08-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-08-2026

ਪੰਜਾਬ ਭਰ ’ਚ ਕਮਿਊਨਿਟੀ ਹੈੱਲਥ ਅਫ਼ਸਰਾਂ ਦੀ ਹੜਤਾਲ ਤੀਜੇ ਦਿਨ ਜਾਰੀ

ਫ਼ਿਰੋਜ਼ਪੁਰ, 7 ਅਗਸਤ (ਕੁਲਬੀਰ ਸਿੰਘ ਸੋਢੀ): ਪੰਜਾਬ ਦੇ ਸਮੂਹ ਕਮਿਊਨਿਟੀ ਹੈੱਲਥ ਅਫ਼ਸਰਾਂ (ਸੀ. ਐੱਚ.

ਪੰਜਾਬ ਦੇ ਸਮੂਹ ਕਮਿਊਨਿਟੀ ਹੈੱਲਥ ਅਫ਼ਸਰ ਹੜਤਾਲ ਦੌਰਾਨ ਰੋਸ ਪ੍ਰਦਰਸ਼ਨ ਕਰਦੇ ਹੋਏ। ਅਜੀਤ ਤਸਵੀਰ 08-08-2026

ਫ਼ਿਰੋਜ਼ਪੁਰ, 7 ਅਗਸਤ (ਕੁਲਬੀਰ ਸਿੰਘ ਸੋਢੀ): ਪੰਜਾਬ ਦੇ ਸਮੂਹ ਕਮਿਊਨਿਟੀ ਹੈੱਲਥ ਅਫ਼ਸਰਾਂ (ਸੀ.ਐੱਚ.ਓ) ਵਲੋਂ ਆਪਣੀਆਂ ਜਾਇਜ਼ ਵਿੱਤੀ ਅਤੇ ਸੇਵਾ ਸਬੰਧੀ ਮੰਗਾਂ ਦੇ ਹੱਲ ਲਈ ਅੱਜ ਤੀਜੇ ਦਿਨ ਵੀ ਮੁਕੰਮਲ ਹੜਤਾਲ ਜਾਰੀ ਰੱਖੀ ਗਈ। ਪੰਜਾਬ ਭਰ ਦੇ ਸਾਰੇ ਜ਼ਿਲ੍ਹਿਆਂ ਵਿਚ ਸੀ.ਐੱਚ.ਓ. ਵਲੋਂ ਸਿਵਲ ਸਰਜਨ ਦਫ਼ਤਰਾਂ ਅੱਗੇ ਇਕੱਠੇ ਹੋ ਕੇ ਪੰਜਾਬ ਸਰਕਾਰ ਅਤੇ ਸਿਹਤ ਵਿਭਾਗ ਵਿਰੁੱਧ ਜ਼ੋਰ-ਸ਼ੋਰ ਨਾਲ ਰੋਸ ਪ੍ਰਦਰਸ਼ਨ ਕੀਤਾ ਗਿਆ ਅਤੇ ਨਾਅਰੇਬਾਜ਼ੀ ਕੀਤੀ ਗਈ। ਯੂਨੀਅਨ ਆਗੂ ਕਮਿਊਨਿਟੀ ਹੈੱਲਥ ਅਫਸਰ ਨਰਿੰਦਰ ਸਿੰਘ ਅਤੇ ਪ੍ਰੀਤ ਮਖਿਜਾ ਨੇ ਕਿਹਾ ਕਿ ਸਰਕਾਰ ਦੀ ਲਗਾਤਾਰ ਲਾਰੇਬਾਜ਼ੀ ਅਤੇ ਵਾਅਦਾ ਖ਼ਿਲਾਫ਼ੀ ਕਾਰਨ ਅੱਜ ਪੰਜਾਬ ਦੇ ਲਗਭਗ 2500 ਆਯੁਸ਼ਮਾਨ ਆਰੋਗਿਆ ਕੇਂਦਰਾਂ ਦੀਆਂ ਸੇਵਾਵਾਂ ਪ੍ਰਭਾਵਿਤ ਹੋ ਰਹੀਆਂ ਹਨ। ਪਿੰਡਾਂ ਵਿਚ ਰਹਿੰਦੇ ਹਜ਼ਾਰਾਂ ਲੋਕ, ਖ਼ਾਸ ਕਰਕੇ ਬਲੱਡ ਪ੍ਰੈਸ਼ਰ, ਸ਼ੂਗਰ ਅਤੇ ਹੋਰ ਲੰਬੇ ਸਮੇਂ ਦੀਆਂ ਬਿਮਾਰੀਆਂ ਨਾਲ ਪੀੜਤ ਮਰੀਜ਼, ਸਮੇਂ ਸਿਰ ਸਿਹਤ ਸੇਵਾਵਾਂ ਅਤੇ ਦਵਾਈਆਂ ਨਾ ਮਿਲਣ ਕਾਰਨ ਖੱਜਲ-ਖੁਆਰ ਹੋ ਰਹੇ ਹਨ। ਇਸ ਸਥਿਤੀ ਲਈ ਪੰਜਾਬ ਸਰਕਾਰ ਅਤੇ ਸਿਹਤ ਵਿਭਾਗ ਦੀ ਅਣਗਹਿਲੀ ਪੂਰੀ ਤਰ੍ਹਾਂ ਜ਼ਿੰਮੇਵਾਰ ਹੈ। ਆਗੂਆਂ ਨੇ ਸਪੱਸ਼ਟ ਕੀਤਾ ਕਿ ਜਦੋਂ ਤੱਕ ਜਾਇਜ਼ ਮੰਗਾਂ ਦਾ ਹੱਲ ਨਹੀਂ ਹੁੰਦਾ, ਉਦੋਂ ਤੱਕ ਸੰਘਰਸ਼ ਪੂਰੀ ਤਾਕਤ ਨਾਲ ਜਾਰੀ ਰਹੇਗਾ। ਜੇਕਰ ਇਸ ਦੌਰਾਨ ਆਮ ਲੋਕਾਂ ਨੂੰ ਕਿਸੇ ਵੀ ਤਰ੍ਹਾਂ ਦੀ ਮੁਸ਼ਕਲ ਦਾ ਸਾਹਮਣਾ ਕਰਨਾ ਪੈਂਦਾ ਹੈ ਤਾਂ ਇਸ ਦੀ ਨਿਰੋਲ ਜ਼ਿੰਮੇਵਾਰੀ ਪੰਜਾਬ ਸਰਕਾਰ ਅਤੇ ਸਿਹਤ ਵਿਭਾਗ ਦੀ ਹੋਵੇਗੀ। ਇਸ ਮੌਕੇ ਕਮਿਊਨਿਟੀ ਹੈੱਲਥ ਅਫਸਰ ਨਵਜੀਤ ਸਿੰਘ, ਗੌਰਵ, ਨੇਹਾ, ਮਨੀਸ਼ਾ, ਰਮਨਦੀਪ ਕੌਰ, ਸਿਮਰਨਜੀਤ ਕੌਰ, ਡਾਕਟਰ ਸਤਿਨਾਮ ਸਿੰਘ, ਡਾਕਟਰ ਸ਼ੀਵਲਕਸ਼ਨਾ, ਡਾਕਟਰ ਨੀਤਿਕਾ ਗੁਪਤਾ, ਅੰਜੂ, ਰਾਜਵਿੰਦਰ ਕੌਰ ਆਦਿ ਹਾਜ਼ਰ ਸਨ।

ਪਿਛਲੀ ਖ਼ਬਰ ਗਨੀਵ ਕੌਰ ਮਜੀਠੀਆ ਨਾਲ ਵਿਧਾਨ ਸਭਾ ’ਚ ਕਥਿਤ ਦੁਰਵਿਵਹਾਰ ਨਾਰੀ ਸਨਮਾਨ ’ਤੇ ਹਮਲਾ-ਅਕਾਲੀ ਆਗੂ ਅਗਲੀ ਖ਼ਬਰ ਬੈਠਕ ਢਾਹ ਕੇ ਸਾਮਾਨ ਚੋਰੀ ਕਰਨ ਦਾ ਦੋਸ਼ , 6 ਨਾਮਜਦ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।