ਬਸਤੀ ਮਾਛੀਆਂ ਜ਼ੀਰਾ ਵਿਖੇ ਤੀਆਂ ਦਾ ਤਿਉਹਾਰ ਮਨਾਇਆ
ਜ਼ੀਰਾ,13 ਅਗਸਤ (ਰਜਨੀਸ਼ ਕਥੂਰੀਆ)-ਬਸਤੀ ਮਾਛੀਆਂ ਜ਼ੀਰਾ ਵਿਖੇ ਮੁਟਿਆਰਾਂ ਅਤੇ ਔਰਤਾਂ ਵਲੋਂ ਤੀਆਂ ਦਾ ਤਿਉਹਾਰ ਮਨਾਇਆ । ਵਾਰਡ ਨੰਬਰ-2 ਬਸਤੀ ਮਾਛੀਆਂ ਜ਼ੀਰਾ ਵਿਖੇ ਕਰਵਾਏ ਇਸ ਸੱਭਿਆਚਾਰਕ ਸਮਾਗਮ ਵਿਚ ਮੁਟਿਆਰਾਂ ਅਤੇ ਔਰਤਾਂ ਨੇ ਰੰਗ-ਬਰੰਗੇ ਪੰਜਾਬੀ ਪਹਿਰਾਵਿਆਂ ਵਿਚ ਸੱਜ-ਧੱਜ ਕੇ ਵੱਡੀ ਗਿਣਤੀ ਵਿਚ ਸ਼ਿਰਕਤ ਕੀਤੀ।
ਅਜੀਤ ਡੈਸਕ
14-08-2026