੀਟਿੰਗ ਹੋਈ

ਅਜੀਤ ਡੈਸਕ 09-05-2026
ਜ਼ੀਰਾ, 8 ਮਈ (ਪ੍ਰਤਾਪ ਸਿੰਘ ਹੀਰਾ)-ਪੰਜਾਬ ਸਟੇਟ ਪਾਵਰ ਟਰਾਂਸਮਿਸ਼ਨ ਕਾਰਪੋਰੇਸ਼ਨ ਦੀ ਪੈਨਸ਼ਨਰਜ਼ ਦੀ ਮੀਟਿੰਗ ਬਿਜਲੀ ਦਫਤਰ ਜ਼ੀਰਾ ਵਿਖੇ ਮੰਡਲ ਪ੍ਰਧਾਨ ਜੈ ਸ੍ਰੀ ਦੱਤ ਦੀ ਪ੍ਰਧਾਨਗੀ ਹੇਠ ਕੀਤੀ ਗਈ | ਮੀਟਿੰਗ ਦੌਰਾਨ ਪਿਛਲੇ ਕੰਮਾਂ-ਕਾਰਾਂ ਸਬੰਧੀ ਵਿਚਾਰ ਵਟਾਂਦਰਾ ਕੀਤਾ ਗਿਆ | ਮੀਟਿੰਗ ਦੌਰਾਨ ਪੰਜਾਬ ਹਰਿਆਣਾ ਹਾਈ ਕੋਰਟ ਦੀ ਡਬਲ ਬੈਂਚ ਵਲੋਂ ਰਿਟਾਇਰਡ ਮੁਲਾਜ਼ਮਾਂ ਦੇ ਹੱਕ ਵਿਚ ਦਿੱਤੇ ਗਏ ਫ਼ੈਸਲੇ ਖ਼ਿਲਾਫ਼ ਪੰਜਾਬ ਸਰਕਾਰ ਵਲੋਂ ਕੇਸ ਪਾਉਣ ਦੀ ਨਿਖੇਧੀ ਕੀਤੀ ਗਈ | ਇਸ ਮੌਕੇ ਵੱਖ-ਵੱਖ ਬੁਲਾਰਿਆਂ ਨੇ ਸਰਕਾਰ ਨੂੰ ਚੇਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਉਹਨਾਂ ਦੀਆਂ ਮੰਗਾਂ ਨਾ ਮੰਨੀਆਂ ਤਾਂ ਸਰਕਾਰ ਖ਼ਿਲਾਫ਼ ਤਿੱਖਾ ਸੰਘਰਸ਼ ਵਿੱਢਿਆ ਜਾਵੇਗਾ | ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਪਾਵਰ ਕਾਮ ਦੀਆਂ ਜ਼ਮੀਨਾਂ ਕੌਡੀਆਂ ਦੇ ਭਾਅ ਵੇਚਣ ਦੀ ਤਿਆਰੀ ਕਰ ਰਹੀ ਹੈ ਅਤੇ ਕੇਂਦਰ ਸਰਕਾਰ ਕੋਲੋਂ ਬਿਜਲੀ ਸੋਧ ਬਿਲ 2025 ਕਿਰਤ ਕਾਨੂੰਨਾਂ ਵਿਚ ਬਦਲਾਅ ਅਤੇ ਪੈਨਸ਼ਨਰਜ਼ ਦੀਆਂ ਮੰਗਾਂ ਜਿਨਾਂ ਵਿਚ 01-01-2016 ਤੋਂ ਪਹਿਲਾਂ ਰਿਟਾਇਰ ਹੋਏ ਪੈਨਸ਼ਨਰਜ਼ ਲਈ ਘੱਟੋ ਘੱਟ 2/59 ਦਾ ਫੈਕਟਰ ਲਾਗੂ ਕਰਨਾ ਬਿਜਲੀ ਕਨੈੱਕਸ਼ਨ ਦੇਣਾ ਕੈਸ਼ਲੈਸ ਟਰੀਟਮੈਂਟ ਸਕੀਮ ਮੁੜ ਲਾਗੂ ਕਰਨਾ ਡੀਏ ਦੀਆਂ ਕਿਸ਼ਤਾਂ ਦਾ ਬਕਾਇਆ ਨਿੱਜੀਕਰਨ ਦੀ ਨੀਤੀ ਬੰਦ ਕਰਨ ਰਿਟਾਇਰਮੈਂਟ ਕਰਮਚਾਰੀਆਂ ਨੂੰ ਪੇਅ ਕਮਿਸ਼ਨ ਦਾ ਬਕਾਇਆ ਯਕ ਮੁਕਤ ਦੇਣਾ 23 ਸਾਲਾ ਤਰੱਕੀ ਆਦਿ ਮੰਗਾ ਨਾ ਮੰਨਣ ਦੀ ਨਿਖੇਧੀ ਕੀਤੀ ਗਈ | ਆਗੂਆਂ ਨੇ ਦੱਸਿਆ ਕਿ 17 ਜੂਨ ਨੂੰ ਜਲੰਧਰ ਵਿਖੇ ਹੋ ਰਹੀ ਕਨਵੈੱਨਸ਼ਨ ਵਿਚ ਵੱਡੀ ਗਿਣਤੀ ਵਿਚ ਮੁਲਾਜ਼ਮ ਪਹੁੰਚਣਗੇ | ਇਸ ਦੌਰਾਨ ਮੀਟਿੰਗ ਵਿਚ ਮੁਖ਼ਤਿਆਰ ਸਿੰਘ, ਗੁਰਜੰਟ ਸਿੰਘ, ਬਖਸ਼ੀਸ਼ ਸਿੰਘ, ਇਕਬਾਲ ਸਿੰਘ, ਸਾਧੂ ਸਿੰਘ, ਦਲੀਪ ਸਿੰਘ, ਗੁਰਬਚਨ ਸਿੰਘ ਭਾਊ, ਸੁਖਦੇਵ ਸਿੰਘ ਮੱਖੂ, ਸੁਖਵਿੰਦਰ ਸਿੰਘ ਘੁੱਦੂਵਾਲਾ, ਸੁਰਿੰਦਰਪਾਲ ਸਿੰਘ ਬੇਦੀ , ਗੁਰਦੇਵ ਸਿੰਘ ਫ਼ੌਜੀ, ਤਰਸੇਮ ਸਿੰਘ ਤੇ ਮੁਖ਼ਤਿਆਰ ਸਿੰਘ ਬਰਾੜ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ 'ਆਪ' ਦੇ ਯੂਥ ਵਿੰਗ ਸੂਬਾ ਸਕੱਤਰ ਹਰਮੀਤ ਸਿੰਘ ਖਾਈ ਨੂੰ ਮਿਲੀ ਨਵੀਂ ਜ਼ਿੰਮੇਵਾਰੀ ਅਗਲੀ ਖ਼ਬਰ ਪੁਲਿਸ ਵਲੋਂ ਮੋਬਾਈਲ ਖੋਹ ਤੇ ਚੋਰੀ ਕਰਨ ਵਾਲੇ ਗਿਰੋਹ ਦਾ ਪਰਦਾਫਾਸ਼, 7 ਦੋਸ਼ੀ ਕਾਬੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।