09-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-08-2026

ਕਿਸਾਨ ਮਜ਼ਦੂਰ ਜਥੇਬੰਦੀ ਦੇ ਕੋਰ ਕਮੇਟੀ ਮੈਂਬਰਾਂ ਦੀ ਹੋਈ ਮੀਟਿੰਗ

ਮੱਖੂ,8 ਅਗਸਤ (ਕੁਲਵਿੰਦਰ ਸਿੰਘ ਸੰਧੂ)-ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਜ਼ਿਲ੍ਹਾ ਫ਼ਿਰੋਜ਼ਪੁਰ ਦੇ ਕੋਰ ਕਮੇਟੀ ਮੈਂਬਰ ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਇੰਦਰਜੀਤ ਸਿੰਘ ਬਾਠ ਦੀ ਪ੍ਰਧਾਨਗੀ ਹੇਠ ਜੋਨ ਮੱਖੂ ਦੇ ਆਗੂ ਬਲਕਾਰ ਸਿੰਘ ਸ਼ਾਮੇ ਵਾਲਾ ਗ੍ਰਹਿ ਵਿਖੇ ਹੋਈ। ਇਸ ਮੀਟਿੰਗ ’ਚ ਸੂਬਾ ਪ੍ਰਧਾਨ ਸੁਖਵਿੰਦਰ ਸਿੰਘ ਸਭਰਾ ਵਿਸ਼ੇਸ਼ ਤੌਰ ’ਤੇ ਸ਼ਾਮਿਲ ਹੋਏ।

