11-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-07-2026

ਗੁਰਪ੍ਰੀਤ ਸਿੰਘ ਸੇਖੋਂ ਦੇ ਨਵੇਂ ਦਫ਼ਤਰ ਦੇ ਉਦਘਾਟਨ ਲਈ ਘਮਿਆਰੀ ਵਾਲਾ ਤੋਂ ਵੱਡਾ ਕਾਫ਼ਲਾ ਰਵਾਨਾ

ਅਜੀਤ ਡੈਸਕ 02-07-2026
ਮੱਲਾਂਵਾਲਾ, 1 ਜੁਲਾਈ (ਬਲਬੀਰ ਸਿੰਘ ਜੋਸਨ/ਗੁਰਦੇਵ ਸਿੰਘ)-ਜ਼ੀਰਾ ਵਿਖੇ ਸਮਾਜ ਸੇਵੀ ਗੁਰਪ੍ਰੀਤ ਸਿੰਘ ਸੇਖੋਂ ਵਲੋਂ ਆਪਣੇ ਨਵੇਂ ਦਫ਼ਤਰ ਦੇ ਉਦਘਾਟਨ ਲਈ ਘਮਿਆਰੀ ਵਾਲਾ ਮੱਲਾਂਵਾਲਾ ਤੋਂ ਦਰਸ਼ਨ ਸਿੰਘ ਸਿੱਧੂ ਘਮਿਆਰੀ ਵਾਲਾ ਦੀ ਅਗਵਾਈ ਹੇਠ ਕਰੀਬ 100 ਗੱਡੀਆਂ ਦਾ ਵਿਸ਼ਾਲ ਕਾਫ਼ਲਾ ਜ਼ੀਰਾ ਲਈ ਰਵਾਨਾ ਹੋਇਆ ਅਤੇ ਇਸ ਉਦਘਾਟਨ ਸਮਾਗਮ ਲਈ ਸਮਰਥਕਾਂ ਵਿਚ ਭਾਰੀ ਉਤਸ਼ਾਹ ਦੇਖਣ ਨੂੰ ਮਿਲਿਆ। ਦਰਸ਼ਨ ਸਿੰਘ ਸਿੱਧੂ ਘਮਿਆਰੀ ਵਾਲਾ ਨੇ ਕਿਹਾ ਕਿ ਸਾਡੀ ਪਾਰਟੀ ਗੁਰਪ੍ਰੀਤ ਸਿੰਘ ਸੇਖੋਂ ਹਨ। ਉਹ ਜਿਸ ਵੀ ਪਾਰਟੀ ਨਾਲ ਚੱਲਣਗੇ, ਅਸੀਂ ਵੀ ਉਸੇ ਪਾਰਟੀ ਨਾਲ ਖੜ੍ਹੇ ਹੋਵਾਂਗੇ। ਉਨ੍ਹਾਂ ਕਿਹਾ ਕਿ ਗੁਰਪ੍ਰੀਤ ਸਿੰਘ ਸੇਖੋਂ ਨੇ ਹਮੇਸ਼ਾ ਲੋਕਾਂ ਦੇ ਦੁੱਖ-ਸੁੱਖ ਵਿਚ ਸਾਥ ਦਿੱਤਾ ਹੈ ਅਤੇ ਲੋਕ ਸੇਵਾ ਨੂੰ ਪਹਿਲ ਦਿੱਤੀ ਹੈ। ਉਨ੍ਹਾਂ ਦਾਅਵਾ ਕੀਤਾ ਕਿ ਹਲਕਾ ਫ਼ਿਰੋਜ਼ਪੁਰ ਦਿਹਾਤੀ ਵਿਚ ਗੁਰਪ੍ਰੀਤ ਸਿੰਘ ਸੇਖੋਂ ਵਲੋਂ ਕਰਵਾਏ ਵਿਕਾਸ ਕਾਰਜ, ਸੜਕਾਂ ਦਾ ਨਿਰਮਾਣ, ਲੋੜਵੰਦ ਪਰਿਵਾਰਾਂ ਦੀਆਂ ਲੜਕੀਆਂ ਦੇ ਵਿਆਹਾਂ ਵਿਚ ਸਹਾਇਤਾ ਅਤੇ ਹੜ੍ਹਾਂ ਦੌਰਾਨ ਕੀਤੀ ਨਿਰਸਵਾਰਥ ਸੇਵਾ ਕਾਰਨ ਇਲਾਕੇ ਦੇ ਲੋਕ ਵੱਡੀ ਗਿਣਤੀ ਵਿਚ ਉਨ੍ਹਾਂ ਨਾਲ ਜੁੜ ਰਹੇ ਹਨ। ਦਰਸ਼ਨ ਸਿੰਘ ਸਿੱਧੂ ਘਮਿਆਰੀਵਾਲਾ ਨੇ ਦੱਸਿਆ ਕਿ ਗੁਰਪ੍ਰੀਤ ਸਿੰਘ ਸੇਖੋਂ ਦੀ ਲੋਕਪ੍ਰਿਯਤਾ ਲਗਾਤਾਰ ਵੱਧ ਰਹੀ ਹੈ। ਜਿਸ ਕਾਰਨ ਵਿਰੋਧੀ ਧਿਰ ਦੀ ਨੀਂਦ ਉੱਡ ਚੁੱਕੀ ਹੈ। ਇਸ ਮੌਕੇ ਹਰਚੰਦ ਸਿੰਘ ਨੰਬਰਦਾਰ, ਰਣਜੋਧ ਸਿੰਘ ਸੰਧੂ, ਜਸਵਿੰਦਰ ਸਿੰਘ, ਅਨਮੋਲ ਸਿੰਘ ਸਿੱਧੂ, ਗੁਰਲਾਲ ਸਿੰਘ, ਨਿਸ਼ਾਨ ਸਿੰਘ, ਅਨੰਦ ਸਿੰਘ, ਰਣਧੀਰ ਸਿੱਧੂ, ਨਛੱਤਰ ਸਿੰਘ ਸੰਧੂ, ਭਿੰਦਾ ਸ਼ਾਹ, ਅਮਰਿੰਦਰ ਸਿੰਘ, ਪ੍ਰਗਟ ਸਿੰਘ, ਮਨਦੀਪ ਸਿੰਘ ਭੁੱਲਰ, ਕੁਲਵੰਤ ਸਿੰਘ ਕੌੜਾ, ਸੁਖਬੀਰ ਸਿੰਘ, ਨਿਸ਼ਾਨ ਸਿੰਘ, ਫੁਮਨ ਸਿੰਘ, ਜੋਗਿੰਦਰ ਸਿੰਘ, ਬਖ਼ਸ਼ੀਸ਼ ਸਿੰਘ, ਸਰਬਜੀਤ ਸਿੰਘ, ਸ਼ਿੰਦਰ ਸਿੰਘ, ਗੁਰਦੇਵ ਸਿੰਘ, ਗੁਰਚਰਨ ਸਿੰਘ, ਨਿਰਵੈਰ ਸਿੰਘ, ਹਰਮਨ ਸਿੰਘ, ਸ਼ੀਤਲ ਸਿੰਘ, ਪ੍ਰੀਤਮ ਸਿੰਘ, ਰੂਪ ਸਿੰਘ, ਸੁੱਖਾ ਸਿੰਘ, ਗੁਰਮੁਖ ਸਿੰਘ, ਅਰਮਾਨ ਸਿੰਘ, ਕਰਨ ਪੱਖੋਂ ਕੇ, ਸਾਹਿਬ ਸਿੰਘ, ਅਜਮੇਰ ਸਿੰਘ, ਪਰਮਜੀਤ ਸਿੰਘ, ਗੁਰਮੀਤ ਸਿੰਘ, ਮਨਜਿੰਦਰ ਸਿੰਘ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਲਾਇਨਜ਼ ਕਲੱਬ ਵਿਸ਼ਾਲ ਨੇ ਗਊਆਂ ਨੂੰ ਹਰਾ ਚਾਰਾ ਪਾ ਕੇ ਅਤੇ ਛਬੀਲ ਲਗਾ ਕੇ ਨਵੇਂ ਕਾਰਜਕਾਲ ਦੀ ਕੀਤੀ ਸ਼ੁਰੂਆਤ ਅਗਲੀ ਖ਼ਬਰ ਦੇਵ ਸਮਾਜ ਕਾਲਜ ਫ਼ਾਰ ਵੁਮੈਨ ਦੀਆਂ ਵਿਦਿਆਰਥਣਾਂ ਦਾ ਪੰਜਾਬ ਯੂਨੀਵਰਸਿਟੀ ਦੀ ਟੌਪਰ ਸੂਚੀ ’ਚ ਸ਼ਾਨਦਾਰ ਪ੍ਰਦਰਸ਼ਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।