11-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-07-2026

ਮਾਤਰੀ ਮੌਤ ਦਰ ਘਟਾਉਣ ਸੰਬੰਧੀ ਐੱਸ.ਐੱਮ.ਓ ਅਤੇ ਸਟਾਫ਼ ਦੀ ਮੀਟਿੰਗ

ਅਜੀਤ ਡੈਸਕ 02-07-2026
ਫ਼ਿਰੋਜ਼ਪੁਰ, 1 ਜੁਲਾਈ (ਕੁਲਬੀਰ ਸਿੰਘ ਸੋਢੀ)-ਸਿਵਲ ਸਰਜਨ ਦਫ਼ਤਰ ਫ਼ਿਰੋਜ਼ਪੁਰ ਵਿਖੇ ਜਣੇਪੇ ਦੌਰਾਨ ਮਾਤਾਵਾਂ ਦੀ ਮੌਤ ਦੀ ਦਰ ਨੂੰ ਘਟਾਉਣ ਅਤੇ ਮੌਤ ਹੋਣ ਦੇ ਕਾਰਨਾਂ ਦੀ ਸਮੀਖਿਆ ਸੰਬੰਧੀ ਅਹਿਮ ਮੀਟਿੰਗ ਹਿਮਾਂਸ਼ੂ ਆਈ.ਏ.ਐੱਸ. (ਅੰਡਰ ਟਰੇਨਿੰਗ) ਦੀ ਪ੍ਰਧਾਨਗੀ ਹੇਠ ਹੋਈ। ਇਸ ਮੌਕੇ ਸਿਵਲ ਸਰਜਨ ਫ਼ਿਰੋਜ਼ਪੁਰ, ਸਹਾਇਕ ਸਿਵਲ ਸਰਜਨ ਸਮੇਤ ਵੱਖ-ਵੱਖ ਬਲਾਕਾਂ ਦੇ ਐੱਸ.ਐੱਮ.ਓ, ਸਿਵਲ ਹਸਪਤਾਲ ਤੋਂ ਆਏ ਮਾਹਿਰ ਡਾਕਟਰ ’ਤੇ ਪੈਰਾ ਮੈਡੀਕਲ ਸਟਾਫ਼ ਹਾਜ਼ਰ ਸਨ। ਮੀਟਿੰਗ ਦੌਰਾਨ ਵਿਸ਼ੇਸ਼ ਤੌਰ ’ਤੇ ਗੁਰੂਹਰਸਹਾਏ ਅਤੇ ਕੱਸੂਆਣਾ ਖੇਤਰਾਂ ਵਿਚ ਹੋਈਆਂ ਜਣੇਪੇ ਦੌਰਾਨ ਮਾਤਾਵਾਂ ਦੀਆਂ ਮੌਤਾਂ ਦੇ ਕਾਰਨਾਂ ਅਤੇ ਮੌਤ ਦਰ ਸਬੰਧੀ ਬਾਰੀਕੀ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ। ਹਿਮਾਂਸੂ ਆਈ.ਏ.ਐੱਸ. ਵਲੋਂ ਅਧਿਕਾਰੀਆਂ ਨੂੰ ਗਰਭਵਤੀ ਔਰਤਾਂ ਦੀ ਸਿਹਤ ਸੰਭਾਲ ਅਤੇ ਜਣੇਪੇ ਦੌਰਾਨ ਹੋਣ ਵਾਲੀਆਂ ਦਿੱਕਤਾਂ ਨੂੰ ਘਟਾਉਣ ਲਈ ਠੋਸ ਕਦਮ ਚੁੱਕਣ ਦੇ ਨਿਰਦੇਸ਼ ਦਿੱਤੇ ਅਤੇ ਕਿਹਾ ਕਿ ਗਰਭਵਤੀ ਮਹਿਲਾਵਾਂ ਨੂੰ ਜਲਦ ਤੋਂ ਜਲਦ ਰਜਿਸਟਰ ਕਰਕੇ ਚੈੱਕਅਪ ਕਰਵਾਏ ਜਾਣ ਅਤੇ ਜਣੇਪਾ ਸਰਕਾਰੀ ਹਸਪਤਾਲ ਵਿਚ ਕਰਵਾਉਣਾ ਯਕੀਨੀ ਬਣਾਇਆ ਜਾਵੇ। ਇਸ ਦੇ ਨਾਲ ਸਰਕਾਰ ਵਲੋਂ ਲੋਕਾਂ ਦੀ ਸਿਹਤ ਸਬੰਧੀ ਚਲਾਈਆਂ ਜਾ ਰਹੀਆਂ ਸਕੀਮਾਂ ਬਾਰੇ ਵੱਧ ਤੋਂ ਵੱਧ ਲੋਕਾਂ ਨੂੰ ਜਾਗਰੂਕ ਕੀਤਾ ਜਾਵੇ ਤਾਂ ਜੋ ਆਮ ਲੋਕ ਇਸ ਦਾ ਲਾਭ ਲੈ ਸਕਣ।
ਪਿਛਲੀ ਖ਼ਬਰ ਦੇਵ ਸਮਾਜ ਕਾਲਜ ਫ਼ਾਰ ਵੁਮੈਨ ਦੀਆਂ ਵਿਦਿਆਰਥਣਾਂ ਦਾ ਪੰਜਾਬ ਯੂਨੀਵਰਸਿਟੀ ਦੀ ਟੌਪਰ ਸੂਚੀ ’ਚ ਸ਼ਾਨਦਾਰ ਪ੍ਰਦਰਸ਼ਨ ਅਗਲੀ ਖ਼ਬਰ ਲਾਇਨਜ਼ ਕਲੱਬ ਗ੍ਰੇਟਰ ਦੇ ਨਵੇਂ ਪ੍ਰਧਾਨ ਨਿਰਮੋਲਕ ਸਿੰਘ (ਮਿੰਟੂ ਕਿੰਗ) ਨੇ ਖ਼ਾਲਸਾ ਗੁਰਦੁਆਰੇ ਵਿਖੇ ਅਰਦਾਸ ਕਰਕੇ ਸੰਭਾਲਿਆ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।