ਮਨੁੱਖਤਾ ਦੀ ਸੇਵਾ ਲਈ ਗੁਰਦੁਆਰਾ ਗੁਰੂ ਰਾਮਦਾਸ ਪੁਰੀ ਅਰਮਾਨ ਪੁਰਾ ਦਾ ਵੱਡਾ ਉਪਰਾਲਾ ਮਰੀਜ਼ਾਂ ਲਈ ਦਵਾਈਆਂ ਤੋਂ ਲੈ ਕੇ 24 ਘੰਟੇ ਲੰਗਰ ਅਤੇ ਠਹਿਰਨ ਤੱਕ ਦੀ ਸਹੂਲਤ ਹੋਵੇਗੀ ਮੁਹੱਈਆ
ਫ਼ਿਰੋਜ਼ਪੁਰ, 13 ਅਗਸਤ (ਗੁਰਿੰਦਰ ਸਿੰਘ)-ਨਜ਼ਦੀਕੀ ਪਿੰਡ ਅਰਮਾਨ ਪੁਰਾ ਵਿਖੇ ਤਿਆਰ ਕੀਤੇ ਸਿਹਤ ਕੇਂਦਰ ਵਿਚ ਸਿਹਤ ਸੇਵਾਵਾਂ ਲੈਣ ਲਈ ਆਉਣ ਵਾਲੇ ਮਰੀਜ਼ਾਂ ਅਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਦੀਆਂ ਮੁਸ਼ਕਿਲਾਂ ਨੂੰ ਧਿਆਨ ਵਿਚ ਰੱਖਦਿਆਂ ਗੁਰਦੁਆਰਾ ਗੁਰੂ ਰਾਮਦਾਸ ਪੁਰੀ ਅਰਮਾਨਪੁਰਾ ਵਲੋਂ ਮਨੁੱਖਤਾ ਦੀ ਸੇਵਾ ਲਈ ਵਿਸ਼ੇਸ਼ ਉਪਰਾਲਾ ਕੀਤਾ ਗਿਆ ਹੈ। ਗੁਰਦੁਆਰਾ ਸਾਹਿਬ ਦੇ ਮੁੱਖ ਸੇਵਾਦਾਰ ਭਗਤ ਬਾਬਾ ਮਿਲਖਾ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਮਰੀਜ਼ਾਂ ਲਈ ਲੋੜੀਂਦੀਆਂ ਦਵਾਈਆਂ ਦਾ ਪ੍ਰਬੰਧ ਕਰਨ ਦੇ ਨਾਲ-ਨਾਲ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਲਈ ਰਹਿਣ ਅਤੇ 24 ਘੰਟੇ ਲੰਗਰ ਦੀ ਸਹੂਲਤ ਮੁਹੱਈਆ ਕਰਵਾਉਣ ਦੀ ਵਿਵਸਥਾ ਕੀਤੀ ਗਈ ਹੈ।
ਅ
ਅਰਮਾਨਪੁਰਾ ਵਿਖੇ ਤਿਆਰ ਕੀਤੇ ਜਾ ਰਹੇ ਸਿਹਤ ਕੇਂਦਰ ਦਾ ਬਾਹਰੀ ਦ੍ਰਿਸ਼। ਅਜੀਤ ਤਸਵੀਰ
14-08-2026
ਫ਼ਿਰੋਜ਼ਪੁਰ, 13 ਅਗਸਤ (ਗੁਰਿੰਦਰ ਸਿੰਘ)-ਨਜ਼ਦੀਕੀ ਪਿੰਡ ਅਰਮਾਨ ਪੁਰਾ ਵਿਖੇ ਤਿਆਰ ਕੀਤੇ ਸਿਹਤ ਕੇਂਦਰ ਵਿਚ ਸਿਹਤ ਸੇਵਾਵਾਂ ਲੈਣ ਲਈ ਆਉਣ ਵਾਲੇ ਮਰੀਜ਼ਾਂ ਅਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਦੀਆਂ ਮੁਸ਼ਕਿਲਾਂ ਨੂੰ ਧਿਆਨ ਵਿਚ ਰੱਖਦਿਆਂ ਗੁਰਦੁਆਰਾ ਗੁਰੂ ਰਾਮਦਾਸ ਪੁਰੀ ਅਰਮਾਨਪੁਰਾ ਵਲੋਂ ਮਨੁੱਖਤਾ ਦੀ ਸੇਵਾ ਲਈ ਵਿਸ਼ੇਸ਼ ਉਪਰਾਲਾ ਕੀਤਾ ਗਿਆ ਹੈ। ਗੁਰਦੁਆਰਾ ਸਾਹਿਬ ਦੇ ਮੁੱਖ ਸੇਵਾਦਾਰ ਭਗਤ ਬਾਬਾ ਮਿਲਖਾ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਮਰੀਜ਼ਾਂ ਲਈ ਲੋੜੀਂਦੀਆਂ ਦਵਾਈਆਂ ਦਾ ਪ੍ਰਬੰਧ ਕਰਨ ਦੇ ਨਾਲ-ਨਾਲ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਲਈ ਰਹਿਣ ਅਤੇ 24 ਘੰਟੇ ਲੰਗਰ ਦੀ ਸਹੂਲਤ ਮੁਹੱਈਆ ਕਰਵਾਉਣ ਦੀ ਵਿਵਸਥਾ ਕੀਤੀ ਗਈ ਹੈ। ਗੁਰਦੁਆਰਾ ਸਾਹਿਬ ਵਲੋਂ ਕੀਤੇ ਜਾ ਰਹੇ ਇਸ ਸੇਵਾ ਕਾਰਜ ਤਹਿਤ ਮਰੀਜ਼ਾਂ ਨੂੰ ਦਵਾਈਆਂ ਲਈ ਆਰਥਿਕ ਮੁਸ਼ਕਲਾਂ ਦਾ ਸਾਹਮਣਾ ਨਾ ਕਰਨਾ ਪਵੇ, ਇਸ ਲਈ ਦਵਾਈਆਂ ਦਾ ਪ੍ਰਬੰਧ ਕੀਤਾ ਗਿਆ ਹੈ। ਇਸ ਤੋਂ ਇਲਾਵਾ ਦੂਰ-ਦੁਰਾਡੇ ਤੋਂ ਇਲਾਜ ਲਈ ਆਉਣ ਵਾਲੇ ਮਰੀਜ਼ਾਂ ਦੇ ਪਰਿਵਾਰਕ ਮੈਂਬਰਾਂ ਲਈ ਕਮਰਿਆਂ ਦਾ ਪ੍ਰਬੰਧ ਕੀਤਾ ਗਿਆ ਹੈ, ਤਾਂ ਜੋ ਉਨ੍ਹਾਂ ਨੂੰ ਰਾਤ ਸਮੇਂ ਠਹਿਰਨ ਲਈ ਇੱਧਰ-ਉੱਧਰ ਭਟਕਣਾ ਨਾ ਪਵੇ। ਇਸ ਸੇਵਾ ਦੀ ਵਿਸ਼ੇਸ਼ਤਾ ਇਹ ਹੈ ਕਿ ਪਰਿਵਾਰਕ ਮੈਂਬਰਾਂ ਲਈ 24 ਘੰਟੇ ਲੰਗਰ ਦੀ ਸਹੂਲਤ ਉਪਲਬਧ ਕਰਵਾਈ ਜਾਵੇਗੀ। ਇਸ ਨਾਲ ਇਲਾਜ ਲਈ ਆਉਣ ਵਾਲੇ ਲੋੜਵੰਦ ਪਰਿਵਾਰਾਂ ਨੂੰ ਖਾਣ-ਪੀਣ ਦੇ ਖਰਚੇ ਦੀ ਚਿੰਤਾ ਤੋਂ ਵੀ ਰਾਹਤ ਮਿਲੇਗੀ। ਗੁਰਦੁਆਰਾ ਸਾਹਿਬ ਵਲੋਂ ਕੀਤੇ ਜਾ ਰਹੇ ਇਹ ਪ੍ਰਬੰਧ ਸਿੱਖ ਧਰਮ ਦੀ ‘ਸਰਬੱਤ ਦੇ ਭਲੇ’ ਅਤੇ ਮਨੁੱਖਤਾ ਦੀ ਸੇਵਾ ਦੀ ਭਾਵਨਾ ਨੂੰ ਦਰਸਾਉਂਦੇ ਹਨ। ਇਹ ਸਾਰੀਆਂ ਸਹੂਲਤਾਂ ਅਰਮਾਨਪੁਰਾ (ਆਸਲ) ਵਿਖੇ ਕਰੀਬ ਦੋ ਕਰੋੜ ਰੁਪਏ ਦੀ ਲਾਗਤ ਨਾਲ ਤਿਆਰ ਕੀਤੇ ਗਏ ਪ੍ਰਾਇਮਰੀ ਹੈਲਥ ਸੈਂਟਰ ਦੇ ਚਾਲੂ ਹੋਣ ਉਪਰੰਤ ਲੋਕਾਂ ਲਈ ਉਪਲਬਧ ਹੋਣਗੀਆਂ। ਕੇਂਦਰ ਲਈ ਮਰੀਜ਼ਾਂ ਦੇ ਬੈੱਡ, ਐਕਸ-ਰੇ ਮਸ਼ੀਨ, ਐਂਬੂਲੈਂਸ ਅਤੇ ਲੋੜੀਂਦਾ ਫ਼ਰਨੀਚਰ ਵੀ ਪਹੁੰਚ ਚੁੱਕਾ ਹੈ ਹੁਣ ਇਹ ਸਿਹਤ ਕੇਂਦਰ ਪੰਜਾਬ ਸਰਕਾਰ ਦੇ ਰਸਮੀ ਉਦਘਾਟਨ ਦੀ ਉਡੀਕ ਕਰ ਰਿਹਾ ਹੈ। ਇਲਾਕਾ ਵਾਸੀਆਂ ਨੇ ਗੁਰਦੁਆਰਾ ਸਾਹਿਬ ਵਲੋਂ ਕੀਤੇ ਇਸ ਉਪਰਾਲੇ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਅਜਿਹੀਆਂ ਸੇਵਾਵਾਂ ਨਾ ਸਿਰਫ਼ ਮਰੀਜ਼ਾਂ, ਸਗੋਂ ਉਨ੍ਹਾਂ ਦੇ ਪਰਿਵਾਰਾਂ ਲਈ ਵੀ ਵੱਡਾ ਸਹਾਰਾ ਸਾਬਤ ਹੋਣਗੀਆਂ।