11-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-07-2026

ਟਰਾਂਸਫ਼ਾਰਮਰ ਦਾ ਤੇਲ ਚੋਰੀ ਕਰਨ ਵਾਲੇ 5 ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ, 2 ਕਾਬੂ

ਅਜੀਤ ਡੈਸਕ 02-07-2026
ਫ਼ਾਜ਼ਿਲਕਾ, 1 ਜੁਲਾਈ (ਦਵਿੰਦਰ ਪਾਲ ਸਿੰਘ)- ਥਾਣਾ ਸਦਰ ਫ਼ਾਜ਼ਿਲਕਾ ਪੁਲਿਸ ਨੇ ਟਰਾਂਸਫ਼ਾਰਮਰ ਦਾ ਤੇਲ ਚੋਰੀ ਕਰਨ ਵਾਲੇ 5 ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕਰਕੇ 2 ਨੂੰ ਕਾਬੂ ਕੀਤਾ ਹੈ। ਜਾਂਚ ਅਧਿਕਾਰੀ ਸਹਾਇਕ ਥਾਣੇਦਾਰ ਨਿਰਮਲ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਮੁਖ਼ਬਰ ਖ਼ਾਸ ਨੇ ਇਤਲਾਹ ਦਿੱਤੀ ਸੀ ਕਿ ਜਸਵਿੰਦਰ ਸਿੰਘ ਉਰਫ਼ ਪਾਂਡੂ ਪੁੱਤਰ ਪ੍ਰੀਤਮ ਸਿੰਘ ਅਤੇ ਸੁਖਵਿੰਦਰ ਸਿੰਘ ਉਰਫ਼ ਸੁੱਖਾ ਪੁੱਤਰ ਜੀਤ ਸਿੰਘ ਵਾਸੀ ਚੂਹੜੀ ਵਾਲਾ ਚਿਸ਼ਤੀ ਟਰਾਂਸਫ਼ਾਰਮਰ ਦਾ ਤੇਲ ਚੋਰੀ ਕਰਕੇ ਗੁਰਵਿੰਦਰ ਸਿੰਘ ਉਰਫ਼ ਸੋਨੂੰ ਪੁੱਤਰ ਗੁਰਚਰਨ ਸਿੰਘ ਵਾਸੀ ਪੱਕਾ ਚਿਸ਼ਤੀ, ਬਲਕਾਰ ਸਿੰਘ ਪੁੱਤਰ ਰੂਪ ਸਿੰਘ ਅਤੇ ਸੋਨੂੰ ਪੁੱਤਰ ਵਾਸੀ ਝੁੱਗੇ ਗੁਲਾਬ ਸਿੰਘ (ਆਸਿਫਵਾਲਾ) ਨੂੰ ਵੇਚਦੇ ਹਨ। ਇਤਲਾਹ ਦੇ ਆਧਾਰ ’ਤੇ ਕਾਰਵਾਈ ਕਰਕੇ ਜਸਵਿੰਦਰ ਸਿੰਘ ਅਤੇ ਗੁਰਵਿੰਦਰ ਸਿੰਘ ਨੂੰ ਕਾਬੂ ਕਰ ਲਿਆ ਗਿਆ ਅਤੇ 40 ਲੀਟਰ ਟਰਾਂਸਫ਼ਾਰਮਰ ਤੇਲ ਬਰਾਮਦ ਕੀਤਾ ਗਿਆ। ਜਿਸ ਤੋਂ ਬਾਅਦ ਪੁਲਿਸ ਉਕਤ ਪੰਜਾਂ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ।
ਪਿਛਲੀ ਖ਼ਬਰ ਸਮਰ ਕੋਚਿੰਗ ਕੈਂਪ ਦਾ ਸਮਾਪਨ ਸਮਾਰੋਹ ਕਰਵਾਇਆ ਅਗਲੀ ਖ਼ਬਰ ਡੀਪੂ ਹੋਲਡਰਾਂ ਨੂੰ ਅੱਖੋਂ ਪਰੋਖੇ ਕਰਨਾ ਸਰਕਾਰ ਨੂੰ ਪਵੇਗਾ ਭਾਰੀ-ਰਾਸ਼ਨ ਡੀਪੂ ਹੋਲਡਰ ਫੈੱਡਰੇਸ਼ਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।