04-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-05-2026

ਸਰਹੱਦ ਪਾਰ ਤੋਂ ਗ਼ੈਰ ਕਾਨੂੰਨੀ ਹਥਿਆਰ ਤਸਕਰੀ ਦਾ ਪਰਦਾਫਾਸ਼

ਅਜੀਤ ਡੈਸਕ 09-05-2026
ਫ਼ਿਰੋਜ਼ਪੁਰ, 8 ਮਈ (ਗੁਰਿੰਦਰ ਸਿੰਘ)-ਸਰਹੱਦ ਪਾਰ ਤੋਂ ਨਸ਼ਿਆਂ ਅਤੇ ਨਾਜਾਇਜ਼ ਹਥਿਆਰਾਂ ਦੀ ਤਸਕਰੀ ਖ਼ਿਲਾਫ਼ ਚਲਾਈ ਜਾ ਰਹੀ ਮੁਹਿੰਮ ਤਹਿਤ ਕਾਂਊਟਰ ਇੰਟੈਲੀਜੈਂਸ ਫ਼ਿਰੋਜ਼ਪੁਰ ਯੂਨਿਟ ਨੇ ਵੱਡੀ ਸਫਲਤਾ ਹਾਸਲ ਕਰਦਿਆਂ ਦੋ ਦੋਸ਼ੀਆਂ ਨੂੰ ਕਾਬੂ ਕਰਕੇ ਉਨ੍ਹਾਂ ਦੇ ਕਬਜ਼ੇ ਵਿਚੋਂ 6 ਵਿਦੇਸ਼ੀ 30 ਬੋਰ ਪਿਸਤੌਲ ਸਮੇਤ ਮੈਗਜ਼ੀਨ ਤੇ ਇਕ ਮੋਬਾਈਲ ਫ਼ੋਨ ਬਰਾਮਦ ਕੀਤਾ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਕਾੳਾੂਟਰ ਇੰਟੈਲੀਜੈਂਸ ਫ਼ਿਰੋਜ਼ਪੁਰ ਦੇ ਇੰਚਾਰਜ ਇੰਸਪੈਕਟਰ ਬਲਦੇਵ ਸਿੰਘ ਨੇ ਦੱਸਿਆ ਕਿ ਏ. ਆਈ. ਜੀ. ਕਾੳਾੂਟਰ ਇੰਟੈਲੀਜੈਂਸ ਫ਼ਿਰੋਜ਼ਪੁਰ ਗੁਰਸੇਵਕ ਸਿੰਘ ਬਰਾੜ ਦੇ ਦਿਸ਼ਾ-ਨਿਰਦੇਸ਼ਾਂ ਹੇਠ ਮੁਖ਼ਬਰੀ ਦੇ ਆਧਾਰ 'ਤੇ ਇਹ ਕਾਰਵਾਈ ਅਮਲ ਵਿਚ ਲਿਆਂਦੀ ਗਈ ਹੈ | ਉਨ੍ਹਾਂ ਦੱਸਿਆ ਕਿ ਮੁਖ਼ਬਰ ਖ਼ਾਸ ਨੇ ਇਤਲਾਹ ਦਿੱਤੀ ਕਿ ਸੋਨੂੰ ਸਿੰਘ ਪੁੱਤਰ ਪੱਪੂ ਸਿੰਘ ਵਾਸੀ ਬਸਤੀ ਅਰਾਈਆਂ ਵਾਲੀ, ਗੁਰੂਹਰਸਹਾਏ, ਜਗਦੀਸ਼ ਸਿੰਘ ਉਰਫ਼ ਦਿਸ਼ਾ ਪੁੱਤਰ ਭਜਨ ਸਿੰਘ ਅਤੇ ਸਾਜਨ ਕੁਮਾਰ ਪੁੱਤਰ ਗੁਰਮੇਜ ਸਿੰਘ ਵਾਸੀ ਬਸਤੀ ਵੱਲੂ ਸਿੰਘ ਪਿੰਡ ਬਹਾਦਰ ਕੇ ਥਾਣਾ ਗੁਰੂਹਰਸਹਾਏ, ਜ਼ਿਲ੍ਹਾ ਫ਼ਿਰੋਜ਼ਪੁਰ ਜੋ ਗਰੋਹ ਬਣਾ ਕੇ ਗ਼ੈਰ-ਕਾਨੂੰਨੀ ਅਸਲੇ ਅਤੇ ਐਮੂਨੀਸ਼ਨ ਦੀ ਤਸਕਰੀ ਕਰਦੇ ਹਨ | ਉਨ੍ਹਾਂ ਦੱਸਿਆ ਕਿ ਸੂਚਨਾ ਮਿਲਦੇ ਹੀ ਸਹਾਇਕ ਥਾਣੇਦਾਰ ਮਲਕੀਤ ਸਿੰਘ ਦੀ ਅਗਵਾਈ ਹੇਠ ਕਾੳਾੂਟਰ ਇੰਟੈਲੀਜੈਂਸ ਫ਼ਿਰੋਜ਼ਪੁਰ ਦੀ ਟੀਮ ਨੇ ਪਿੰਡ ਬਹਾਦਰ ਕੇ ਵਾਲੀਆਂ ਜੋੜੀਆਂ ਨਹਿਰਾਂ ਨੇੜੇ ਰਕਬਾ ਪਿੰਡ ਸੂਬਾ ਜਦੀਦ ਵਿਖੇ ਨਾਕਾਬੰਦੀ ਕਰਕੇ ਮੋਟਰਸਾਈਕਲ ਹੀਰੋ ਐਚ.ਐਫ. ਡੀਲਕਸ ਨੰਬਰ ਪੀ.ਬੀ.-05-ਏ.ਸੀ.-6382 'ਤੇ ਸਵਾਰ ਜਗਦੀਸ਼ ਸਿੰਘ ਉਰਫ਼ ਦੀਸ਼ਾ ਅਤੇ ਸਾਜਨ ਕੁਮਾਰ ਨੂੰ ਕਾਬੂ ਕਰਕੇ ਕੀਤੀ ਤਲਾਸ਼ੀ ਦੌਰਾਨ ਉਨ੍ਹਾਂ ਦੇ ਕਬਜ਼ੇ ਵਿਚੋਂ 6 ਵਿਦੇਸ਼ੀ .30 ਬੋਰ ਪਿਸਤੌਲ ਸਮੇਤ ਮੈਗਜ਼ੀਨ ਅਤੇ ਇਕ ਓਪੋ ਮੋਬਾਈਲ ਫ਼ੋਨ ਬਰਾਮਦ ਕੀਤਾ ਗਿਆ | ਜਿਸ ਸਬੰਧੀ ਉਕਤ ਦੋਸ਼ੀਆਂ ਖ਼ਿਲਾਫ਼ ਥਾਣਾ ਸਦਰ ਫ਼ਿਰੋਜ਼ਪੁਰ ਵਿਖੇ ਅਸਲਾ ਐਕਟ ਦੀ ਧਾਰਾ 25/54/59 ਤਹਿਤ ਮਾਮਲਾ ਦਰਜ ਕਰ ਲਿਆ ਹੈ | ਪੁਲਿਸ ਅਨੁਸਾਰ ਇਸ ਮਾਮਲੇ ਵਿਚ ਲੋੜੀਂਦੇ ਸੋਨੂੰ ਸਿੰਘ ਦੀ ਗਿ੍ਫ਼ਤਾਰੀ ਹਾਲੇ ਬਾਕੀ ਹੈ | ਇੰਸਪੈਕਟਰ ਬਲਦੇਵ ਸਿੰਘ ਨੇ ਦੱਸਿਆ ਕਿ ਦੋਸ਼ੀਆਂ ਨੂੰ ਅਦਾਲਤ ਵਿਚ ਪੇਸ਼ ਕਰਕੇ ਪੁਲਿਸ ਰਿਮਾਂਡ ਹਾਸਲ ਕੀਤਾ ਗਿਆ ਹੈ ਅਤੇ ਰਿਮਾਂਡ ਦੌਰਾਨ ਡੂੰਘਾਈ ਨਾਲ ਪੁੱਛਗਿੱਛ ਕੀਤੀ ਜਾ ਰਹੀ ਹੈ | ਉਨ੍ਹਾਂ ਕਿਹਾ ਕਿ ਜਾਂਚ ਦੌਰਾਨ ਹੋਰ ਵੀ ਅਹਿਮ ਖ਼ੁਲਾਸੇ ਹੋਣ ਦੀ ਸੰਭਾਵਨਾ ਹੈ |
ਪਿਛਲੀ ਖ਼ਬਰ ਪੱਛਮੀ ਬੰਗਾਲ 'ਚ ਖਿੜਿਆ ਕਮਲ ਦਾ ਫੁੱਲ, ਹੁਣ ਨਜ਼ਰਾਂ 2027 ਪੰਜਾਬ 'ਤੇ- ਦੀਪਕ ਸ਼ਰਮਾ ਅਗਲੀ ਖ਼ਬਰ ਭਾਰਤੀ ਕਿਸਾਨ ਯੂਨੀਅਨ ਕ੍ਰਾਂਤੀਕਾਰੀ ਦੀ ਮੀਟਿੰਗ ਹੋਈ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।