11-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-07-2026

ਡਰੇਨੇਜ ਵਿਭਾਗ ਵਲੋਂ ਸੇਮ-ਨਾਲ਼ੇ ਦੀ ਪਿਛਲੇ ਕਾਫ਼ੀ ਸਮੇਂ ਤੋਂ ਨਹੀਂ ਕਰਵਾਈ ਸਫ਼ਾਈ

ਅਜੀਤ ਡੈਸਕ 02-07-2026
ਮੁੱਦਕੀ, 1 ਜੁਲਾਈ (ਭਾਰਤ ਭੂਸ਼ਨ ਅਗਰਵਾਲ)-ਸਥਾਨਕ ਕਸਬੇ ਦੇ ਵਿਚੋਂ ਨਿਕਲਦੇ ਸੇਮ-ਨਾਲ਼ੇ ਦੀ ਡਰੇਨਜ਼ ਵਿਭਾਗ ਵਲੋਂ ਪਿਛਲੇ ਕਾਫ਼ੀ ਸਮੇਂ ਤੋਂ ਸਫ਼ਾਈ ਨਾ ਕਰਵਾਏ ਜਾਣ ਕਾਰਨ ਇਸ ਵਿਚ ਪਾਣੀ ਜਮਾਂ ਹੋਣ ਕਰਕੇ ਗਾਰ ਪੈਦਾ ਹੋ ਗਈ ਹੈ। ਜਿਸ ਦੇ ਚੱਲਦਿਆਂ ਪੈਦਾ ਹੋਈ ਗੰਦਗੀ ਕਾਰਨ ਆਸ-ਪਾਸ ਘਰਾਂ ਵਾਲਿਆਂ ਨੂੰ ਡੇਂਗੂ ਅਤੇ ਮਲੇਰੀਆ ਵਰਗੀਆਂ ਗੰਭੀਰ ਬਿਮਾਰੀਆਂ ਫੈਲਣ ਦਾ ਭੈਅ ਪੈਦਾ ਹੁੰਦਾ ਜਾ ਰਿਹਾ ਹੈ। ਇਸ ਸੇਮ-ਨਾਲ਼ੇ ’ਚ ਕਲਾਲ ਬੂਟੀ ਦੇ ਸਰਕੰਡਿਆਂ ਅਤੇ ਲੋਕਾਂ ਵਲੋਂ ਸੁੱਟੇ ਜਾਂਦੇ ਕੂੜੇ ਕਰਕਟ ਪਲਾਸਟਿਕ ਦੀਆਂ ਬੋਤਲਾਂ ਦੇ ਢੇਰ ਕਾਰਨ ਪਾਣੀ ਦਾ ਵਹਾਅ ਨਹੀਂ ਹੋ ਰਿਹਾ, ਜਿਸ ਦੇ ਚੱਲਦਿਆਂ ਗੰਦਾ ਪਾਣੀ ਇਕ ਜਗ੍ਹਾ ਖੜ੍ਹਾ ਹੋਣ ਕਾਰਨ ਡੇਂਗੂ, ਮਲੇਰੀਆ ਦਾ ਲਾਰਵਾ ਪੈਦਾ ਹੋ ਰਿਹਾ ਹੈ। ਇੱਥੇ ਜ਼ਿਕਰਯੋਗ ਹੈ ਕਿ ਬਰਸਾਤ ਦੇ ਪਾਣੀ ਅਤੇ ਗੰਦੇ ਪਾਣੀ ਦੀ ਨਿਕਾਸੀ ਲਈ ਬਣਾਏ ਗਏ ਸੇਮ ਨਾਲੇ ਬਰਸਾਤ ਦੇ ਮੌਸਮ ਦੌਰਾਨ ਬਹੁਤ ਫ਼ਾਇਦੇਮੰਦ ਹੁੰਦੇ ਹਨ। ਇਸ ਸਬੰਧੀ ਗੱਲਬਾਤ ਕਰਦਿਆਂ ਇਲਾਕੇ ਦੇ ਸਮਾਜ ਸੇਵੀ ਕੁਲਦੀਪ ਸਿੰਘ ਬਰਾੜ ਨੇ ਕਿਹਾ ਕਿ ਬਰਸਾਤਾਂ ਦੇ ਦਿਨਾਂ ’ਚ ਇਸ ਸੇਮ-ਨਾਲ਼ੇ ਰਾਹੀਂ ਵਾਧੂ ਪਾਣੀ ਨੂੰ ਕਸਬੇ ਵਿਚੋਂ ਬਾਹਰ ਕੱਢਿਆ ਜਾਂਦਾ ਹੈ, ਜੇਕਰ ਇਹੀ ਸਾਫ਼ ਨਾ ਹੋਇਆ ਤਾਂ ਆਉਣ ਵਾਲੇ ਦਿਨਾਂ ’ਚ ਭਾਰੀ ਬਾਰਸ਼ਾਂ ਦੇ ਚੱਲਦਿਆਂ ਇਹ ਸੇਮ-ਨਾਲ਼ਾ ਸਫ਼ਾਈ ਖੁਣੋਂ ਟੁੱਟ ਸਕਦਾ ਹੈ। ਜਿਸ ਨਾਲ ਜਿੱਥੇ ਖੇਤਾਂ ਵਿਚ ਫ਼ਸਲਾਂ ਨੂੰ ਨੁਕਸਾਨ ਹੋਣ ਦਾ ਡਰ ਹੈ, ਉੱਥੇ ਹੀ ਰਿਹਾਇਸ਼ੀ ਖੇਤਰ ਵਿਚ ਵੀ ਨੁਕਸਾਨ ਹੋਣ ਦੀ ਸੰਭਾਵਨਾ ਹੈ। ਉਨ੍ਹਾਂ ਪ੍ਰਸ਼ਾਸਨ ਅਤੇ ਸਬੰਧਿਤ ਵਿਭਾਗ ਕੋਲ ਮੰਗ ਉਠਾਈ ਕਿ ਇਸ ਦੀ ਸਫ਼ਾਈ ਜਲਦੀ ਤੋਂ ਜਲਦੀ ਕਰਵਾਈ ਜਾਵੇ ਤਾਂ ਜੋ ਗੰਦੇ ਪਾਣੀ ਦੀ ਨਿਕਾਸੀ ਸਹੀ ਢੰਗ ਨਾਲ ਹੋ ਸਕੇ ਅਤੇ ਲੋਕ ਭਿਆਨਕ ਬਿਮਾਰੀਆਂ ਦਾ ਸ਼ਿਕਾਰ ਹੋਣ ਤੋਂ ਬਚ ਸਕਣ।
ਪਿਛਲੀ ਖ਼ਬਰ ਮੋਟਰਸਾਈਕਲ ਸਵਾਰਾਂ ਵਲੋਂ ਮਹਿਲਾ ਤੋਂ ਮੋਬਾਈਲ ਖੋਹਣ ਦੀ ਕੋਸ਼ਿਸ਼, ਸੀ.ਸੀ.ਟੀ.ਵੀ ਵਿਚ ਕੈਦ ਅਗਲੀ ਖ਼ਬਰ ਜ਼ੀਰਾ ਵਿਕਾਸ ਪ੍ਰੀਸ਼ਦ ਵਲੋਂ ਡਾਕਟਰ ਦਿਵਸ ’ਤੇ ਸ਼ਹਿਰ ਦੇ ਨਾਮਵਰ ਡਾਕਟਰਾਂ ਦਾ ਵਿਸ਼ੇਸ਼ ਸਨਮਾਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।