11-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-07-2026

ਮੋਟਰਸਾਈਕਲ ਸਵਾਰਾਂ ਵਲੋਂ ਮਹਿਲਾ ਤੋਂ ਮੋਬਾਈਲ ਖੋਹਣ ਦੀ ਕੋਸ਼ਿਸ਼, ਸੀ.ਸੀ.ਟੀ.ਵੀ ਵਿਚ ਕੈਦ

ਅਜੀਤ ਡੈਸਕ 02-07-2026
ਗੁਰੂਹਰਸਹਾਏ, 1 ਜੁਲਾਈ (ਕਪਿਲ ਕੰਧਾਰੀ)-ਸ਼ਹਿਰ ਵਿਚ ਇਕ ਔਰਤ ਤੋਂ ਮੋਬਾਈਲ ਖੋਹਣ ਦੀ ਕੋਸ਼ਿਸ਼ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਜਿਸ ਦੌਰਾਨ ਮੋਟਰਸਾਈਕਲ ਸਵਾਰ ਦੋ ਨੌਜਵਾਨ ਇਕ ਮਹਿਲਾ ਦੇ ਹੱਥੋਂ ਮੋਬਾਈਲ ਖੋਹਣ ਵਿਚ ਨਾਕਾਮ ਰਹੇ ਅਤੇ ਮੌਕੇ ਤੋਂ ਫ਼ਰਾਰ ਹੋ ਗਏ। ਇਹ ਸਾਰੀ ਘਟਨਾ ਨੇੜੇ ਲੱਗੇ ਸੀ.ਸੀ.ਟੀ.ਵੀ ਕੈਮਰੇ ਵਿਚ ਕੈਦ ਹੋ ਗਈ। ਜਿਸ ਦੀ ਵੀਡੀਓ ਸੋਸ਼ਲ ਮੀਡੀਆ ’ਤੇ ਵੀ ਵਾਇਰਲ ਹੋ ਰਹੀ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਅੱਜ ਸਵੇਰੇ ਕਰੀਬ 11 ਵਜੇ ਸ਼ਹਿਰ ਦੀ ਗਲੀ ਨੰਬਰ 7, ਟੀ-ਪੁਆਇੰਟ ਨੇੜੇ ਛੋਟੀ ਮੋਰੀ ਵਾਲੀ ਗਲੀ ਵਿਚ ਇਕ ਮਹਿਲਾ ਪੈਦਲ ਜਾ ਰਹੀ ਸੀ। ਇਸ ਦੌਰਾਨ ਸਾਹਮਣੇ ਤੋਂ ਮੋਟਰਸਾਈਕਲ ’ਤੇ ਆਏ ਦੋ ਨੌਜਵਾਨਾਂ ਨੇ ਉਸ ਦੇ ਹੱਥ ਵਿਚ ਫੜਿਆ ਮੋਬਾਈਲ ਖੋਹਣ ਦੀ ਕੋਸ਼ਿਸ਼ ਕੀਤੀ। ਹਾਲਾਂਕਿ ਮੋਬਾਈਲ ਉਨ੍ਹਾਂ ਦੇ ਹੱਥ ਨਹੀਂ ਲੱਗਿਆ ਅਤੇ ਜ਼ਮੀਨ ’ਤੇ ਡਿਗ ਗਿਆ। ਇਸ ਤੋਂ ਬਾਅਦ ਦੋਵੇਂ ਵਿਅਕਤੀ ਮੋਟਰਸਾਈਕਲ ਸਮੇਤ ਸ਼੍ਰੀ ਮੁਕਤਸਰ ਸਾਹਿਬ ਰੋਡ ਵੱਲ ਫ਼ਰਾਰ ਹੋ ਗਏ। ਘਟਨਾ ਦੀ ਵੀਡੀਓ ਨੇੜਲੇ ਘਰ ਵਿਚ ਲੱਗੇ ਸੀ.ਸੀ.ਟੀ.ਵੀ ਕੈਮਰੇ ਵਿਚ ਰਿਕਾਰਡ ਹੋ ਗਈ, ਜੋ ਹੁਣ ਸੋਸ਼ਲ ਮੀਡੀਆ ’ਤੇ ਤੇਜ਼ੀ ਨਾਲ ਸਾਂਝੀ ਕੀਤੀ ਜਾ ਰਹੀ ਹੈ। ਸ਼ਹਿਰ ਵਾਸੀਆਂ ਦਾ ਕਹਿਣਾ ਹੈ ਕਿ ਪਿਛਲੇ ਕੁੱਝ ਦਿਨਾਂ ਤੋਂ ਸ਼ਹਿਰ ਅੰਦਰ ਖੋਹ ਅਤੇ ਚੋਰੀ ਦੀਆਂ ਘਟਨਾਵਾਂ ਵਿਚ ਵਾਧਾ ਦੇਖਣ ਨੂੰ ਮਿਲ ਰਿਹਾ ਹੈ। ਜਿਸ ਕਾਰਨ ਲੋਕਾਂ ਵਿਚ ਚਿੰਤਾ ਦਾ ਮਾਹੌਲ ਬਣਿਆ ਹੋਇਆ ਹੈ। ਉਨ੍ਹਾਂ ਨੇ ਪੁਲਿਸ ਪ੍ਰਸ਼ਾਸਨ ਤੋਂ ਅਜਿਹੀਆਂ ਘਟਨਾਵਾਂ ਨੂੰ ਰੋਕਣ ਲਈ ਗਸ਼ਤ ਵਧਾਉਣ ਅਤੇ ਸ਼ੱਕੀ ਵਿਅਕਤੀਆਂ ’ਤੇ ਨਜ਼ਰ ਰੱਖਣ ਦੀ ਮੰਗ ਕੀਤੀ ਹੈ।
ਪਿਛਲੀ ਖ਼ਬਰ ਲੋਕਾਂ ਨੂੰ ਨਿਰਵਿਘਨ ਬਿਜਲੀ ਦੇਣ ਦੇ ਵਾਅਦੇ ਨੂੰ ਪੂਰਾ ਕਰਨ ’ਚ ਫ਼ੇਲ੍ਹ ਸਾਬਤ ਹੋਈ ਸੂਬਾ ਸਰਕਾਰ ਅਗਲੀ ਖ਼ਬਰ ਡਰੇਨੇਜ ਵਿਭਾਗ ਵਲੋਂ ਸੇਮ-ਨਾਲ਼ੇ ਦੀ ਪਿਛਲੇ ਕਾਫ਼ੀ ਸਮੇਂ ਤੋਂ ਨਹੀਂ ਕਰਵਾਈ ਸਫ਼ਾਈ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।