ਨਵੇਂ ਸੈਸ਼ਨ ਦੀ ਸ਼ੁਰੂਆਤ ਮੌਕੇ ਮਾਤਾ ਸਾਹਿਬ ਕੌਰ ਖ਼ਾਲਸਾ ਕਾਲਜ ’ਚ ਕਰਵਾਏ ਸ੍ਰੀ ਸੁਖਮਨੀ ਸਾਹਿਬ ਦੇ ਪਾਠ
ਤਲਵੰਡੀ ਭਾਈ, 10 ਅਗਸਤ (ਰਵਿੰਦਰ ਸਿੰਘ ਬਜਾਜ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਧੀਨ ਚੱਲ ਰਹੀ ਇਲਾਕੇ ਦੀ ਨਾਮਵਰ ਸੰਸਥਾ ਮਾਤਾ ਸਾਹਿਬ ਕੌਰ ਖ਼ਾਲਸਾ ਕਾਲਜ ਤਲਵੰਡੀ ਭਾਈ ਵਿਖੇ ਪ੍ਰਿੰਸੀਪਲ ਪ੍ਰੋਫੈਸਰ ਰਾਜਵਿੰਦਰ ਕੌਰ ਦੀ ਅਗਵਾਈ ਹੇਠ ਨਵੇਂ ਅਕਾਦਮਿਕ ਸੈਸ਼ਨ ਦੀ ਸਫਲ ਅਤੇ ਸੁਖਾਵੀਂ ਸ਼ੁਰੂਆਤ ਲਈ ਸ਼੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਕਰਵਾਏ ਗਏ। ਇਸ ਧਾਰਮਿਕ ਸਮਾਗਮ ’ਚ ਕਾਲਜ ਦੇ ਸਮੂਹ ਸਟਾਫ਼ ਅਤੇ ਵਿਦਿਆਰਥੀਆਂ ਨੇ ਬੜੀ ਸ਼ਰਧਾ ਅਤੇ ਉਤਸ਼ਾਹ ਨਾਲ ਹਿੱਸਾ ਲਿਆ।
ਤਲਵੰਡੀ ਭਾਈ, 10 ਅਗਸਤ (ਰਵਿੰਦਰ ਸਿੰਘ ਬਜਾਜ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਧੀਨ ਚੱਲ ਰਹੀ ਇਲਾਕੇ ਦੀ ਨਾਮਵਰ ਸੰਸਥਾ ਮਾਤਾ ਸਾਹਿਬ ਕੌਰ ਖ਼ਾਲਸਾ ਕਾਲਜ ਤਲਵੰਡੀ ਭਾਈ ਵਿਖੇ ਪ੍ਰਿੰਸੀਪਲ ਪ੍ਰੋਫੈਸਰ ਰਾਜਵਿੰਦਰ ਕੌਰ ਦੀ ਅਗਵਾਈ ਹੇਠ ਨਵੇਂ ਅਕਾਦਮਿਕ ਸੈਸ਼ਨ ਦੀ ਸਫਲ ਅਤੇ ਸੁਖਾਵੀਂ ਸ਼ੁਰੂਆਤ ਲਈ ਸ਼੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਕਰਵਾਏ ਗਏ। ਇਸ ਧਾਰਮਿਕ ਸਮਾਗਮ ’ਚ ਕਾਲਜ ਦੇ ਸਮੂਹ ਸਟਾਫ਼ ਅਤੇ ਵਿਦਿਆਰਥੀਆਂ ਨੇ ਬੜੀ ਸ਼ਰਧਾ ਅਤੇ ਉਤਸ਼ਾਹ ਨਾਲ ਹਿੱਸਾ ਲਿਆ। ਸ੍ਰੀ ਸੁਖਮਨੀ ਸਾਹਿਬ ਦੇ ਪਾਠ ਉਪਰੰਤ ਸਮੂਹ ਸੰਗਤ ਨੇ ਪ੍ਰਮਾਤਮਾ ਦੇ ਚਰਨਾਂ ’ਚ ਅਰਦਾਸ ਕੀਤੀ ਕਿ ਨਵਾਂ ਸੈਸ਼ਨ ਸਾਰਿਆਂ ਲਈ ਗਿਆਨ, ਤਰੱਕੀ ਅਤੇ ਚੰਗੀ ਸਿਹਤ ਲੈ ਕੇ ਆਵੇ। ਕਾਲਜ ਪ੍ਰਿੰਸੀਪਲ ਪ੍ਰੋਫੈਸਰ ਰਾਜਵਿੰਦਰ ਕੌਰ ਨੇ ਸਾਰੇ ਨਵੇਂ ਵਿਦਿਆਰਥੀਆਂ ਦਾ ਕਾਲਜ ਕੈਂਪਸ ਵਿਚ ਨਿੱਘਾ ਸਵਾਗਤ ਕੀਤਾ ਅਤੇ ਵਿਦਿਆਰਥੀਆਂ ਨੂੰ ਪੜ੍ਹਾਈ ਦੇ ਨਾਲ-ਨਾਲ ਨੈਤਿਕ ਕਦਰਾਂ ਕੀਮਤਾਂ ਅਪਣਾਉਣ ਲਈ ਪ੍ਰੇਰਿਤ ਕੀਤਾ। ਉਨ੍ਹਾਂ ਵਿਦਿਆਰਥੀਆਂ ਨੂੰ ਅੰਦਰਲੇ ਵਿਕਾਰਾਂ ਨੂੰ ਤਿਆਗ ਕੇ ਸਦਗੁਣ ਅਪਣਾਉਣ ਦਾ ਸੁਨੇਹਾ ਦਿੱਤਾ। ਮਾਸਟਰ ਨਾਇਬ ਸਿੰਘ ਨੇ ਕਾਲਜ ਦੇ ਸ਼ਾਨਦਾਰ ਇਤਿਹਾਸ ਅਤੇ ਨਿਯਮਾਂ ਬਾਰੇ ਜਾਣਕਾਰੀ ਸਾਂਝੀ ਕੀਤੀ ਅਤੇ ਵਿਦਿਆਰਥੀਆਂ ਦੇ ਸੁਨਹਿਰੇ ਭਵਿੱਖ ਦੀ ਕਾਮਨਾ ਕਰਦੇ ਹੋਏ ਉਨ੍ਹਾਂ ਨੂੰ ਅੱਗੇ ਵਧਣ ਦੀ ਪ੍ਰੇਰਨਾ ਦਿੱਤੀ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਮੈਂਬਰ ਜਥੇਦਾਰ ਸਤਪਾਲ ਸਿੰਘ ਤਲਵੰਡੀ ਨੇ ਸਮਾਗਮ ਵਿਚ ਆਈਆਂ ਹੋਈਆਂ ਸੰਗਤਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਕਾਲਜ ਵਿਚ ਹਰ ਕਾਰਜ ਦਾ ਆਰੰਭ ਗੁਰੂ ਸਾਹਿਬ ਦਾ ਓਟ ਆਸਰਾ ਲੈ ਕੇ ਕੀਤਾ ਜਾਂਦਾ ਹੈ। ਉਨ੍ਹਾਂ ਕਿਹਾ ਕਿ ਅੱਜ ਦਾ ਸਮਾਗਮ ਵੀ ਨਵੇਂ ਸੈਸ਼ਨ ਦੀ ਆਰੰਭਤਾ ਲਈ ਗੁਰੂ ਸਾਹਿਬਾਨ ਦੇ ਅਸ਼ੀਰਵਾਦ ਪ੍ਰਾਪਤ ਕਰਨ ਅਤੇ ਕਾਲਜ ਦੀ ਚੜ੍ਹਦੀ ਕਲਾ ਲਈ ਕਰਵਾਇਆ ਗਿਆ ਹੈ। ਸਮਾਗਮ ਦੇ ਅਖੀਰ ’ਚ ਕਾਲਜ ਦੇ ਪ੍ਰਿੰਸੀਪਲ ਰਾਜਵਿੰਦਰ ਕੌਰ ਨੇ ਆਈ ਹੋਈ ਸਾਰੀ ਸੰਗਤ ਦਾ ਧੰਨਵਾਦ ਕੀਤਾ। ਇਸ ਸਮੇਂ ਗੁਰਦੁਆਰਾ ਜ਼ਾਮਨੀ ਸਾਹਿਬ ਬਜੀਦਪੁਰ ਸਾਹਿਬ ਤੋਂ ਆਇਆ ਲੰਗਰ ਅਤੁੱਟ ਵਰਤਾਇਆ ਗਿਆ। ਇਸ ਮੌਕੇ ਪਰਮਿੰਦਰ ਸਿੰਘ ਚੌਹਾਨ ਜ਼ਿਲ੍ਹਾ ਪ੍ਰਧਾਨ ਮੈਰਿਜ ਪੈਲੇਸ ਐਸੋਸੀਏਸ਼ਨ, ਰੁਪਿੰਦਰ ਸਿੰਘ ਮੋਨੂੰ ਸਾਬਕਾ ਪ੍ਰਧਾਨ ਨਗਰ ਕੌਂਸਲ, ਮਨਜੀਤ ਸਿੰਘ ਢਿੱਲੋਂ ਚੇਅਰਮੈਨ ਕੁਆਲਿਟੀ ਗਰੁੱਪ, ਮਾਸਟਰ ਨਾਇਬ ਸਿੰਘ ਬਰਾੜ ਕੈਨੇਡੀਅਨ, ਸੰਜੀਵ ਕੁਮਾਰ ਧੀਂਗੜਾ ਸਾਬਕਾ ਕੌਂਸਲਰ, ਮਹਿੰਦਰ ਪਾਲ ਢੱਲ, ਗੁਰਦੇਵ ਸਿੰਘ ਪ੍ਰਧਾਨ ਗੁਰਦੁਆਰਾ ਬਾਬਾ ਹਰੀ ਦਾਸ ਜੀ, ਸੁਖਵਿੰਦਰ ਸਿੰਘ ਕਲਸੀ, ਜਥੇਦਾਰ ਗੁਰਦੇਵ ਸਿੰਘ, ਭੁਪਿੰਦਰ ਸਿੰਘ ਭਾਨਾ ਪ੍ਰਧਾਨ, ਅਸ਼ੋਕ ਕੁਮਾਰ ਰਿੰਕਾ, ਬਲਦੇਵ ਸਿੰਘ ਬਰਾੜ, ਬਲਵੰਤ ਸਿੰਘ ਕਲਸੀ ਤੋਂ ਇਲਾਵਾ ਕਾਲਜ ਦਾ ਸਮੂਹ ਸਟਾਫ਼ ਅਤੇ ਵਿਦਿਆਰਥੀ ਹਾਜ਼ਰ ਸਨ।