ਅਜੀਤ ਡੈਸਕ 09-08-2026
ਮੱਖੂ,8 ਅਗਸਤ (ਕੁਲਵਿੰਦਰ ਸਿੰਘ ਸੰਧੂ)-ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਜ਼ਿਲ੍ਹਾ ਫ਼ਿਰੋਜ਼ਪੁਰ ਦੇ ਕੋਰ ਕਮੇਟੀ ਮੈਂਬਰ ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਇੰਦਰਜੀਤ ਸਿੰਘ ਬਾਠ ਦੀ ਪ੍ਰਧਾਨਗੀ ਹੇਠ ਜੋਨ ਮੱਖੂ ਦੇ ਆਗੂ ਬਲਕਾਰ ਸਿੰਘ ਸ਼ਾਮੇ ਵਾਲਾ ਗ੍ਰਹਿ ਵਿਖੇ ਹੋਈ। ਇਸ ਮੀਟਿੰਗ ’ਚ ਸੂਬਾ ਪ੍ਰਧਾਨ ਸੁਖਵਿੰਦਰ ਸਿੰਘ ਸਭਰਾ ਵਿਸ਼ੇਸ਼ ਤੌਰ ’ਤੇ ਸ਼ਾਮਿਲ ਹੋਏ। ਮੀਟਿੰਗ ਦੀ ਜਾਣਕਾਰੀ ਪ੍ਰੈੱਸ ਨੋਟ ਰਾਹੀਂ ਸਾਂਝੀ ਕਰਦਿਆਂ ਜ਼ਿਲ੍ਹਾ ਪ੍ਰੈੱਸ ਸਕੱਤਰ ਬਲਜਿੰਦਰ ਸਿੰਘ ਤਲਵੰਡੀ ਨਿਪਾਲਾਂ ਨੇ ਦੱਸਿਆ ਕਿ ਆਗੂਆਂ ਵਲੋਂ ਸਾਰੇ ਹੀ ਜ਼ਿਲੇ੍ ਦੇ ਜ਼ੋਨਾਂ ਦੀਆਂ ਚੋਣਾਂ ਮੁਕੰਮਲ ਹੋਣ ਜਾਣ ਕਰਕੇ ਜ਼ਿਲੇ੍ ਦੀ ਚੋਣ ਕਰਨ ਸਬੰਧੀ ਅਹਿਮ ਚਰਚਾ ਕਰਕੇ ਨਵੀਂ ਟੀਮ ਗਠਤ ਕਰਨ, ਜਥੇਬੰਦਕ ਢਾਂਚੇ ਨੂੰ ਹੋਰ ਮਜ਼ਬੂਤ ਕਰਨ ਪਿੰਡਾਂ ਵਿਚ ਨਵੀਆਂ ਇਕਾਈਆਂ ਸਥਾਪਿਤ ਕਰਕੇ ਲੋਕਾਂ ਨੂੰ ਕਿਸਾਨੀ ਨੂੰ ਬਚਾਉਣ ਲਈ ਜਾਗਰੂਕ ਕਰਨ ’ਤੇ ਆਪਣੇ ਹੱਕਾਂ ਦੀ ਪ੍ਰਾਪਤੀ ਲਈ ਖੜਨ ਅਤੇ ਪਿੰਡਾਂ ਵਿਚ ਵੱਡੀਆਂ ਲਾਮਬੰਦੀਆਂ ਕਰਕੇ ਸਰਕਾਰੀ ਜਬਰ ਦੇ ਵਿਰੋਧ ’ਤੇ ਕਾਰਪੋਰੇਟ ਘਰਾਣਿਆਂ ਵਲੋਂ ਲਿਆਂਦੀਆਂ ਜਾ ਰਹੀਆਂ ਲੋਕ ਮਾਰੂ ਨੀਤੀਆਂ ਵਿਰੁੱਧ ਖੜ੍ਹੇ ਰਹਿਣਾ ਅੱਜ ਦੇ ਸਮੇਂ ਦੀ ਵੱਡੀ ਲੋੜ ਦੱਸਿਆ ਗਿਆ। ਕਿਸਾਨ ਆਗੂਆਂ ਵਲੋਂ ਕਿਹਾ ਗਿਆ ਕਿ ਆਉਣ ਵਾਲੇ ਦਿਨਾਂ ਵਿਚ ਜ਼ਿਲ੍ਹਾ ਫ਼ਿਰੋਜ਼ਪੁਰ ਦੇ ਸਿਵਲ ਅਤੇ ਪੁਲਿਸ ਪ੍ਰਸ਼ਾਸਨ ਨਾਲ ਜੋ ਮਸਲੇ ਕਾਫੀ ਸਮੇਂ ਤੋਂ ਠੰਡੇ ਬਸਤੇ ਵਿਚ ਪਏ ਹਨ, ਜੋ ਕਿ ਪ੍ਰਸ਼ਾਸਨ ਜਾਣਬੁੱਝ ਕੇ ਲਮਕਾ ਰਿਹਾ ਹੈ ਦੇ ਵਿਰੁੱਧ ਜ਼ੋਰਦਾਰ ਸੰਘਰਸ਼ ਦਾ ਐਲਾਨ ਵੀ ਕੀਤਾ ਜਾਵੇਗਾ ਅਤੇ ਜਿਸ ਦੀ ਜਿੰਮੇਵਾਰੀ ਜ਼ਿਲ੍ਹਾ ਪ੍ਰਸ਼ਾਸਨ ਦੀ ਹੋਵੇਗੀ। ਇਸ ਮੌਕੇ ਧਰਮ ਸਿੰਘ ਸਿੱਧੂ, ਗੁਰਮੇਲ ਸਿੰਘ ਫੱਤੇਵਾਲਾ, ਹਰਫੂਲ ਸਿੰਘ ਦੂਲੇਵਾਲਾ, ਅਮਨਦੀਪ ਸਿੰਘ ਕੱਚਰਭੰਨ, ਰਣਜੀਤ ਸਿੰਘ ਖੱਚਰ ਵਾਲਾ, ਨਰਿੰਦਰਪਾਲ ਸਿੰਘ ਜਤਾਲਾ,ਸੁਰਜੀਤ ਸਿੰਘ ਫ਼ੌਜੀ ਆਦਿ ਆਗੂ ਹਾਜ਼ਰ ਸਨ।
ਪਿਛਲੀ ਖ਼ਬਰ ਤਲਵੰਡੀ ਭਾਈ ’ਚ ਰੇਲ ਗੱਡੀ ’ਚੋਂ ਮਿਲੀ ਅਣਪਛਾਤੇ ਨੌਜ਼ਵਾਨ ਦੀ ਲਾਸ਼ ਅਗਲੀ ਖ਼ਬਰ ਪਿੰਡ ਬਾਰੇ ਕੇ ਅਤੇ ਮਾਛੀਵਾੜਾ ਦੇ ਵਾਸੀਆਂ ਨੂੰ ਐੱਲ.ਈ.ਡੀ. ਵੈਨ ਰਾਹੀਂ ਗੁਰੂ ਰਵਿਦਾਸ ਦੇ ਸੰਦੇਸ਼ ਬਾਰੇ ਕਰਵਾਇਆ ਜਾਣੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।