04-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-05-2026

ਪੱਛਮੀ ਬੰਗਾਲ 'ਚ ਖਿੜਿਆ ਕਮਲ ਦਾ ਫੁੱਲ, ਹੁਣ ਨਜ਼ਰਾਂ 2027 ਪੰਜਾਬ 'ਤੇ- ਦੀਪਕ ਸ਼ਰਮਾ

ਅਜੀਤ ਡੈਸਕ 09-05-2026
ਗੁਰੂਹਰਸਹਾਏ, 8 ਮਈ (ਕਪਿਲ ਕੰਧਾਰੀ)-ਪੱਛਮੀ ਬੰਗਾਲ ਵਿਧਾਨ ਸਭਾ ਚੋਣਾਂ 2026 ਦੇ ਨਤੀਜਿਆਂ ਤੋਂ ਬਾਅਦ ਭਾਰਤੀ ਜਨਤਾ ਪਾਰਟੀ ਦੇ ਆਗੂਆਂ ਵਿਚ ਉਤਸ਼ਾਹ ਦਾ ਮਾਹੌਲ ਹੈ | ਭਾਜਪਾ ਆਗੂ ਦੀਪਕ ਸ਼ਰਮਾ ਨੇ ਕਿਹਾ ਕਿ ਪੱਛਮੀ ਬੰਗਾਲ ਵਿਚ ਮਿਲੀ ਜਿੱਤ ਲੋਕਾਂ ਦੇ ਭਰੋਸੇ ਅਤੇ ਵਿਕਾਸ ਦੀ ਰਾਜਨੀਤੀ ਦੀ ਜਿੱਤ ਹੈ | ਉਨ੍ਹਾਂ ਕਿਹਾ ਕਿ ਲੋਕ ਹੁਣ ਚੰਗੇ ਸ਼ਾਸਨ, ਪਾਰਦਰਸ਼ਤਾ ਅਤੇ ਵਿਕਾਸ ਨੂੰ ਤਰਜੀਹ ਦੇ ਰਹੇ ਹਨ | ਦੀਪਕ ਸ਼ਰਮਾ ਨੇ ਕਿਹਾ ਕਿ ਪੱਛਮੀ ਬੰਗਾਲ ਵਿਚ ਲੋਕਾਂ ਨੇ ਬਦਲਾਅ ਲਈ ਆਪਣਾ ਫੈਸਲਾ ਦਿੱਤਾ ਹੈ ਅਤੇ ਹੁਣ ਦੇਸ਼ ਭਰ ਵਿਚ ਇਸ ਦਾ ਪ੍ਰਭਾਵ ਵੇਖਣ ਨੂੰ ਮਿਲੇਗਾ | ਉਨ੍ਹਾਂ ਦਾਅਵਾ ਕੀਤਾ ਕਿ ਪੰਜਾਬ ਵਿਚ ਵੀ ਲੋਕ ਮੌਜੂਦਾ ਸਰਕਾਰ ਦੀ ਕਾਰਗੁਜ਼ਾਰੀ ਤੋਂ ਨਾਰਾਜ਼ ਨਜ਼ਰ ਆ ਰਹੇ ਹਨ ਤੇ 2027 ਦੀਆਂ ਵਿਧਾਨ ਸਭਾ ਚੋਣਾਂ 'ਚ ਬਦਲਾਅ ਦੀ ਲਹਿਰ ਦੇਖਣ ਨੂੰ ਮਿਲ ਸਕਦੀ ਹੈ | ਉਨ੍ਹਾਂ ਕਿਹਾ ਕਿ ਪੰਜਾਬ ਵਿਚ ਨਸ਼ਿਆਂ, ਬੇਰੁਜ਼ਗਾਰੀ, ਵਧਦੇ ਕਰਜ਼ੇ ਅਤੇ ਕਾਨੂੰਨ-ਵਿਵਸਥਾ ਵਰਗੇ ਮੁੱਦਿਆਂ ਨੂੰ ਲੈ ਕੇ ਲੋਕਾਂ ਵਿਚ ਚਿੰਤਾ ਵਧ ਰਹੀ ਹੈ | ਪਿੰਡਾਂ ਤੋਂ ਲੈ ਕੇ ਸ਼ਹਿਰਾਂ ਤੱਕ ਲੋਕ ਇਕ ਮਜ਼ਬੂਤ ਅਤੇ ਜ਼ਿੰਮੇਵਾਰ ਸਰਕਾਰ ਦੀ ਉਮੀਦ ਕਰ ਰਹੇ ਹਨ ਜੋ ਵਿਕਾਸ ਅਤੇ ਸੁਰੱਖਿਆ ਨੂੰ ਪਹਿਲ ਦੇਵੇ | ਭਾਜਪਾ ਆਗੂ ਨੇ ਕਿਹਾ ਕਿ ਪਾਰਟੀ ਪੰਜਾਬ ਵਿਚ ਲੋਕਾਂ ਦੀਆਂ ਉਮੀਦਾਂ 'ਤੇ ਖਰਾ ਉੱਤਰਨ ਲਈ ਵਚਨਬੱਧ ਹੈ ਅਤੇ ਆਉਣ ਵਾਲੇ ਸਮੇਂ ਵਿਚ ਸੰਗਠਨ ਨੂੰ ਹੋਰ ਮਜ਼ਬੂਤ ਕੀਤਾ ਜਾਵੇਗਾ | ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਹੁਣ ਨਵੇਂ ਵਿਕਲਪ ਵਲ ਦੇਖ ਰਹੇ ਹਨ ਅਤੇ 2027 ਦੀਆਂ ਚੋਣਾਂ ਵਿਚ ਵੱਡਾ ਬਦਲਾਅ ਸੰਭਵ ਹੈ |
ਪਿਛਲੀ ਖ਼ਬਰ ਸੀ. ਐੱਮ. ਦੀ ਯੋਗਸ਼ਾਲਾ ਤਹਿਤ ਰੇਲਵੇ ਪਾਰਕ 'ਚ ਰੋਜ਼ਾਨਾ ਕਰਵਾਇਆ ਜਾ ਰਿਹਾ ਯੋਗਾ ਸੈਸ਼ਨ ਅਗਲੀ ਖ਼ਬਰ ਸਰਹੱਦ ਪਾਰ ਤੋਂ ਗ਼ੈਰ ਕਾਨੂੰਨੀ ਹਥਿਆਰ ਤਸਕਰੀ ਦਾ ਪਰਦਾਫਾਸ਼

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।