02-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-05-2026

'ਟਿਕਾਊ ਖੇਤੀ ਤੇ ਫ਼ਸਲੀ ਰਹਿੰਦ-ਖੂੰਹਦ ਪ੍ਰਬੰਧਨ ਸੰਮੇਲਨ' ਦੌਰਾਨ ਜ਼ਿਲ੍ਹੇ ਦੇ 10 ਅਗਾਂਹਵਧੂ ਕਿਸਾਨਾਂ ਦਾ ਸਨਮਾਨ

ਅਜੀਤ ਡੈਸਕ 09-05-2026
ਫ਼ਿਰੋਜ਼ਪੁਰ, 8 ਮਈ (ਕੁਲਬੀਰ ਸਿੰਘ ਸੋਢੀ)-ਬੀਤੇ ਦਿਨ ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਲੁਧਿਆਣਾ ਵਿਖੇ 'ਟਿਕਾਊ ਖੇਤੀ ਅਤੇ ਫ਼ਸਲੀ ਰਹਿੰਦ-ਖੂੰਹਦ ਪ੍ਰਬੰਧਨ ਸੰਮੇਲਨ' ਦਾ ਪ੍ਰੋਗਰਾਮ ਕਰਵਾਇਆ ਗਿਆ | ਜਿਸ ਵਿਚ ਜ਼ਿਲ੍ਹਾ ਫ਼ਿਰੋਜ਼ਪੁਰ ਦੇ 10 ਅਗਾਂਹਵਧੂ ਕਿਸਾਨਾਂ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ | ਪ੍ਰੋਗਰਾਮ ਦੀ ਪ੍ਰਧਾਨਗੀ ਡਾ. ਸਤਿਬੀਰ ਸਿੰਘ ਗੋਸਲ, ਮਾਨਯੋਗ ਵਾਈਸ ਚਾਂਸਲਰ, ਪੀ.ਏ.ਯੂ, ਲੁਧਿਆਣਾ ਨੇ ਕੀਤੀ | ?ਸੰਮੇਲਨ ਦੌਰਾਨ ਫ਼ਿਰੋਜ਼ਪੁਰ ਜ਼ਿਲ੍ਹੇ ਦੇ ਪਿੰਡ ਮਣਕਿਆਂ ਵਾਲੀ ਦੇ ਨੌਜਵਾਨ ਕਿਸਾਨ ਪ੍ਰਭਜੋਤ ਸਿੰਘ ਅਤੇ ਮਨਪ੍ਰੀਤ ਸਿੰਘ, ਪਿੰਡ ਸ਼ਕੂਰ ਦੇ ਵੀਰ ਸਿੰਘ ਅਤੇ ਜਸਪਾਲ ਸਿੰਘ, ਪਿੰਡ ਲੰੂਬੜੀ ਵਾਲਾ ਤੋਂ ਮਨਦੀਪ ਸਿੰਘ, ਪਿੰਡ ਖੰਨਾ ਤੋਂ ਪਰਮਜੀਤ ਸਿੰਘ ਅਤੇ ਗੁਰਨਾਮ ਸਿੰਘ ਅਤੇ ਪਿੰਡ ਮਿਰਜ਼ੇ ਕੇ ਤੋਂ ਨੌਜਵਾਨ ਕਿਸਾਨ ਸ਼ਗਨਦੀਪ ਸਿੰਘ ਅਤੇ ਤਰਸੇਮ ਸਿੰਘ ਨੂੰ ਫ਼ਸਲੀ ਰਹਿੰਦ-ਖੂੰਹਦ ਦੇ ਸਫਲ ਪ੍ਰਬੰਧਨ ਲਈ ਸਨਮਾਨ ਦੇ ਕੇ ਨਿਵਾਜਿਆ ਗਿਆ | ਸਟੇਜ ਤੋਂ ਜਾਣਕਾਰੀ ਸਾਂਝੀ ਕੀਤੀ ਗਈ ਕਿ ਇਨ੍ਹਾਂ ਕਿਸਾਨਾਂ ਨੇ ਪਰਾਲੀ ਨੂੰ ਅੱਗ ਲਗਾਉਣ ਦੀ ਬਜਾਏ, ਖੇਤਾਂ ਵਿਚ ਹੀ ਜਜ਼ਬ ਕਰਨ ਜਾਂ ਉਦਯੋਗਿਕ ਵਰਤੋਂ ਲਈ ਵਰਤ ਕੇ ਹੋਰਨਾਂ ਕਿਸਾਨਾਂ ਲਈ ਇਕ ਮਿਸਾਲ ਪੈਦਾ ਕੀਤੀ ਹੈ | ਡਾ. ਗੁਰਮੇਲ ਸਿੰਘ ਡਿਪਟੀ ਡਾਇਰੈਕਟਰ ਨੇ ਸਨਮਾਨਿਤ ਕਿਸਾਨਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਕਿ੍ਸ਼ੀ ਵਿਗਿਆਨ ਕੇਂਦਰ ਵਲੋਂ ਮਿੱਟੀ ਦੀ ਸਿਹਤ ਸੁਧਾਰਨ ਅਤੇ ਖਾਦਾਂ ਦੀ ਸਹੀ ਵਰਤੋਂ ਲਈ ਤਕਨੀਕੀ ਸਹਾਇਤਾ ਦੇ ਨਾਲ ਨਾਲ ਮਸ਼ੀਨਰੀ ਵੀ ਪ੍ਰਦਾਨ ਕੀਤੀ ਜਾਂਦੀ ਹੈ ਅਤੇ ਇਹ ਅਗਾਂਹਵਧੂ ਕਿਸਾਨ ਕੇ.ਵੀ.ਕੇ. ਦੇ ਸੁਨੇਹੇ ਅੱਗੇ ਹੋਰਨਾਂ ਕਿਸਾਨਾਂ ਤੱਕ ਪਹੁੰਚਾ ਕੇ ਵੱਖਰੀ ਮਿਸਾਲ ਪੈਦਾ ਕਰ ਰਹੇ ਹਨ | ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਖੇਤੀਬਾੜੀ ਨੂੰ ਟਿਕਾਊ ਬਣਾਉਣ ਲਈ ਕੁਦਰਤੀ ਸਰੋਤਾਂ (ਹਵਾ, ਪਾਣੀ ਅਤੇ ਮਿੱਟੀ) ਦੀ ਸੁਰੱਖਿਆ ਨੂੰ ਆਪਣੀ ਪਹਿਲ ਬਣਾਉਣ | ਇਸ ਮੌਕੇ ਬਾਕੀ ਜ਼ਿਲਿ੍ਹਆਂ ਦੇ ਕਿਸਾਨਾਂ ਨੇ ਵੀ ਵੱਡੀ ਗਿਣਤੀ ਵਿਚ ਭਾਗ ਲਿਆ ਅਤੇ ਸਨਮਾਨ ਪ੍ਰਾਪਤ ਕੀਤੇ ਅਤੇ ਅੱਗੇ ਵੀ ਵਾਤਾਵਰਣ ਪੱਖੀ ਖੇਤੀ ਕਰਨ ਦਾ ਅਹਿਦ ਲਿਆ |
ਪਿਛਲੀ ਖ਼ਬਰ ਆਪੇ੍ਰਸ਼ਨ ਸਿੰਦੂਰ ਦੀ ਪਹਿਲੀ ਵਰ੍ਹੇਗੰਢ ਮੌਕੇ ਐਨ.ਸੀ.ਸੀ. ਅਧਿਕਾਰੀਆਂ ਤੇ ਕੈਡਿਟਾਂ ਵਲੋਂ ਸ਼ਹੀਦਾਂ ਨੂੰ ਸ਼ਰਧਾਂਜਲੀ ਭੇ... ਅਗਲੀ ਖ਼ਬਰ ਪੁਲਿਸ ਵਲੋਂ ਕਾਬੂ ਕੀਤੇ ਵਿਅਕਤੀ ਕੋਲੋਂ 3 ਕਿੱਲੋ ਹੋਰ ਹੈਰੋਇਨ ਬਰਾਮਦ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।