18-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-08-2026

ਜੈਨੇਸਿਸ ਡੈਂਟਲ ਕਾਲਜ ਅਤੇ ਹਸਪਤਾਲ ਵਲੋਂ ਮੱਲਵਾਲ ਜਦੀਦ ’ਚ ਦੰਦਾਂ ਦੀ ਜਾਂਚ ਲਈ ਕੈਂਪ

ਫ਼ਿਰੋਜ਼ਪੁਰ, 17 ਅਗਸਤ (ਗੁਰਿੰਦਰ ਸਿੰਘ)-ਜੈਨੇਸਿਸ ਡੈਂਟਲ ਕਾਲਜ ਅਤੇ ਹਸਪਤਾਲ ਫਿਰੋਜ਼ਪੁਰ ਵਲੋਂ ਪਿੰਡ ਮੱਲਵਾਲ ਜਦੀਦ ਵਿਚ ਮੁਫ਼ਤ ਦੰਦਾਂ ਦੀ ਜਾਂਚ ਅਤੇ ਜਾਗਰੂਕਤਾ ਕੈਂਪ ਲਗਾਇਆ ਗਿਆ। ਕੈਂਪ ਦੌਰਾਨ ਮਾਹਿਰ ਡਾਕਟਰਾਂ ਦੀ ਟੀਮ ਵਲੋਂ ਪਿੰਡ ਵਾਸੀਆਂ ਦੇ ਦੰਦਾਂ ਦੀ ਜਾਂਚ ਕੀਤੀ ਗਈ ਅਤੇ ਉਨ੍ਹਾਂ ਨੂੰ ਦੰਦਾਂ ਦੀ ਸਫ਼ਾਈ ਅਤੇ ਸਹੀ ਦੇਖਭਾਲ ਸਬੰਧੀ ਜ਼ਰੂਰੀ ਜਾਣਕਾਰੀ ਦਿੱਤੀ ਗਈ।

ਅਜੀਤ ਡੈਸਕ 18-08-2026
ਫ਼ਿਰੋਜ਼ਪੁਰ, 17 ਅਗਸਤ (ਗੁਰਿੰਦਰ ਸਿੰਘ)-ਜੈਨੇਸਿਸ ਡੈਂਟਲ ਕਾਲਜ ਅਤੇ ਹਸਪਤਾਲ ਫਿਰੋਜ਼ਪੁਰ ਵਲੋਂ ਪਿੰਡ ਮੱਲਵਾਲ ਜਦੀਦ ਵਿਚ ਮੁਫ਼ਤ ਦੰਦਾਂ ਦੀ ਜਾਂਚ ਅਤੇ ਜਾਗਰੂਕਤਾ ਕੈਂਪ ਲਗਾਇਆ ਗਿਆ। ਕੈਂਪ ਦੌਰਾਨ ਮਾਹਿਰ ਡਾਕਟਰਾਂ ਦੀ ਟੀਮ ਵਲੋਂ ਪਿੰਡ ਵਾਸੀਆਂ ਦੇ ਦੰਦਾਂ ਦੀ ਜਾਂਚ ਕੀਤੀ ਗਈ ਅਤੇ ਉਨ੍ਹਾਂ ਨੂੰ ਦੰਦਾਂ ਦੀ ਸਫ਼ਾਈ ਅਤੇ ਸਹੀ ਦੇਖਭਾਲ ਸਬੰਧੀ ਜ਼ਰੂਰੀ ਜਾਣਕਾਰੀ ਦਿੱਤੀ ਗਈ। ਇਸ ਦੌਰਾਨ ਡਾ. ਸੁਕਿਰਤ ਕੌਰ ਅਤੇ ਡਾ. ਜਤਿਨ ਨੇ ਮਰੀਜ਼ਾਂ ਦੀ ਜਾਂਚ ਕਰਦਿਆਂ ਉਨ੍ਹਾਂ ਨੂੰ ਦੰਦਾਂ ਨਾਲ ਸਬੰਧਤ ਸਮੱਸਿਆਵਾਂ ਤੋਂ ਬਚਾਅ ਦੇ ਉਪਾਅ ਦੱਸੇ। ਸਰਪੰਚ ਗੁਰਵੰਤ ਸਿੰਘ ਨੇ ਜੈਨੇਸਿਸ ਡੈਂਟਲ ਕਾਲਜ ਅਤੇ ਹਸਪਤਾਲ ਦੀ ਇਸ ਪਹਿਲਕਦਮੀ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਪੇਂਡੂ ਖੇਤਰਾਂ ਵਿਚ ਅਜਿਹੇ ਮੁਫ਼ਤ ਦੰਦਾਂ ਦੀ ਜਾਂਚ ਕੈਂਪ ਲਗਾਉਣ ਨਾਲ ਲੋਕਾਂ ਨੂੰ ਆਪਣੀ ਸਿਹਤ ਪ੍ਰਤੀ ਜਾਗਰੂਕ ਹੋਣ ਦੇ ਨਾਲ-ਨਾਲ ਸਮੇਂ ਸਿਰ ਇਲਾਜ ਕਰਵਾਉਣ ਵਿਚ ਵੀ ਮਦਦ ਮਿਲਦੀ ਹੈ।ਕਾਲਜ ਦੇ ਪੀ.ਆਰ.ਓ ਰਣਜੀਤ ਸਿੰਘ ਅਤੇ ਮਨਜੀਤ ਸਿੰਘ ਵਲੋਂ ਕੈਂਪ ਵਿਚ ਪਹੁੰਚੇ ਸਾਰੇ ਮਰੀਜ਼ਾਂ ਨੂੰ ਮੁਫ਼ਤ ਟੂਥਬਰਸ਼ ਅਤੇ ਟੂਥਪੇਸਟ ਵੰਡੇ ਗਏ। ਕੈਂਪ ਵਿਚ ਵੱਡੀ ਗਿਣਤੀ ਵਿਚ ਪਿੰਡ ਵਾਸੀਆਂ ਨੇ ਸ਼ਮੂਲੀਅਤ ਕਰਕੇ ਮੁਫ਼ਤ ਦੰਦਾਂ ਦੀ ਜਾਂਚ ਦਾ ਲਾਭ ਲਿਆ। ਇਸ ਮੌਕੇ ਪਜੀਪਾਲ ਸਿੰਘ, ਸੁਰਜੀਤ ਸਿੰਘ ਆਦਿ ਨੇ ਸਹਿਯੋਗ ਦਿੱਤਾ।
ਪਿਛਲੀ ਖ਼ਬਰ ਜ਼ਿਲ੍ਹਾ ਬਰਨਾਲਾ ਵਿਖੇ ਅਰੋੜਾ ਖੱਤਰੀ ਬਰਾਦਰੀ ਦੀ ਮੀਟਿੰਗ ਅਗਲੀ ਖ਼ਬਰ ਫ਼ਾਜ਼ਿਲਕਾ ਵਿਖੇ ਜ਼ਿਲ੍ਹਾ ਪੱਧਰੀ ਟੇਬਲ ਟੈਨਿਸ ਟੂਰਨਾਮੈਂਟ ਸ਼ੁਰੂ, 150 ਦੇ ਕਰੀਬ ਖਿਡਾਰੀਆਂ ਨੇ ਦਿਖਾਏ ਜੌਹਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।