13-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-08-2026

ਫ਼ਿਰੋਜ਼ਪੁਰ ਕੋਰਟ ਕੰਪਲੈਕਸ ਅਤੇ ਨਗਰ ਕੌਂਸਲ ਫ਼ਿਰੋਜ਼ਪੁਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ

ਫ਼ਿਰੋਜ਼ਪੁਰ, 12 ਅਗਸਤ (ਰਾਕੇਸ਼ ਚਾਵਲਾ)-ਫ਼ਿਰੋਜ਼ਪੁਰ ਦੀ ਜ਼ਿਲ੍ਹਾ ਕਚਹਿਰੀ ਨੂੰ ਬੰਬ ਨਾਲ ਨੁਕਸਾਨ ਪਹੁੰਚਾਉਣ ਵਾਸਤੇ ਆਈ ਧਮਕੀ ਨੂੰ ਲੈ ਕੇ ਫ਼ਿਰੋਜ਼ਪੁਰ ਕੋਰਟ ਕੰਪਲੈਕਸ ਦੀ ਇਮਾਰਤ ’ਚ ਜੁਡੀਸ਼ੀਅਲ ਅਫ਼ਸਰਾਂ, ਵਕੀਲਾਂ ਅਤੇ ਸਟਾਫ਼ ਨੂੰ ਸਵੇਰੇ 10 ਵਜੇ ਅੰਦਰ ਦਾਖਲ ਹੋਣ ਤੋਂ ਰੋਕਿਆ ਗਿਆ ਹੈ। ਸੂਚਨਾ ਪ੍ਰਾਪਤ ਹੋਣ ’ਤੇ ਪੁਲਿਸ ਅਧਿਕਾਰੀ ਤੁਰੰਤ ਮੌਕੇ ’ਤੇ ਪਹੁੰਚ ਗਏ।

