10-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-08-2026

ਸੀ.ਆਈ.ਏ.ਸਟਾਫ ਜ਼ੀਰਾ ਦੀ ਪੁਲਿਸ ਨੂੰ ਮਿਲੀ ਵੱਡੀ ਕਾਮਯਾਬੀ ਚੋਰੀ ਦੇ 12 ਦੋਪਹੀਆ ਵਾਹਨਾਂ ਸਮੇਤ 3 ਦੋਸ਼ੀ ਗ੍ਰਿਫਤਾਰ

ਜ਼ੀਰਾ,9 ਅਗਸਤ (ਰਜਨੀਸ਼ ਕਥੂਰੀਆ)- ਸੀ. ਆਈ.

ਗ੍ਰਿਫਤਾਰ ਕੀਤੇ ਗਏ ਦੋਸ਼ੀ ਚੋਰੀ ਦੇ ਦੋਪਹੀਆ ਵਾਹਨਾਂ ਸਮੇਤ ਸੀ.ਆਈ.ਏ. ਸਟਾਫ ਜ਼ੀਰਾ ਦੀ ਪੁਲਿਸ ਪਾਰਟੀ ਨਾਲ। ਤਸਵੀਰ-ਰਜਨੀਸ਼ ਕਥੂਰੀਆ 10-08-2026
ਜ਼ੀਰਾ,9 ਅਗਸਤ (ਰਜਨੀਸ਼ ਕਥੂਰੀਆ)- ਸੀ.ਆਈ.ਏ. ਸਟਾਫ ਜ਼ੀਰਾ ਦੀ ਪੁਲਿਸ ਨੂੰ ਉਸ ਵੇਲੇ ਵੱਡੀ ਕਾਮਯਾਬੀ ਮਿਲੀ ਜਦੋਂ ਪੁਲਿਸ ਪਾਰਟੀ ਨੇ ਚੋਰੀ ਦੇ 12 ਦੋਪਹੀਆ ਵਾਹਨਾ ਸਮੇਤ 3 ਦੋਸ਼ੀਆਂ ਨੂੰ ਗ੍ਰਿਫਤਾਰ ਕਰਨ ਵਿੱਚ ਸਫਲਤਾ ਪ੍ਰਾਪਤ ਕੀਤੀ। ਸੀ.ਆਈ.ਏ. ਸਟਾਫ ਜ਼ੀਰਾ ਦੀ ਪੁਲਿਸ ਨੇ ਇਹਨਾਂ ਦੋਸ਼ੀਆਂ ਨੂੰ ਗ੍ਰਿਫਤਾਰ ਕਰਕੇ ਉਹਨਾਂ ਦੇ ਖਿਲਾਫ ਥਾਣਾ ਮੱਲਾਂਵਾਲਾ ਵਿਖੇ ਮੁਕੱਦਮਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਇਸ ਸਬੰਧ ਵਿਚ ਵਧੇਰੇ ਜਾਣਕਾਰੀ ਦਿੰਦਿਆਂ ਸੀ. ਆਈ.ਏ.ਸਟਾਫ ਜ਼ੀਰਾ ਦੇ ਇੰਚਾਰਜ ਗੁਰਮੀਤ ਸਿੰਘ ਸਿੱਧੂ ਨੇ ਦੱਸਿਆ ਕਿ ਏ.ਐਸ.ਆਈ.ਗੁਰਸਾਹਿਬ ਸਿੰਘ ਪੁਲਿਸ ਪਾਰਟੀ ਸਮੇਤ ਸ਼ੱਕੀ ਪੁਰਸ਼ਾਂ ਦੀ ਤਲਾਸ਼ ਵਿਚ ਗਸ਼ਤ ’ਤੇ ਸਨ ਕਿ ਜਦੋਂ ਪੁਲਿਸ ਪਾਰਟੀ ਗਸ਼ਤ ਕਰਦੀ ਹੋਈ ਨੇੜੇ ਬੱਸ ਅੱਡਾ ਪਿੰਡ ਨੌਰੰਗ ਸਿੰਘ ਵਾਲਾ ਪੁੱਜੀ ਤਾਂ ਇਕ ਮੁਖਬਰ ਵਲੋਂ ਉੱਥੇ ਦਿੱਤੀ ਗਈ ਗੁਪਤ ਸੂਚਨਾ ਦੇ ਆਧਾਰ ’ਤੇ ਗੁਰਪ੍ਰੀਤ ਸਿੰਘ ਉਰਫ ਗੋਪੀ ਪੁੱਤਰ ਮੰਗਾ ਸਿੰਘ ਵਾਸੀ ਪਿੰਡ ਫਤਹਿਗੜ ਸਭਰਾ, ਅਕਾਸ਼ਦੀਪ ਸਿੰਘ ਉਰਫ ਪੂਹਲਾ ਪੁੱਤਰ ਛਿੰਦਰ ਸਿੰਘ ਵਾਸੀ ਪਿੰਡ ਲੰਗੇਆਣਾ ਥਾਣਾ ਬਾਘਪੁਰਾਣਾ ਹਾਲ ਪਿੰਡ ਫਤਹਿਗੜ ਸਭਰਾ ਅਤੇ ਗੁਰਦੇਵ ਸਿੰਘ ਉਰਫ ਮੋਟਾ ਪੁੱਤਰ ਨਿੰਦਰ ਸਿੰਘ ਵਾਸੀ ਪਿੰਡ ਫਤਹਿਗੜ੍ਹ ਸਭਰਾ ਨੂੰ ਦਾਣਾ ਮੰਡੀ ਪਿੰਡ ਭਾਗੋ ਕੇ ਵਿਖੇ ਚੋਰੀ ਦੇ 2 ਕਾਲੇ ਰੰਗ ਦੇ ਸਪਲੈਂਡਰ ਮੋਟਰਸਾਈਕਲਾਂ ਸਮੇਤ ਗ੍ਰਿਫਤਾਰ ਕੀਤਾ। ਸੀ.ਆਈ.ਏ. ਸਟਾਫ ਜ਼ੀਰਾ ਦੇ ਇੰਚਾਰਜ ਗੁਰਮੀਤ ਸਿੰਘ ਸਿੱਧੂ ਨੇ ਹੋਰ ਦੱਸਿਆ ਕਿ ਗ੍ਰਿਫਤਾਰ ਕੀਤੇ ਗਏ, ਇਹਨਾਂ ਦੋਸ਼ੀਆਂ ਦੀ ਨਿਸ਼ਾਨਦੇਹੀ ’ਤੇ 10 ਹੋਰ ਚੋਰੀ ਦੇ ਦੋਪਹੀਆ ਵਾਹਣ ਜਿਨਾਂ ਵਿਚ 8 ਮੋਟਰਸਾਈਕਲ ਅਤੇ ਦੋ ਐਕਟਿਵਾ ਸਕੂਟਰੀਆਂ ਹਨ,ਬਰਾਮਦ ਕੀਤੇ ਹਨ। ਉਹਨਾਂ ਨੇ ਦੱਸਿਆ ਕਿ ਦੋਸ਼ੀ ਇੱਕਠੇ ਹੋ ਕੇ ਪਿੰਡਾਂ ਅਤੇ ਸ਼ਹਿਰਾਂ ਵਿਚੋਂ ਮੋਟਰਸਾਇਕਲ ਚੋਰੀ ਕਰਕੇ ਅੱਗੇ ਵੇਚਣ ਦਾ ਧੰਦਾ ਕਰਦੇ ਸਨ। ਜਿਨਾਂ ਦੇ ਖਿਲਾਫ ਥਾਣਾ ਮੱਲਾਂਵਾਲਾ ਵਿਖੇ ਵੱਖ-ਵੱਖ ਧਾਰਾਵਾਂ ਦੇ ਤਹਿਤ ਮੁਕੱਦਮਾ ਦਰਜ ਕਰਕੇ ਤਫਤੀਸ਼ ਸ਼ੁਰੂ ਕਰ ਦਿੱਤੀ ਹੈ।
ਪਿਛਲੀ ਖ਼ਬਰ ਸੁਸਾਈਡ ਨੋਟ ਗਾਇਬ ਹੋਣ ਦੇ ਮਾਮਲੇ ’ਚ ਸੇਵਾ-ਮੁਕਤ ਪੁਲਿਸ ਮੁਲਾਜ਼ਮ ਖ਼ਿਲਾਫ਼... ਅਗਲੀ ਖ਼ਬਰ ਫ਼ਿਰੋਜ਼ਪੁਰ ਨਜ਼ਦੀਕ ਕੱਚੇ ਬੰਨ੍ਹ ’ਤੇ ਖਿੜੀ ਹਰਿਆਲੀ ਦੀ ਆਸ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।