15-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-08-2026

ਫ਼ਿਰੋਜ਼ਪੁਰ ਮੰਡਲ ਵਿਚ ‘ਆਪ੍ਰੇਸ਼ਨ ਨੰਨ੍ਹੇ ਫ਼ਰਿਸ਼ਤੇ’ ਤਹਿਤ 65 ਬੱਚਿਆਂ ਨੂੰ ਸੁਰੱਖਿਅਤ ਉਨ੍ਹਾਂ ਦੇ ਪਰਿਵਾਰਾਂ ਨਾਲ ਮਿਲਾਇਆ

ਫ਼ਿਰੋਜ਼ਪੁਰ, 14 ਅਗਸਤ (ਰਾਕੇਸ਼ ਚਾਵਲਾ)-ਭਾਰਤੀ ਰੇਲਵੇ ਦੁਆਰਾ ਚਲਾਏ ਜਾ ਰਹੇ ‘ਆਪ੍ਰੇਸ਼ਨ ਨੰਨ੍ਹੇ ਫ੍ਰਿਸ਼ਤੇ’ ਦੇ ਅੰਤਰਗਤ ਫ਼ਿਰੋਜ਼ਪੁਰ ਮੰਡਲ ’ਚ ਰੇਲਵੇ ਸਟੇਸ਼ਨਾਂ ’ਤੇ ਇਕੱਲੇ, ਭਟਕੇ ਹੋਏ ਜਾਂ ਆਪਣੇ ਪਰਿਵਾਰਾਂ ਤੋਂ ਵਿੱਛੜੇ ਬੱਚਿਆਂ ਦੀ ਸੁਰੱਖਿਆ ਅਤੇ ਸਹਾਇਤਾ ਲਈ ਸਮੇਂ-ਸਮੇਂ ’ਤੇ ਵਿਸ਼ੇਸ਼ ਜਾਗਰੂਕਤਾ ਮੁਹਿੰਮਾਂ ਚਲਾਈਆਂ ਜਾਂਦੀਆਂ ਹਨ। ਸਟੇਸ਼ਨ ਕੰਪਲੈਕਸ ’ਚ ਅਜਿਹੇ ਬੱਚਿਆਂ ਦੀ ਪਛਾਣ ਕਰਕੇ ਰੇਲਵੇ ਸੁਰੱਖਿਆ ਬਲ ਅਤੇ ਸਟੇਸ਼ਨ ਸਟਾਫ਼ ਦੁਆਰਾ ਤੁਰੰਤ ਜ਼ਰੂਰੀ ਸਹਾਇਤਾ ਮੁਹੱਈਆ ਕਰਵਾਈ ਜਾਂਦੀ ਹੈ ਅਤੇ ਉਨ੍ਹਾਂ ਨੂੰ ਸੁਰੱਖਿਅਤ ਉਨ੍ਹਾਂ ਦੇ ਪਰਿਵਾਰਾਂ ਨਾਲ ਮਿਲਾਉਣ ਲਈ ਹਰ ਸੰਭਵ ਯਤਨ ਕੀਤਾ ਜਾਂਦਾ ਹੈ।

