02-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-05-2026

ਵਾਰਡ ਨੰਬਰ 16 ਵਿਚ ਅਸ਼ੋਕ ਸਚਦੇਵਾ ਦਾ ਚੋਣ ਪ੍ਰਚਾਰ ਹੋਇਆ ਤੇਜ਼, ਲੋਕਾਂ ਤੋਂ ਮਿਲ ਰਿਹਾ ਭਰਵਾਂ ਸਮਰਥਨ

ਅਜੀਤ ਡੈਸਕ 22-05-2026
ਫ਼ਿਰੋਜ਼ਪੁਰ, 21 ਮਈ (ਸੁਖਵਿੰਦਰ ਸਿੰਘ)-ਨਗਰ ਕੌਂਸਲ ਚੋਣਾਂ ਦੇ ਮੱਦੇਨਜ਼ਰ ਵਾਰਡ ਨੰਬਰ 16 ਤੋਂ ਕਾਂਗਰਸ ਦੇ ਉਮੀਦਵਾਰ ਅਸ਼ੋਕ ਕੁਮਾਰ ਸਚਦੇਵਾ (ਖਾਦ ਵਾਲੇ) ਵਲੋਂ ਚੋਣ ਪ੍ਰਚਾਰ ਨੂੰ ਹੋਰ ਤੇਜ਼ ਕਰ ਦਿੱਤਾ ਗਿਆ ਹੈ | ਉਨ੍ਹਾਂ ਵਲੋਂ ਵਾਰਡ ਦੇ ਵੱਖ-ਵੱਖ ਇਲਾਕਿਆਂ ਦਾ ਦੌਰਾ ਕਰਕੇ ਲੋਕਾਂ ਨਾਲ ਮੁਲਾਕਾਤ ਕੀਤੀ ਗਈ ਅਤੇ ਘਰ-ਘਰ ਜਾ ਕੇ ਆਪਣੇ ਹੱਕ ਵਿਚ ਵੋਟਾਂ ਦੀ ਅਪੀਲ ਕੀਤੀ ਗਈ | ਇਸ ਮੌਕੇ ਅਸ਼ੋਕ ਸਚਦੇਵਾ ਨੇ ਕਿਹਾ ਕਿ ਵਾਰਡ ਦੇ ਲੋਕ ਬੁਨਿਆਦੀ ਸਹੂਲਤਾਂ ਦੀ ਕਮੀ ਕਾਰਨ ਕਾਫ਼ੀ ਸਮੇਂ ਤੋਂ ਪ੍ਰੇਸ਼ਾਨ ਹਨ ਅਤੇ ਹੁਣ ਲੋਕ ਬਦਲਾਅ ਚਾਹੁੰਦੇ ਹਨ | ਉਨ੍ਹਾਂ ਕਿਹਾ ਕਿ ਜੇਕਰ ਵਾਰਡ ਵਾਸੀ ਉਨ੍ਹਾਂ ਨੂੰ ਸੇਵਾ ਦਾ ਮੌਕਾ ਦਿੰਦੇ ਹਨ ਤਾਂ ਇਲਾਕੇ ਵਿਚ ਸਫ਼ਾਈ ਪ੍ਰਬੰਧ, ਸੀਵਰੇਜ, ਪੀਣ ਵਾਲੇ ਪਾਣੀ, ਗਲੀਆਂ-ਨਾਲੀਆਂ ਅਤੇ ਸਟਰੀਟ ਲਾਈਟਾਂ ਵਰਗੀਆਂ ਸਮੱਸਿਆਵਾਂ ਨੂੰ ਪਹਿਲ ਦੇ ਆਧਾਰ 'ਤੇ ਹੱਲ ਕੀਤਾ ਜਾਵੇਗਾ | ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਹਮੇਸ਼ਾ ਲੋਕਾਂ ਦੇ ਹੱਕਾਂ ਲਈ ਖੜੀ ਰਹੀ ਹੈ ਅਤੇ ਸ਼ਹਿਰ ਦੇ ਵਿਕਾਸ ਲਈ ਵਚਨਬੱਧ ਹੈ | ਅਸ਼ੋਕ ਕੁਮਾਰ ਸਚਦੇਵਾ ਨੇ ਕਿਹਾ ਕਿ ਇਹ ਚੋਣਾਂ ਕਿਸੇ ਨੂੰ ਹਰਾਉਣ ਵਾਸਤੇ ਨਹੀਂ ਲੜ ਰਿਹਾ ਸਗੋਂ ਵਾਰਡ ਦੇ ਵਿਕਾਸ ਲਈ ਲੜ ਰਿਹਾ ਹਾਂ | ਇਸ ਦੌਰਾਨ ਵਾਰਡ ਵਾਸੀਆਂ ਵਲੋਂ ਵੀ ਅਸ਼ੋਕ ਸਚਦੇਵਾ ਨੂੰ ਭਰਵਾਂ ਸਮਰਥਨ ਦਿੱਤਾ ਗਿਆ | ਕਾਂਗਰਸੀ ਵਰਕਰਾਂ ਵਿਚ ਵੀ ਖਾਸ ਉਤਸ਼ਾਹ ਦੇਖਣ ਨੂੰ ਮਿਲਿਆ ਅਤੇ ਉਨ੍ਹਾਂ ਨੇ ਚੋਣਾਂ ਵਿਚ ਜਿੱਤ ਦਾ ਦਾਅਵਾ ਕੀਤਾ | ਇਸ ਮੌਕੇ ਉਹਨਾਂ ਦੇ ਨਾਲ ਕਾਂਗਰਸ ਦੇ ਵਰਕਰ ਅਤੇ ਸਮਰਥਕ ਹਾਜ਼ਰ ਹੋਏ |
ਪਿਛਲੀ ਖ਼ਬਰ ਸੜਕ ਹਾਦਸੇ 'ਚ ਮੰਡੀ ਲਾਧੂਕਾ ਦੇ ਵਾਸੀ ਦੋ ਨੌਜਵਾਨਾਂ ਦੀ ਦਰਦਨਾਕ ਮੌਤ ਅਗਲੀ ਖ਼ਬਰ ਵਿਧਾਇਕ ਨਰੇਸ਼ ਕਟਾਰੀਆ ਨੇ ਵਾਰਡ ਨੰਬਰ 12 ਤੋਂ ਮਹਿੰਦਰ ਸਿੰਘ ਲਈ ਵੋਟਾਂ ਮੰਗੀਆਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।