10-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-08-2026

ਰਿਕਵਰੀ ਲਈ ਘਰ ਪਹੁੰਚੇ ਵਿਅਕਤੀ ’ਤੇ ਹਮਲਾ ਕਰਨ ਦੇ ਦੋਸ਼ ਤਹਿਤ ਮਾਮਲਾ ਦਰਜ

ਫ਼ਿਰੋਜ਼ਪੁਰ, 9 ਅਗਸਤ (ਸੁਖਵਿੰਦਰ ਸਿੰਘ)-ਸਿਟੀ ਥਾਣਾ ਫਿਰੋਜ਼ਪੁਰ ਪੁਲਿਸ ਨੇ ਰਿਕਵਰੀ ਸਬੰਧੀ ਘਰ ਪਹੁੰਚੇ ਇਕ ਵਿਅਕਤੀ ਨਾਲ ਕਥਿਤ ਤੌਰ ’ਤੇ ਕੁੱਟਮਾਰ ਕਰਨ ਦੇ ਦੋਸ਼ ਹੇਠ ਇਕ ਵਿਅਕਤੀ ਵਿਰੁੱਧ ਮਾਮਲਾ ਦਰਜ ਕੀਤਾ ਹੈ। ਇਸ ਸਬੰਧੀ ਸਹਾਇਕ ਥਾਣੇਦਾਰ ਸੁਖਦੇਵ ਰਾਜ ਨੇ ਦੱਸਿਆ ਕਿ ਵਿਕਰਮ ਮੰਗਾ ਪੁੱਤਰ ਜਨਕ ਰਾਜ ਮੰਗਾ ਵਾਸੀ ਗੁਰੂ ਰਾਮਦਾਸ ਨਗਰ, ਗਲੀ ਨੰਬਰ 1, ਨੇੜੇ ਸਿੰਘਲਾ ਮੈਡੀਕਲ ਹਾਲ, ਫਿਰੋਜ਼ਪੁਰ ਸ਼ਹਿਰ ਜੋ ਕਿ 22 ਜੁਲਾਈ ਨੂੰ ਸ਼ਾਮ ਕਰੀਬ 6:15 ਵਜੇ ਯਾਦਵਿੰਦਰ ਸਿੰਘ ਪੁੱਤਰ ਜੋਗਿੰਦਰ ਸਿੰਘ ਵਾਸੀ ਮਕਾਨ ਨੰਬਰ 30, ਗੋਲਡਨ ਇਨਕਲੇਵ, ਫਿਰੋਜ਼ਪੁਰ ਸ਼ਹਿਰ ਦੇ ਘਰ ਰਿਕਵਰੀ ਸਬੰਧੀ ਗਿਆ ਸੀ।

