04-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-05-2026

ਸਾਹਿਬਜ਼ਾਦਾ ਅਜੀਤ ਸਿੰਘ ਪਬਲਿਕ ਸਕੂਲ ਵਿਖੇ ਮਾਂ-ਦਿਵਸ ਮਨਾਇਆ

ਅਜੀਤ ਡੈਸਕ 09-05-2026
ਫ਼ਿਰੋਜ਼ਪੁਰ, 8 ਮਈ (ਗੁਰਿੰਦਰ ਸਿੰਘ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮਿ੍ਤਸਰ ਸਾਹਿਬ ਅਧੀਨ ਚੱਲ ਰਹੇ ਵਿੱਦਿਅਕ ਅਦਾਰੇ ਸਾਹਿਬਜ਼ਾਦਾ ਅਜੀਤ ਸਿੰਘ ਪਬਲਿਕ ਸਕੂਲ ਬਜੀਦਪੁਰ ਵਿਖੇ ਪਿ੍ੰਸੀਪਲ ਪਵਨਦੀਪ ਕੌਰ ਦੀ ਸੁਚੱਜੀ ਅਗਵਾਈ ਹੇਠ 'ਮਾਂ-ਦਿਵਸ' ਬੜੇ ਹੀ ਉਤਸ਼ਾਹ ਅਤੇ ਭਾਵਨਾਤਮਕ ਮਾਹੌਲ ਵਿਚ ਮਨਾਇਆ ਗਿਆ | ਇਸ ਸਮਾਗਮ ਵਿਚ ਵਿਦਿਆਰਥੀਆਂ ਦੀਆਂ ਮਾਤਾਵਾਂ ਨੇ ਵਿਸ਼ੇਸ਼ ਤੌਰ 'ਤੇ ਸ਼ਿਰਕਤ ਕਰਕੇ ਪ੍ਰੋਗਰਾਮ ਦੀ ਰੌਣਕ ਵਧਾਈ | ਇਸ ਮੌਕੇ ਵਿਦਿਆਰਥੀਆਂ ਵਲੋਂ ਸਕਿੱਟਾਂ, ਕਵਿਤਾਵਾਂ, ਗੀਤਾਂ ਅਤੇ ਰੰਗਾਰੰਗ ਡਾਂਸ ਪੇਸ਼ ਕਰਦੇ ਹੋਏ ਮਾਂ ਦੀ ਮਮਤਾ, ਤਿਆਗ ਅਤੇ ਪਿਆਰ ਨੂੰ ਬਹੁਤ ਹੀ ਸੁੰਦਰ ਢੰਗ ਨਾਲ ਦਰਸਾਇਆ ਗਿਆ | ਬੱਚਿਆਂ ਨੇ ਆਪਣੇ ਹੱਥਾਂ ਨਾਲ ਆਕਰਸ਼ਕ ਕਾਰਡ ਤਿਆਰ ਕਰਕੇ ਵੀ ਮਾਂ ਪ੍ਰਤੀ ਆਪਣਾ ਸਨੇਹ ਅਤੇ ਸਤਿਕਾਰ ਪ੍ਰਗਟਾਇਆ | ਨੌਵੀਂ ਜਮਾਤ ਦੀ ਵਿਦਿਆਰਥਣ ਨਵਦੀਪ ਕੌਰ ਨੇ ਆਪਣੇ ਪ੍ਰਭਾਵਸ਼ਾਲੀ ਭਾਸ਼ਣ ਰਾਹੀਂ ਮਾਂ ਦੀ ਮਹੱਤਤਾ ਅਤੇ ਉਸ ਦੇ ਨਿਸ਼ਕਾਮ ਪਿਆਰ ਬਾਰੇ ਵਿਚਾਰ ਸਾਂਝੇ ਕਰਦਿਆਂ ਵਿਦਿਆਰਥੀਆਂ ਨੂੰ ਹਮੇਸ਼ਾ ਆਪਣੇ ਮਾਤਾ-ਪਿਤਾ ਦਾ ਆਦਰ ਤੇ ਸਤਿਕਾਰ ਕਰਨ ਲਈ ਪ੍ਰੇਰਿਤ ਕੀਤਾ | ਅੰਤ ਵਿਚ ਪਿ੍ੰਸੀਪਲ ਪਵਨਦੀਪ ਕੌਰ ਨੇ ਸਕੂਲ ਵਿਚ ਪਹੁੰਚੇ ਮਾਪਿਆਂ ਦਾ ਤਹਿ ਦਿਲੋਂ ਧੰਨਵਾਦ ਕਰਦਿਆਂ ਕਿਹਾ ਕਿ ਸਕੂਲ ਦੀ ਹਰ ਉਸਾਰੂ ਗਤੀਵਿਧੀ ਵਿਚ ਮਾਪਿਆਂ ਦਾ ਸਹਿਯੋਗ ਬੇਹੱਦ ਮਹੱਤਵਪੂਰਨ ਹੁੰਦਾ ਹੈ | ਉਨ੍ਹਾਂ ਕਿਹਾ ਕਿ ਮਾਂ ਮਮਤਾ ਦੀ ਮੂਰਤ ਹੁੰਦੀ ਹੈ, ਜਿਸ ਦੀ ਛਾਂ ਬੋਹੜ ਦੇ ਦਰਖ਼ਤ ਵਰਗੀ ਠੰਢੀ ਅਤੇ ਸਹਾਰਾ ਹੁੰਦੀ ਹੈ | ਮਾਂ ਬੱਚਿਆਂ ਨੂੰ ਨਿਸ਼ਕਾਮ ਪਿਆਰ ਦਿੰਦੀ ਹੈ | ਇਸ ਲਈ ਸਾਨੂੰ ਹਮੇਸ਼ਾ ਆਪਣੀ ਮਾਂ ਦੀ ਕਦਰ ਕਰਨੀ ਚਾਹੀਦੀ ਹੈ | ਸਟੇਜ ਸੰਚਾਲਨ ਦੀ ਭੂਮਿਕਾ ਲੀਨਾ ਚਾਵਲਾ ਨੇ ਬਹੁਤ ਹੀ ਬਾਖ਼ੂਬੀ ਨਿਭਾਈ | ਸਮੂਹ ਸਟਾਫ ਦੇ ਸਹਿਯੋਗ ਨਾਲ ਇਹ ਪ੍ਰੋਗਰਾਮ ਸਫਲਤਾਪੂਰਵਕ ਸੰਪੰਨ ਹੋਇਆ |
ਪਿਛਲੀ ਖ਼ਬਰ ਵਿਵੇਕਾਨੰਦ ਜੂਨੀਅਰ ਸਕੂਲ ਵਿਖੇ ਮਾਂ ਦਿਵਸ ਮਨਾਇਆ ਅਗਲੀ ਖ਼ਬਰ ਫ਼ਸਲੀ ਕਰਜ਼ੇ ਦੀ ਵਧੀ ਸੀਮਾ 'ਤੇ ਰੋਕ ਲਗਾਉਣਾ ਮੰਦਭਾਗਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।