12-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-08-2026

ਅਕਾਲ ਅਕੈਡਮੀ ਭੜ੍ਹਾਣਾਂ ਦੇ ਵਿਦਿਆਰਥੀਆਂ ਵਲੋਂ ਕ੍ਰਿਸ਼ੀ ਵਿਗਿਆਨ ਕੇਂਦਰ ਦਾ ਵਿੱਦਿਅਕ ਦੌਰਾ

ਫ਼ਿਰੋਜ਼ਪੁਰ, 11 ਅਗਸਤ (ਦਵਿੰਦਰ ਪਾਲ ਸਿੰਘ)-ਅਕਾਲ ਅਕੈਡਮੀ ਭੜ੍ਹਾਣਾਂ ਦੇ ਵਿਦਿਆਰਥੀਆਂ ਵਲੋਂ ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਦੇ ਕ੍ਰਿਸ਼ੀ ਵਿਗਿਆਨ ਕੇਂਦਰ ਫ਼ਿਰੋਜ਼ਪੁਰ ਦਾ ਵਿੱਦਿਅਕ ਦੌਰਾ ਕੀਤਾ ਗਿਆ। ਇਸ ਮੌਕੇ ਸਕੂਲ ਦੇ ਸਾਇੰਸ ਅਧਿਆਪਕ ਗੁਰਲਾਲ ਸਿੰਘ ਵੀ ਵਿਦਿਆਰਥੀਆਂ ਦੇ ਨਾਲ ਮੌਜੂਦ ਰਹੇ।

