ਸੁਖਬੀਰ ’ਤੇ ਹੋਏ ਹਮਲੇ ਦੀ ਹਰਪ੍ਰੀਤ ਸਿੰਘ ਹੀਰੋ ਵਲੋਂ ਸਖ਼ਤ ਨਿਖੇਧੀ
ਜ਼ੀਰਾ, 13 ਅਗਸਤ (ਪ੍ਰਤਾਪ ਸਿੰਘ ਹੀਰਾ)-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ’ਤੇ ਤਖ਼ਤ ਸ਼੍ਰੀ ਹਜ਼ੂਰ ਸਾਹਿਬ ਨਾਂਦੇੜ ਵਿਖੇ ਗੁਰਦੁਆਰਾ ਸਾਹਿਬ ਅੰਦਰ ਹੋਏ ਹਮਲੇ ਦੀ ਵਿਧਾਨ ਸਭਾ ਹਲਕਾ ਜ਼ੀਰਾ ਦੇ ਮੁੱਖ ਇੰਚਾਰਜ ਹਰਪ੍ਰੀਤ ਸਿੰਘ ਹੀਰੋ ਵਲੋਂ ਪੁਰਜ਼ੋਰ ਸ਼ਬਦਾਂ ਵਿਚ ਨਿਖੇਧੀ ਕੀਤੀ ਗਈ ਹੈ। ਇਸ ਸਬੰਧੀ ਹਰਪ੍ਰੀਤ ਸਿੰਘ ਹੀਰੋ ਨੇ ਕਿਹਾ ਕਿ ਪਵਿੱਤਰ ਧਾਰਮਿਕ ਅਸਥਾਨ ’ਤੇ ਅਜਿਹੀ ਕਾਇਰਾਨਾ ਅਤੇ ਘਿਨਾਉਣੀ ਹਰਕਤ ਕਰਨਾ ਬਹੁਤ ਹੀ ਮੰਦਭਾਗਾ ਹੈ।
ਅਜੀਤ ਡੈਸਕ
14-08-2026