ਆਂਗਣਵਾੜੀ ਕੇਂਦਰਾਂ ’ਚ ਮਨਾਇਆ ਨੈਸ਼ਨਲ ਡੀ-ਵਾਰਮਿੰਗ ਦਿਵਸ
ਬੱਚਿਆਂ ਅਤੇ ਮਾਪਿਆਂ ਨੂੰ ਪੇਟ ਦੇ ਕੀੜਿਆਂ ਨਾਲ ਹੋਣ ਵਾਲੀਆਂ ਸਿਹਤ ਸਮੱਸਿਆਵਾਂ ਬਾਰੇ ਕੀਤਾ ਜਾਗਰੂਕ
ਫ਼ਿਰੋਜ਼ਪੁਰ,11 ਅਗਸਤ (ਕੁਲਬੀਰ ਸਿੰਘ ਸੋਢੀ)-ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਵਿਭਾਗ ਪੰਜਾਬ ਵਲੋਂ ਬੱਚਿਆ ਦੀ ਸਿਹਤ, ਪੋਸ਼ਣ ਵਿਕਾਸ ਨੂੰ ਯਕੀਨੀ ਬਣਾਉਣ ਦੇ ਉਦੇਸ਼ ਨਾਲ ਜ਼ਿਲ੍ਹਾ ਫ਼ਿਰੋਜ਼ਪੁਰ ਦੇ ਅਧੀਨ ਆਉਂਦੇ ਸਾਰੇ ਆਂਗਣਵਾੜੀ ਕੇਂਦਰਾਂ ’ਚ ਨੈਸ਼ਨਲ ਡੀ-ਵਾਰਮਿੰਗ ਡੇ ਮਨਾਇਆ ਗਿਆ। ਜਾਣਕਰੀ ਸਾਂਝੀ ਕਰਦੇ ਹੋਏ ਜ਼ਿਲ੍ਹਾ ਪ੍ਰੋਗਰਾਮ ਅਫਸਰ ਗੁਰਜੀਤ ਕੌਰ ਨੇ ਦੱਸਿਆ ਕਿ ਆਂਗਣਵਾੜੀ ਕੇਂਦਰਾਂ ’ਚ ਬੱਚਿਆ ਨੂੰ ਪੇਟ ਦੇ ਕੀੜੇ (ਡੀ ਵਾਰਮਿੰਗ) ਦੀ ਦਵਾਈ ਦਿੱਤੀ ਗਈ, ਬੱਚਿਆਂ ਅਤੇ ਉਨ੍ਹਾਂ ਦੇ ਮਾਪਿਆਂ ਨੂੰ ਪੇਟ ਦੇ ਕੀੜਿਆਂ ਕਾਰਨ ਹੋਣ ਵਾਲੀਆਂ ਸਿਹਤ ਸਮੱਸਿਆਵਾਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਗਈ, ਸਿਹਤ, ਪੋਸ਼ਣ ਅਤੇ ਨਿੱਜੀ ਸਫਾਈ ਸਬੰਧੀ ਜਾਗਰੂਕ ਕੀਤਾ ਗਿਆ।
ਫ਼ਿਰੋਜ਼ਪੁਰ,11 ਅਗਸਤ (ਕੁਲਬੀਰ ਸਿੰਘ ਸੋਢੀ)-ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਵਿਭਾਗ ਪੰਜਾਬ ਵਲੋਂ ਬੱਚਿਆ ਦੀ ਸਿਹਤ, ਪੋਸ਼ਣ ਵਿਕਾਸ ਨੂੰ ਯਕੀਨੀ ਬਣਾਉਣ ਦੇ ਉਦੇਸ਼ ਨਾਲ ਜ਼ਿਲ੍ਹਾ ਫ਼ਿਰੋਜ਼ਪੁਰ ਦੇ ਅਧੀਨ ਆਉਂਦੇ ਸਾਰੇ ਆਂਗਣਵਾੜੀ ਕੇਂਦਰਾਂ ’ਚ ਨੈਸ਼ਨਲ ਡੀ-ਵਾਰਮਿੰਗ ਡੇ ਮਨਾਇਆ ਗਿਆ। ਜਾਣਕਰੀ ਸਾਂਝੀ ਕਰਦੇ ਹੋਏ ਜ਼ਿਲ੍ਹਾ ਪ੍ਰੋਗਰਾਮ ਅਫਸਰ ਗੁਰਜੀਤ ਕੌਰ ਨੇ ਦੱਸਿਆ ਕਿ ਆਂਗਣਵਾੜੀ ਕੇਂਦਰਾਂ ’ਚ ਬੱਚਿਆ ਨੂੰ ਪੇਟ ਦੇ ਕੀੜੇ (ਡੀ ਵਾਰਮਿੰਗ) ਦੀ ਦਵਾਈ ਦਿੱਤੀ ਗਈ, ਬੱਚਿਆਂ ਅਤੇ ਉਨ੍ਹਾਂ ਦੇ ਮਾਪਿਆਂ ਨੂੰ ਪੇਟ ਦੇ ਕੀੜਿਆਂ ਕਾਰਨ ਹੋਣ ਵਾਲੀਆਂ ਸਿਹਤ ਸਮੱਸਿਆਵਾਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਗਈ, ਸਿਹਤ, ਪੋਸ਼ਣ ਅਤੇ ਨਿੱਜੀ ਸਫਾਈ ਸਬੰਧੀ ਜਾਗਰੂਕ ਕੀਤਾ ਗਿਆ। ਆਂਗਣਵਾੜੀ ਕੇਂਦਰਾਂ ਵਿਚ ਮੈਂਬਰਾਂ ਵਲੋਂ ਬੱਚਿਆਂ ਨੂੰ ਖਾਣਾ ਖਾਣ ਤੋਂ ਪਹਿਲਾ ਅਤੇ ਪਖਾਨੇ ਦੀ ਵਰਤੋਂ ਤੋਂ ਬਾਅਦ ਸਾਬਣ ਨਾਲ ਹੱਥ ਧੋਣ, ਸਾਫ ਪਾਣੀ ਪੀਣ, ਨਹੁੰ ਛੋਟੇ ਰੱਖਣ ਅਤੇ ਆਲੇ ਦੁਆਲੇ ਦੀ ਸਾਫ ਸਫਾਈ ਰੱਖਣ ਲਈ ਪ੍ਰੇਰਿਤ ਕੀਤਾ ਗਿਆ। ਇਸ ਦੇ ਨਾਲ ਹੀ ਬੱਚਿਆਂ ਨੂੰ ਪੌਸ਼ਟਿਕ ਖੁਰਾਕ ਲੈਣ ਅਤੇ ਸਿਹਤਮੰਦ ਜੀਵਨ-ਸ਼ੈਲੀ ਅਪਣਾਉਣ ਸਬੰਧੀ ਵੀ ਜਾਣਕਾਰੀ ਦਿੱਤੀ ਗਈ। ਜ਼ਿਲ੍ਹਾ ਪ੍ਰੋਗਰਾਮ ਅਫਸਰ ਗੁਰਜੀਤ ਕੌਰ ਨੇ ਦੱਸਿਆ ਕਿ ਡੀ-ਵਾਰਮਿੰਗ ਦਿਵਸ ਬੱਚਿਆਂ ਨੂੰ ਪੇਟ ਦੇ ਕੀੜਿਆਂ ਤੋਂ ਸੁਰੱਖਿਅਤ ਰੱਖਣ ਅਤੇ ਉਨ੍ਹਾਂ ਦੀ ਸਿਹਤ, ਪੋਸ਼ਣ ਅਤੇ ਮਾਨਸਿਕ ਵਿਕਾਸ ਨੂੰ ਯਕੀਨੀ ਬਣਾਉਣ ਲਈ ਇਕ ਬਹੁਤ ਹੀ ਮਹੱਤਵਪੂਰਨ ਮੁਹਿੰਮ ਹੈ।