ਅਜੀਤ ਡੈਸਕ 12-08-2026
ਫ਼ਿਰੋਜ਼ਪੁਰ, 11 ਅਗਸਤ (ਦਵਿੰਦਰ ਪਾਲ ਸਿੰਘ)-ਅਕਾਲ ਅਕੈਡਮੀ ਭੜ੍ਹਾਣਾਂ ਦੇ ਵਿਦਿਆਰਥੀਆਂ ਵਲੋਂ ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਦੇ ਕ੍ਰਿਸ਼ੀ ਵਿਗਿਆਨ ਕੇਂਦਰ ਫ਼ਿਰੋਜ਼ਪੁਰ ਦਾ ਵਿੱਦਿਅਕ ਦੌਰਾ ਕੀਤਾ ਗਿਆ। ਇਸ ਮੌਕੇ ਸਕੂਲ ਦੇ ਸਾਇੰਸ ਅਧਿਆਪਕ ਗੁਰਲਾਲ ਸਿੰਘ ਵੀ ਵਿਦਿਆਰਥੀਆਂ ਦੇ ਨਾਲ ਮੌਜੂਦ ਰਹੇ। ਕ੍ਰਿਸ਼ੀ ਵਿਗਿਆਨ ਕੇਂਦਰ ਵਿਖੇ ਡਾ.ਗੁਰਮੇਲ ਸਿੰਘ ਅਤੇ ਉਨ੍ਹਾਂ ਦੀ ਟੀਮ ਨੇ ਵਿਦਿਆਰਥੀਆਂ ਨੂੰ ਆਧੁਨਿਕ ਖੇਤੀਬਾੜੀ ਤਕਨੀਕਾਂ, ਮਿੱਟੀ ਪਰਖ, ਜੈਵਿਕ ਖੇਤੀ, ਫ਼ਸਲਾਂ ਦੀ ਸਾਂਭ-ਸੰਭਾਲ ਅਤੇ ਖੇਤੀ ਦੇ ਨਵੇਂ ਢੰਗਾਂ ਸਬੰਧੀ ਵਿਸਥਾਰਪੂਰਵਕ ਜਾਣਕਾਰੀ ਦਿੱਤੀ। ਵਿਦਿਆਰਥੀਆਂ ਨੂੰ ਪ੍ਰਯੋਗਸ਼ਾਲਾਵਾਂ ਅਤੇ ਖੇਤੀਬਾੜੀ ਫਾਰਮ ਦਾ ਦੌਰਾ ਵੀ ਕਰਵਾਇਆ ਗਿਆ, ਜਿਸ ਦੌਰਾਨ ਉਨ੍ਹਾਂ ਨੇ ਖੇਤੀ ਵਿਗਿਆਨ ਦੇ ਵੱਖ-ਵੱਖ ਪੱਖਾਂ ਨੂੰ ਵਿਹਾਰਕ ਤੌਰ ’ਤੇ ਸਮਝਿਆ। ਇਸ ਦੌਰੇ ਦਾ ਮੁੱਖ ਉਦੇਸ਼ ਵਿਦਿਆਰਥੀਆਂ ਨੂੰ ਆਧੁਨਿਕ ਖੇਤੀਬਾੜੀ ਅਤੇ ਇਸ ਖੇਤਰ ਵਿਚ ਹੋ ਰਹੀਆਂ ਵਿਗਿਆਨਕ ਤਰੱਕੀਆਂ ਨਾਲ ਜਾਣੂ ਕਰਵਾਉਣਾ ਅਤੇ ਉਨ੍ਹਾਂ ਵਿਚ ਵਿਗਿਆਨਕ ਸੋਚ ਨੂੰ ਉਤਸ਼ਾਹਿਤ ਕਰਨਾ ਸੀ। ਵਿਦਿਆਰਥੀਆਂ ਨੇ ਮਾਹਿਰਾਂ ਨਾਲ ਖੇਤੀਬਾੜੀ ਨਾਲ ਸਬੰਧਿਤ ਵੱਖ-ਵੱਖ ਸਵਾਲ ਵੀ ਸਾਂਝੇ ਕੀਤੇ ਅਤੇ ਉਨ੍ਹਾਂ ਦੇ ਜਵਾਬ ਪ੍ਰਾਪਤ ਕੀਤੇ। ਵਿਦਿਆਰਥੀਆਂ ਨੇ ਇਸ ਦੌਰੇ ਨੂੰ ਗਿਆਨ ਵਰਧਕ ਅਤੇ ਲਾਹੇਵੰਦ ਦੱਸਦਿਆਂ ਡਾ.ਗੁਰਮੇਲ ਸਿੰਘ ਅਤੇ ਕ੍ਰਿਸ਼ੀ ਵਿਗਿਆਨ ਕੇਂਦਰ ਦੀ ਸਮੂਹ ਟੀਮ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਇਸ ਦੌਰੇ ਰਾਹੀਂ ਕਲਾਸ-ਰੂਮ ਵਿਚ ਪ੍ਰਾਪਤ ਕੀਤੀ ਸਿੱਖਿਆ ਨੂੰ ਅਸਲ ਜੀਵਨ ਦੇ ਤਜਰਬੇ ਨਾਲ ਜੋੜਨ ਦਾ ਮੌਕਾ ਮਿਲਿਆ।
ਪਿਛਲੀ ਖ਼ਬਰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ’ਤੇ ਨਨਕਾਣਾ ਸਾਹਿਬ ਜਾਵੇਗਾ ਭਾਈ ਮਰਦਾਨਾ ਸੁਸਾਇਟੀ ਦਾ ਜਥਾ 22 ਅਗਸਤ ਤੱਕ... ਅਗਲੀ ਖ਼ਬਰ ਸਿਹਤ ਵਿਭਾਗ ਨੇ ਪਿੰਡ ਗੱਟੀ ਰਾਜੋ ਕੇ ਵਿਖੇ ਲਗਾਇਆ ਅੱਖਾਂ ਦਾ ਮੁਫ਼ਤ ਜਾਂਚ ਕੈਂਪ ਮੁਫ਼ਤ ਦਵਾਈਆਂ ਅਤੇ ਮਰੀਜ਼ਾਂ ਨੂੰ ਵੰਡੀ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।