ਝਾੜੀਆਂ ’ਚ ਲੁੱਕ ਕੇ ਸ਼ਰਾਬ ਦਾ ਧੰਦਾ, 9 ਬੋਤਲਾਂ ਸਮੇਤ ਤਸਕਰ ਕਾਬੂ
ਫ਼ਿਰੋਜ਼ਪੁਰ, 11 ਅਗਸਤ (ਸੁਖਵਿੰਦਰ ਸਿੰਘ)-ਥਾਣਾ ਸਿਟੀ ਫ਼ਿਰੋਜ਼ਪੁਰ ਦੀ ਪੁਲਿਸ ਨੇ ਨਾਜਾਇਜ਼ ਸ਼ਰਾਬ ਦੀ ਵਿਕਰੀ ਵਿਰੁੱਧ ਕਾਰਵਾਈ ਕਰਦਿਆਂ ਇਕ ਵਿਅਕਤੀ ਨੂੰ ਸਵਾ 9 ਬੋਤਲਾਂ ਨਾਜਾਇਜ਼ ਸ਼ਰਾਬ ਸਮੇਤ ਕਾਬੂ ਕੀਤਾ ਹੈ। ਪੁਲਿਸ ਨੇ ਮੁਲਜ਼ਮ ਵਿਰੁੱਧ ਐਕਸਾਈਜ਼ ਐਕਟ ਤਹਿਤ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ ।
ਅਜੀਤ ਡੈਸਕ
12-08-2026