11-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-07-2026

‘ਮਾਵਾਂ-ਧੀਆਂ ਸਤਿਕਾਰ ਸਕੀਮ’ ਦੀ ਸ਼ੁਰੂਆਤ ਮੌਕੇ ਵਿਸ਼ੇਸ਼ ਸਮਾਗਮ

ਅਜੀਤ ਡੈਸਕ 02-07-2026
ਫ਼ਿਰੋਜ਼ਪੁਰ, 1 ਜੁਲਾਈ (ਕੁਲਬੀਰ ਸਿੰਘ ਸੋਢੀ)-ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਨੇ ਸੂਬੇ ਦੀਆਂ ਮਹਿਲਾਵਾਂ ਨਾਲ ਕੀਤਾ ਇਕ ਹੋਰ ਮਹੱਤਵਪੂਰਨ ਵਾਅਦਾ ਪੂਰਾ ਕਰਦਿਆਂ ‘ਮਾਵਾਂ-ਧੀਆਂ ਸਤਿਕਾਰ ਸਕੀਮ’ ਦੀ ਸ਼ੁਰੂਆਤ ਕਰਕੇ ਮਹਿਲਾ ਸਸ਼ਕਤੀਕਰਨ ਦੀ ਦਿਸ਼ਾ ਵਿਚ ਇਤਿਹਾਸਕ ਪਹਿਲ ਕੀਤੀ ਹੈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਹਲਕਾ ਫ਼ਿਰੋਜ਼ਪੁਰ ਸ਼ਹਿਰੀ ਦੇ ਵਿਧਾਇਕ ਰਣਬੀਰ ਸਿੰਘ ਭੁੱਲਰ ਨੇ ਅੱਜ ‘ਮਾਵਾਂ ਧੀਆਂ ਸਤਿਕਾਰ ਸਕੀਮ’ ਤਹਿਤ ਆਯੋਜਿਤ ਪ੍ਰੋਗਰਾਮ ਦੌਰਾਨ ਕੀਤਾ। ਵਿਧਾਇਕ ਭੁੱਲਰ ਨੇ ਕਿਹਾ ਕਿ ਇਹ ਯੋਜਨਾ ਮਹਿਲਾਵਾਂ ਨੂੰ ਆਰਥਿਕ ਤੌਰ ’ਤੇ ਮਜ਼ਬੂਤ ਬਣਾਉਣ ਦੇ ਨਾਲ-ਨਾਲ ਉਨ੍ਹਾਂ ਦੇ ਸਨਮਾਨ ਅਤੇ ਆਤਮ-ਨਿਰਭਰਤਾ ਨੂੰ ਵੀ ਨਵੀਂ ਤਾਕਤ ਦੇਵੇਗੀ। ਭੁੱਲਰ ਨੇ ਅੱਗੇ ਦੱਸਿਆ ਕਿ ਪਿਛਲੇ ਕਈ ਮਹੀਨਿਆਂ ਤੋਂ ਯੋਗ ਮਹਿਲਾਵਾਂ ਦੀ ਰਜਿਸਟਰੇਸ਼ਨ ਦਾ ਕੰਮ ਸੁਚੱਜੇ ਢੰਗ ਨਾਲ ਕੀਤਾ ਗਿਆ ਸੀ ਅਤੇ ਹੁਣ ਇਸ ਸਕੀਮ ਅਧੀਨ ਲਾਭਪਾਤਰੀਆਂ ਦੇ ਬੈਂਕ ਖਾਤਿਆਂ ਵਿਚ ਰਾਸ਼ੀ ਸਿੱਧੇ ਭੇਜਣ ਦੀ ਪ੍ਰਕਿਰਿਆ ਸ਼ੁਰੂ ਹੋ ਚੁੱਕੀ ਹੈ। ਵਿਧਾਇਕ ਨੇ ਕਿਹਾ ਕਿ ‘ਮਾਵਾਂ-ਧੀਆਂ ਸਤਿਕਾਰ ਸਕੀਮ’ ਇਸ ਗੱਲ ਦੀ ਮਿਸਾਲ ਹੈ ਕਿ ਸਰਕਾਰ ਹਰ ਵਰਗ ਦੀ ਭਲਾਈ ਲਈ ਪੂਰੀ ਇਮਾਨਦਾਰੀ ਨਾਲ ਕੰਮ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਹਲਕਾ ਫ਼ਿਰੋਜ਼ਪੁਰ ਸ਼ਹਿਰੀ ਵਿਚ ਹਰ ਯੋਗ ਮਹਿਲਾ ਤੱਕ ਇਸ ਸਕੀਮ ਦਾ ਲਾਭ ਪਹੁੰਚਾਉਣ ਲਈ ਹਰ ਸੰਭਵ ਯਤਨ ਕੀਤੇ ਜਾਣਗੇ। ਜੇਕਰ ਕਿਸੇ ਵੀ ਲਾਭਪਾਤਰਾਂ ਨੂੰ ਰਜਿਸਟਰੇਸ਼ਨ ਜਾਂ ਹੋਰ ਕਿਸੇ ਤਰ੍ਹਾਂ ਦੀ ਜਾਣਕਾਰੀ ਦੀ ਲੋੜ ਹੋਵੇਗੀ ਤਾਂ ਉਸ ਨੂੰ ਤੁਰੰਤ ਸਹਾਇਤਾ ਪ੍ਰਦਾਨ ਕੀਤੀ ਜਾਵੇਗੀ। ਇਸ ਮੌਕੇ ਡਾ.ਅਮਨਦੀਪ ਕੌਰ ਗੋਸਲ, ਹਰਮੀਤ ਸਿੰਘ ਖਾਈ ਸਟੇਟ ਸੈਕਟਰੀ ਯੂਥ ਵਿੰਗ (‘ਆਪ’), ਹਿਮਾਂਸ਼ੂ ਠੱਕਰ, ਨਰਿੰਦਰ ਗਰੋਵਰ, ਆਗੂ ਨਿਰਮਲਜੀਤ ਸਿੰਘ, ਸਰਪੰਚ ਨਿਸ਼ਾਨ ਸਿੰਘ, ਸਰਪੰਚ ਮਨਜੀਤ ਸਿੰਘ ’ਤੇ ਸਰਪੰਚ ਬਲਵੰਤ ਸਿੰਘ, ਡੀ.ਐੱਸ.ਪੀ ਸੁਖਵਿੰਦਰ ਸਿੰਘ, ਚੇਅਰਮੈਨ ਬਲਰਾਜ ਸਿੰਘ ਕਟੋਰਾ ਸਮੇਤ ਹੋਰ ਪਤਵੰਤੇ ਅਤੇ ਵੱਡੀ ਗਿਣਤੀ ਵਿਚ ਮਹਿਲਾਵਾਂ ਹਾਜ਼ਰ ਸਨ।
ਪਿਛਲੀ ਖ਼ਬਰ ਜ਼ੀਰਾ ਵਿਕਾਸ ਪ੍ਰੀਸ਼ਦ ਵਲੋਂ ਡਾਕਟਰ ਦਿਵਸ ’ਤੇ ਸ਼ਹਿਰ ਦੇ ਨਾਮਵਰ ਡਾਕਟਰਾਂ ਦਾ ਵਿਸ਼ੇਸ਼ ਸਨਮਾਨ ਅਗਲੀ ਖ਼ਬਰ ਬੀ.ਐਲ.ਓ. ਦੀ ਕਾਰਗੁਜ਼ਾਰੀ ਨੂੰ ਲੈ ਕੇ ਮਹਿਲਾਵਾਂ ਨੇ ਗੰਭੀਰ ਇਤਰਾਜ਼ ਜਤਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।