ਅਜੀਤ ਡੈਸਕ 15-08-2026
ਫ਼ਿਰੋਜ਼ਪੁਰ, 14 ਅਗਸਤ (ਰਾਕੇਸ਼ ਚਾਵਲਾ)-ਭਾਰਤੀ ਰੇਲਵੇ ਦੁਆਰਾ ਚਲਾਏ ਜਾ ਰਹੇ ‘ਆਪ੍ਰੇਸ਼ਨ ਨੰਨ੍ਹੇ ਫ੍ਰਿਸ਼ਤੇ’ ਦੇ ਅੰਤਰਗਤ ਫ਼ਿਰੋਜ਼ਪੁਰ ਮੰਡਲ ’ਚ ਰੇਲਵੇ ਸਟੇਸ਼ਨਾਂ ’ਤੇ ਇਕੱਲੇ, ਭਟਕੇ ਹੋਏ ਜਾਂ ਆਪਣੇ ਪਰਿਵਾਰਾਂ ਤੋਂ ਵਿੱਛੜੇ ਬੱਚਿਆਂ ਦੀ ਸੁਰੱਖਿਆ ਅਤੇ ਸਹਾਇਤਾ ਲਈ ਸਮੇਂ-ਸਮੇਂ ’ਤੇ ਵਿਸ਼ੇਸ਼ ਜਾਗਰੂਕਤਾ ਮੁਹਿੰਮਾਂ ਚਲਾਈਆਂ ਜਾਂਦੀਆਂ ਹਨ। ਸਟੇਸ਼ਨ ਕੰਪਲੈਕਸ ’ਚ ਅਜਿਹੇ ਬੱਚਿਆਂ ਦੀ ਪਛਾਣ ਕਰਕੇ ਰੇਲਵੇ ਸੁਰੱਖਿਆ ਬਲ ਅਤੇ ਸਟੇਸ਼ਨ ਸਟਾਫ਼ ਦੁਆਰਾ ਤੁਰੰਤ ਜ਼ਰੂਰੀ ਸਹਾਇਤਾ ਮੁਹੱਈਆ ਕਰਵਾਈ ਜਾਂਦੀ ਹੈ ਅਤੇ ਉਨ੍ਹਾਂ ਨੂੰ ਸੁਰੱਖਿਅਤ ਉਨ੍ਹਾਂ ਦੇ ਪਰਿਵਾਰਾਂ ਨਾਲ ਮਿਲਾਉਣ ਲਈ ਹਰ ਸੰਭਵ ਯਤਨ ਕੀਤਾ ਜਾਂਦਾ ਹੈ। ਇਸੇ ਲੜੀ ਵਿਚ ਫ਼ਿਰੋਜ਼ਪੁਰ ਮੰਡਲ ਦੇ ਰੇਲਵੇ ਸੁਰੱਖਿਆ ਬਲ ਦੁਆਰਾ ਜਨਵਰੀ ਤੋਂ ਜੁਲਾਈ ਤੱਕ ‘ਆਪ੍ਰੇਸ਼ਨ ਨੰਨ੍ਹੇ ਫ੍ਰਿਸ਼ਤੇ’ ਤਹਿਤ 65 ਬੱਚਿਆਂ ਨੂੰ ਸੁਰੱਖਿਅਤ ਉਨ੍ਹਾਂ ਦੇ ਪਰਿਵਾਰਾਂ ਨੂੰ ਸੌਂਪਿਆ ਗਿਆ। ਫ਼ਿਰੋਜ਼ਪੁਰ ਮੰਡਲ ਦੁਆਰਾ ਯਾਤਰੀਆਂ ਤੋਂ ਅਪੀਲ ਕੀਤੀ ਜਾਂਦੀ ਹੈ ਕਿ ਜੇਕਰ ਉਨ੍ਹਾਂ ਨੂੰ ਰੇਲਵੇ ਸਟੇਸ਼ਨ ’ਤੇ ਕੋਈ ਇਕੱਲਾ, ਭਟਕਿਆ ਹੋਇਆ ਜਾਂ ਆਪਣੇ ਪਰਿਵਾਰ ਤੋਂ ਵਿੱਛੜਿਆ ਬੱਚਾ ਦਿਖਾਈ ਦੇਵੇ, ਤਾਂ ਤੁਰੰਤ ਰੇਲਵੇ ਸੁਰੱਖਿਆ ਬਲ ਜਾਂ ਸਟੇਸ਼ਨ ਸਟਾਫ਼ ਨੂੰ ਸੂਚਿਤ ਕਰਨ। ਯਾਤਰੀ ਰੇਲਵੇ ਦੀ ਹੈਲਪਲਾਈਨ 139 ’ਤੇ ਵੀ ਸੰਪਰਕ ਕਰ ਸਕਦੇ ਹਨ। ਇਕ ਛੋਟੀ ਜਿਹੀ ਸੂਚਨਾ ਕਿਸੇ ਬੱਚੇ ਨੂੰ ਸੁਰੱਖਿਅਤ ਉਸ ਦੇ ਪਰਿਵਾਰ ਤੱਕ ਪਹੁੰਚਾਉਣ ਵਿਚ ਅਹਿਮ ਭੂਮਿਕਾ ਨਿਭਾ ਸਕਦੀ ਹੈ।
ਪਿਛਲੀ ਖ਼ਬਰ 80ਵੇਂ ਆਜ਼ਾਦੀ ਦਿਵਸ ਮੌਕੇ ਦੇਵ ਸਮਾਜ ਕਾਲਜ ਫਾਰ ਵੁਮੈਨ ਦੀਆਂ ਵਿਦਿਆਰਥਣਾਂ ਨੇ ਕੱਢੀ ਤਿਰੰਗਾ ਰੈਲੀ ਅਗਲੀ ਖ਼ਬਰ ਕਿਸਾਨ ਯੂਨੀਅਨ ਵਲੋਂ ਰੇਲਵੇ ਟਰੈਕ ’ਤੇ ਧਰਨਾ, ਰੇਲ ਆਵਾਜਾਈ ਪ੍ਰਭਾਵਿਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।