ਅਜੀਤ ਡੈਸਕ 10-08-2026
ਫ਼ਿਰੋਜ਼ਪੁਰ, 9 ਅਗਸਤ (ਸੁਖਵਿੰਦਰ ਸਿੰਘ)-ਸਿਟੀ ਥਾਣਾ ਫਿਰੋਜ਼ਪੁਰ ਪੁਲਿਸ ਨੇ ਰਿਕਵਰੀ ਸਬੰਧੀ ਘਰ ਪਹੁੰਚੇ ਇਕ ਵਿਅਕਤੀ ਨਾਲ ਕਥਿਤ ਤੌਰ ’ਤੇ ਕੁੱਟਮਾਰ ਕਰਨ ਦੇ ਦੋਸ਼ ਹੇਠ ਇਕ ਵਿਅਕਤੀ ਵਿਰੁੱਧ ਮਾਮਲਾ ਦਰਜ ਕੀਤਾ ਹੈ। ਇਸ ਸਬੰਧੀ ਸਹਾਇਕ ਥਾਣੇਦਾਰ ਸੁਖਦੇਵ ਰਾਜ ਨੇ ਦੱਸਿਆ ਕਿ ਵਿਕਰਮ ਮੰਗਾ ਪੁੱਤਰ ਜਨਕ ਰਾਜ ਮੰਗਾ ਵਾਸੀ ਗੁਰੂ ਰਾਮਦਾਸ ਨਗਰ, ਗਲੀ ਨੰਬਰ 1, ਨੇੜੇ ਸਿੰਘਲਾ ਮੈਡੀਕਲ ਹਾਲ, ਫਿਰੋਜ਼ਪੁਰ ਸ਼ਹਿਰ ਜੋ ਕਿ 22 ਜੁਲਾਈ ਨੂੰ ਸ਼ਾਮ ਕਰੀਬ 6:15 ਵਜੇ ਯਾਦਵਿੰਦਰ ਸਿੰਘ ਪੁੱਤਰ ਜੋਗਿੰਦਰ ਸਿੰਘ ਵਾਸੀ ਮਕਾਨ ਨੰਬਰ 30, ਗੋਲਡਨ ਇਨਕਲੇਵ, ਫਿਰੋਜ਼ਪੁਰ ਸ਼ਹਿਰ ਦੇ ਘਰ ਰਿਕਵਰੀ ਸਬੰਧੀ ਗਿਆ ਸੀ। ਪੁਲਿਸ ਮੁਤਾਬਕ ਜਦੋਂ ਵਿਕਰਮ ਮੰਗਾ ਨੇ ਘਰ ਦੀ ਬੈੱਲ ਵਜਾਈ ਤਾਂ ਯਾਦਵਿੰਦਰ ਸਿੰਘ ਘਰ ਤੋਂ ਬਾਹਰ ਆਇਆ ਅਤੇ ਉਸ ਦੇ ਥੱਪੜ ਮਾਰ ਦਿੱਤਾ। ਜਿਸ ਕਾਰਨ ਉਹ ਹੇਠਾਂ ਡਿੱਗ ਪਿਆ। ਦੋਸ਼ ਹੈ ਕਿ ਇਸ ਤੋਂ ਬਾਅਦ ਯਾਦਵਿੰਦਰ ਸਿੰਘ ਘਰ ਦੇ ਅੰਦਰੋਂ ਲੋਹੇ ਦੀ ਰਾਡ ਲੈ ਕੇ ਆਇਆ ਅਤੇ ਵਿਕਰਮ ਮੰਗਾ ’ਤੇ ਵਾਰ ਕਰਕੇ ਉਸ ਨੂੰ ਜ਼ਖ਼ਮੀ ਕਰ ਦਿੱਤਾ। ਪੁਲਿਸ ਨੇ ਸ਼ਿਕਾਇਤਕਰਤਾ ਵਿਕਰਮ ਮੰਗਾ, ਉਮਰ ਕਰੀਬ 47 ਸਾਲ, ਦੇ ਬਿਆਨਾਂ ਦੇ ਆਧਾਰ ’ਤੇ ਯਾਦਵਿੰਦਰ ਸਿੰਘ ਵਿਰੁੱਧ ਬੀ.ਐੱਨ.ਐੱਸ. ਅਤੇ ਆਈ.ਪੀ.ਸੀ. ਦੀਆਂ ਸਬੰਧਤ ਧਾਰਾਵਾਂ ਤਹਿਤ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਪਿਛਲੀ ਖ਼ਬਰ ਪ੍ਰੀ-ਪ੍ਰਾਇਮਰੀ ਜਮਾਤਾਂ ਵਿਚ ਪੜ੍ਹਦੇ ਬੱਚਿਆਂ ਦੀਆਂ ਮਾਵਾਂ ਲਈ ਵਰਕਸ਼ਾਪ ਲਗਾਈ ਅਗਲੀ ਖ਼ਬਰ ਬੱਸ ਅੱਡੇ ’ਤੇ ਚੋਰੀ ਦੀ ਤਾਕ ’ਚ ਘੁੰਮਦੀਆਂ ਦੋ ਔਰਤਾਂ ਕਾਬੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।