ਕੋਰਟ ਕੰਪਲੈਕਸ ਦਾ ਬੰਦ ਕੀਤਾ ਮੁੱਖ ਗੇਟ (ਸੱਜੇ) ਅਦਾਲਤਾਂ ਦੇ ਅੰਦਰ ਪੁਲਿਸ ਅਧਿਕਾਰੀ ਚੈਕਿੰਗ ਕਰਦੇ ਹੋਏ । 13-08-2026
ਫ਼ਿਰੋਜ਼ਪੁਰ, 12 ਅਗਸਤ (ਰਾਕੇਸ਼ ਚਾਵਲਾ)-ਫ਼ਿਰੋਜ਼ਪੁਰ ਦੀ ਜ਼ਿਲ੍ਹਾ ਕਚਹਿਰੀ ਨੂੰ ਬੰਬ ਨਾਲ ਨੁਕਸਾਨ ਪਹੁੰਚਾਉਣ ਵਾਸਤੇ ਆਈ ਧਮਕੀ ਨੂੰ ਲੈ ਕੇ ਫ਼ਿਰੋਜ਼ਪੁਰ ਕੋਰਟ ਕੰਪਲੈਕਸ ਦੀ ਇਮਾਰਤ ’ਚ ਜੁਡੀਸ਼ੀਅਲ ਅਫ਼ਸਰਾਂ, ਵਕੀਲਾਂ ਅਤੇ ਸਟਾਫ਼ ਨੂੰ ਸਵੇਰੇ 10 ਵਜੇ ਅੰਦਰ ਦਾਖਲ ਹੋਣ ਤੋਂ ਰੋਕਿਆ ਗਿਆ ਹੈ। ਸੂਚਨਾ ਪ੍ਰਾਪਤ ਹੋਣ ’ਤੇ ਪੁਲਿਸ ਅਧਿਕਾਰੀ ਤੁਰੰਤ ਮੌਕੇ ’ਤੇ ਪਹੁੰਚ ਗਏ। ਜ਼ਿਲ੍ਹਾ ਕਚਹਿਰੀ ਨੂੰ ਬੰਬ ਨਾਲ ਨੁਕਸਾਨ ਪਹੁੰਚਾਉਣ ਵਾਸਤੇ ਆਈ ਧਮਕੀ ਤੋਂ ਬਾਅਦ ਨਗਰ ਕੌਂਸਲ ਫ਼ਿਰੋਜ਼ਪੁਰ ਨੂੰ ਵੀ ਬੰਬ ਨਾਲ ਉਡਾਉਣ ਦੀ ਧਮਕੀ ਦੇ ਮੱਦੇਨਜ਼ਰ ਫ਼ਿਰੋਜ਼ਪੁਰ ਵਿਚ ਦਹਿਸ਼ਤ ਦਾ ਮਾਹੌਲ ਪੈਦਾ ਹੋ ਗਿਆ ਹੈ। ਜਿਸ ਦੇ ਚੱਲਦੇ ਨਗਰ ਕੌਂਸਲ ਫ਼ਿਰੋਜ਼ਪੁਰ ਦੇ ਦਫ਼ਤਰ ਨੂੰ ਖਾਲੀ ਕਰਵਾਇਆ ਗਿਆ। ਪੁਲਿਸ ਨੇ ਦੱਸਿਆ ਕਿ ਕੋਰਟ ਕੰਪਲੈਕਸ ਦੀ ਤਲਾਸ਼ੀ ਲਈ ਅਤੇ ਖੋਜੀ ਕੁੱਤੇ ਲਿਆ ਕੇ ਸ਼ੱਕੀ ਵਸਤੂਆਂ ਨੂੰ ਚੈੱਕ ਕੀਤਾ ਗਿਆ ਅਤੇ ਦੁਪਹਿਰ ਬਾਅਦ 2 ਵਜੇ ਅਦਾਲਤਾਂ ਨੂੰ ਸੁਰੱਖਿਅਤ ਦੱਸਿਆ ਗਿਆ ਅਤੇ ਕੰਮ ਕਾਰ ਸੁਚਾਰੂ ਢੰਗ ਨਾਲ ਕਰਨ ਦੀ ਆਗਿਆ ਦਿੱਤੀ ਗਈ, ਪਰ ਦਹਿਸ਼ਤ ਦੇ ਮਾਹੌਲ ਕਰਕੇ ਜ਼ਿਲ੍ਹਾ ਬਾਰ ਐਸੋਸੀਏਸ਼ਨ ਵਲੋਂ ਅਦਾਲਤ ਦੇ ਕੰਮਕਾਜ ਮੁਅੱਤਲ ਰੱਖਿਆ। ਇਸੇ ਤਰ੍ਹਾਂ ਹੀ ਨਗਰ ਕੌਂਸਲ ਫ਼ਿਰੋਜ਼ਪੁਰ ਵਿਖੇ ਵੀ ਬੰਬ ਦੀ ਧਮਕੀ ਨਾਲ ਨਗਰ ਕੌਂਸਲ ਦੇ ਦਫ਼ਤਰ ਨੂੰ ਖਾਲੀ ਕਰਵਾਇਆ ਗਿਆ ਅਤੇ ਪੁਲਿਸ ਵਲੋਂ ਤਲਾਸ਼ੀ ਲਈ ਗਈ। ਜਿਸ ਕਰਕੇ ਨਗਰ ਕੌਂਸਲ ਫ਼ਿਰੋਜ਼ਪੁਰ ਦਾ ਕੰਮਕਾਜ ਪ੍ਰਭਾਵਿਤ ਹੋਇਆ। ਇੱਥੇ ਦੱਸਣਾ ਬਣਦਾ ਹੈ ਕਿ ਜ਼ਿਲ੍ਹਾ ਕੋਰਟ ਫ਼ਿਰੋਜ਼ਪੁਰ ਤੋਂ ਸਿਰਫ਼ 100 ਮੀਟਰ ਦੂਰੀ ’ਤੇ ਕੰਟੋਨਮੈਂਟ ਬੋਰਡ ਦਾ ਸਟੇਡੀਅਮ ਹੈ, ਜਿੱਥੇ ਕਿ 15 ਅਗਸਤ ਨੂੰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਲੋਂ ਆਜ਼ਾਦੀ ਦਿਵਸ ਮੌਕੇ ਝੰਡਾ ਲਹਿਰਾਇਆ ਜਾਣ ਦਾ ਪ੍ਰੋਗਰਾਮ ਰੱਖਿਆ ਗਿਆ ਹੈ, ਜਿਸ ਕਰਕੇ ਬੰਬ ਦੀ ਆਈ ਧਮਕੀ ਨੂੰ ਸੁਰੱਖਿਆ ਏਜੰਸੀਆਂ ਬੜੀ ਸੰਜੀਦਗੀ ਨਾਲ ਲੈ ਰਹੀਆਂ ਹਨ।
ਪਿਛਲੀ ਖ਼ਬਰ ਚੇਅਰਮੈਨ ਸੰਧੂ ਨੇ ਦੀਪਕ ਚੌਹਾਨ ਨਾਲ ਕੀਤੀ ਮੁਲਾਕਾਤ ਅਗਲੀ ਖ਼ਬਰ ਦੇਵ ਸਮਾਜ ਕਾਲਜ ਫਾਰ ਵੁਮੈਨ ’ਚ ਤੀਆਂ ਦਾ ਮੇਲਾ ਧੂਮਧਾਮ ਨਾਲ ਮਨਾਇਆ ਲੋਕ ਗੀਤਾਂ, ਗਿੱਧੇ, ਲੋਕ ਨਾਚਾਂ ਅਤੇ ਸੱਭਿਆਚਾਰਕ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।