04-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-05-2026

ਸਰਕਾਰੀ ਕੰਨਿਆ ਸਕੂਲ ਦੀਆਂ 90% ਤੋਂ ਵੱਧ ਅੰਕ ਪ੍ਰਾਪਤ ਵਿਦਿਆਰਥਣਾਂ ਦਾ ਕੀਤਾ ਸਨਮਾਨ

ਅਜੀਤ ਡੈਸਕ 09-05-2026
ਜ਼ੀਰਾ, 8 ਮਈ (ਪ੍ਰਤਾਪ ਸਿੰਘ ਹੀਰਾ)-ਸ਼ਹੀਦ ਗੁਰਦਾਸ ਰਾਮ ਮੈਮੋਰੀਅਲ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਜ਼ੀਰਾ ਵਿਚ ਮੈਰੀਟੋਰੀਅਸ ਵਿਦਿਆਰਥਣਾਂ ਦੇ ਸਨਮਾਨ ਲਈ ਇਕ ਸਮਾਗਮ ਆਯੋਜਿਤ ਕੀਤਾ ਗਿਆ | ਸਮਾਗਮ ਦੌਰਾਨ ਮੈਰਿਟ ਵਿਚ ਆਈਆਂ ਵਿਦਿਆਰਥਣਾਂ ਦੇ ਨਾਲ ਨਾਲ 90% ਤੋਂ ਵੱਧ ਅੰਕ ਪ੍ਰਾਪਤ ਕੀਤੇ | ਉਹਨਾਂ ਨੂੰ ਇਕ ਪ੍ਰਸ਼ੰਸਾ ਪੱਤਰ ਦੇ ਕੇ ਸਨਮਾਨਿਤ ਕੀਤਾ ਗਿਆ | ਇਸ ਮੌਕੇ ਪਿ੍ੰਸੀਪਲ ਰਾਕੇਸ਼ ਸ਼ਰਮਾ ਨੇ ਜਾਣਕਾਰੀ ਦਿੰਦਿਆਂ ਹੋਇਆਂ ਦੱਸਿਆ ਕਿ ਇਸ ਸੈਸ਼ਨ ਵਿਚ ਅੱਠਵੀਂ ਜਮਾਤ ਦੀ ਬੋਰਡ ਦੀ ਪ੍ਰੀਖਿਆ ਵਿਚ ਜਿੱਥੇ ਦੋ ਵਿਦਿਆਰਥੀਆਂ ਨੇ ਮੈਰਿਟ ਹਾਸਲ ਕੀਤੀ | ਉੱਥੇ ਬਾਈ ਵਿਦਿਆਰਥਣਾਂ ਨੇ 90% ਤੋਂ ਵੱਧ ਅੰਕ ਪ੍ਰਾਪਤ ਕੀਤੇ | ਇਹਨਾਂ ਵਿਦਿਆਰਥੀਆਂ ਵਿਚ ਸਿਮਰਜੀਤ ਕੌਰ, ਜੈਸਮੀਨ ਕੌਰ, ਖੁਸ਼ਪ੍ਰੀਤ ਕੌਰ, ਪਲਕ ਪ੍ਰੀਤ ਕੌਰ, ਨੂਰ ਵੰਸ਼ਿਕਾ, ਨੀਤੀਕਾ, ਖ਼ੁਸ਼ੀ, ਸਿਮਰਨਜੀਤ ਕੌਰ, ਰਿਸ਼ੀਕਾ, ਸਾਹਿਬਦੀਪ ਕੌਰ, ਮਹਿਕਦੀਪ ਕੌਰ,ਮਨਰੀਤ ਕੌਰ, ਜਸਮੀਤ ਕੌਰ, ਗੁਰਵੀਰ ਕੌਰ, ਗੀਤਾ, ਕਰਨਵੀਰ ਕੌਰ, ਬੇਅੰਤ ਕੌਰ, ਅਨਾਮਿਕਾ, ਏਕਨੂਰ, ਡੋਲਸੀ, ਯਸ਼ਿਕਾ ਸ਼ਾਮਿਲ ਹਨ | ਇਨ੍ਹਾਂ ਵਿਦਿਆਰਥੀਆਂ ਨੂੰ ਸਕੂਲ ਸਟਾਫ ਵਲੋਂ ਸਵੇਰ ਦੀ ਸਭਾ ਵਿਚ ਪ੍ਰਸੰਸਾ ਪੱਤਰ ਜਾਰੀ ਕਰਕੇ ਸਨਮਾਨਿਤ ਕੀਤਾ ਗਿਆ | ਇਸ ਮੌਕੇ ਪਰਮਜੀਤ ਸਿੰਘ, ਸੁਖਦੀਪ ਸਿੰਘ, ਸੰਜੀਵ ਕੁਮਾਰ, ਨਿਤੀਸ਼ ਕੁਮਾਰ, ਅਜੇ ਕੁਮਾਰ, ਨਵਦੀਪ ਕੁਮਾਰ, ਰੀਆ, ਕਮਲਜੀਤ ਕੌਰ, ਸ਼ਰਨਜੀਤ ਕੌਰ, ਗੁਰਜੀਤ ਕੌਰ, ਰਮਨਦੀਪ ਕੌਰ, ਮੀਨੂ ਖੁਰਾਣਾ, ਗਗਨਦੀਪ ਸਿੰਘ ਉਰਵਸ਼ੀ ਬੰਸਲ ਬਲਜਿੰਦਰ ਸਿੰਘ ਆਦਿ ਵਿਸ਼ੇਸ਼ ਤੌਰ 'ਤੇ ਹਾਜ਼ਰ ਸਨ |
ਪਿਛਲੀ ਖ਼ਬਰ ਪ੍ਰਾਇਮਰੀ ਸਕੂਲ ਫ਼ਤਿਹਗੜ੍ਹ ਸਭਰਾਂ ਦੀ ਵਿਦਿਆਰਥਣ ਦੀ ਜਵਾਹਰ ਨਵੋਦਿਆ ਵਿਦਿਆਲਿਆ ਲਈ ਚੋਣ ਅਗਲੀ ਖ਼ਬਰ ਰਾਜ ਪਛੜੀਆਂ ਸ਼੍ਰੇਣੀਆਂ ਕਮਿਸ਼ਨ ਨੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।