18-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-08-2026

ਸਰਕਾਰੀ ਹਾਈ ਸਕੂਲ ਕੇਰੀਆ ਦੇ ਵਿਦਿਆਰਥੀਆਂ ਵਲੋਂ ਸਾਇੰਸ ਸਿਟੀ ਕਪੂਰਥਲਾ ਦਾ ਵਿੱਦਿਅਕ ਦੌਰਾ

ਫ਼ਾਜ਼ਿਲਕਾ, 17 ਅਗਸਤ(ਦਵਿੰਦਰ ਪਾਲ ਸਿੰਘ)-ਸਰਕਾਰੀ ਹਾਈ ਸਕੂਲ ਕੇਰੀਆ ਦੇ ਵਿਦਿਆਰਥੀਆਂ ਲਈ ਸਾਇੰਸ ਸਿਟੀ ਕਪੂਰਥਲਾ ਦਾ ਇਕ ਰੋਚਕ ਵਿੱਦਿਅਕ ਦੌਰਾ ਆਯੋਜਿਤ ਕੀਤਾ ਗਿਆ। ਮੁੱਖ ਅਧਿਆਪਕਾ ਰਜਨੀ ਦੀ ਅਗਵਾਈ ਹੇਠ ਕਰਵਾਏ ਗਏ ਇਸ ਦੌਰੇ ਦਾ ਮੁੱਖ ਮੰਤਵ ਵਿਦਿਆਰਥੀਆਂ ਵਿਚ ਵਿਗਿਆਨ ਪ੍ਰਤੀ ਰੁਚੀ ਵਧਾਉਣਾ ਅਤੇ ਉਨ੍ਹਾਂ ਨੂੰ ਆਧੁਨਿਕ ਤਕਨਾਲੋਜੀ ਤੋਂ ਜਾਣੂ ਕਰਵਾਉਣਾ ਸੀ।

ਅਜੀਤ ਡੈਸਕ 18-08-2026
ਫ਼ਾਜ਼ਿਲਕਾ, 17 ਅਗਸਤ(ਦਵਿੰਦਰ ਪਾਲ ਸਿੰਘ)-ਸਰਕਾਰੀ ਹਾਈ ਸਕੂਲ ਕੇਰੀਆ ਦੇ ਵਿਦਿਆਰਥੀਆਂ ਲਈ ਸਾਇੰਸ ਸਿਟੀ ਕਪੂਰਥਲਾ ਦਾ ਇਕ ਰੋਚਕ ਵਿੱਦਿਅਕ ਦੌਰਾ ਆਯੋਜਿਤ ਕੀਤਾ ਗਿਆ। ਮੁੱਖ ਅਧਿਆਪਕਾ ਰਜਨੀ ਦੀ ਅਗਵਾਈ ਹੇਠ ਕਰਵਾਏ ਗਏ ਇਸ ਦੌਰੇ ਦਾ ਮੁੱਖ ਮੰਤਵ ਵਿਦਿਆਰਥੀਆਂ ਵਿਚ ਵਿਗਿਆਨ ਪ੍ਰਤੀ ਰੁਚੀ ਵਧਾਉਣਾ ਅਤੇ ਉਨ੍ਹਾਂ ਨੂੰ ਆਧੁਨਿਕ ਤਕਨਾਲੋਜੀ ਤੋਂ ਜਾਣੂ ਕਰਵਾਉਣਾ ਸੀ। ਸਾਇੰਸ ਸਿਟੀ ਪਹੁੰਚ ਕੇ ਵਿਦਿਆਰਥੀਆਂ ਨੇ ਅੰਤਰਿਕਸ਼ ਵਿਗਿਆਨ, ਵਾਤਾਵਰਨ ਸੰਭਾਲ, ਰੋਬੋਟਿਕਸ, ਊਰਜਾ ਅਤੇ ਮਨੁੱਖੀ ਸਰੀਰ ਦੀ ਕਾਰਜਪ੍ਰਣਾਲੀ ਨਾਲ ਜੁੜੇ ਪ੍ਰਦਰਸ਼ਨਾਂ ਅਤੇ ਮਾਡਲਾਂ ਦਾ ਨਿਰੀਖਣ ਕੀਤਾ। ਮੁੱਖ ਅਧਿਆਪਕਾ ਰਜਨੀ ਨੇ ਦੱਸਿਆ ਕਿ ਅਜਿਹੇ ਦੌਰੇ ਵਿਦਿਆਰਥੀਆਂ ਦੇ ਬੌਧਿਕ ਵਿਕਾਸ ਲਈ ਬਹੁਤ ਜ਼ਰੂਰੀ ਹਨ, ਕਿਉਂਕਿ ਕਿਤਾਬੀ ਗਿਆਨ ਨੂੰ ਪ੍ਰਤੱਖ ਦੇਖਣ ਨਾਲ ਸਮਝ ਹੋਰ ਪੱਕੀ ਹੁੰਦੀ ਹੈ। ਇਸ ਦੌਰਾਨ ਵਿਗਿਆਨ ਅਧਿਆਪਕਾ ਜਸਬੀਰ ਕੌਰ, ਅਸ਼ਵਨੀ ਕੁਮਾਰ, ਸਵਰਨ ਸਿੰਘ ਅਤੇ ਸੋਨੀਆ ਕੁਮਾਰੀ ਨੇ ਵਿਦਿਆਰਥੀਆਂ ਨੂੰ ਵੱਖ-ਵੱਖ ਮਾਡਲਾਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ। ਸਕੂਲ ਪ੍ਰਬੰਧਕਾਂ ਨੇ ਭਵਿੱਖ ਵਿਚ ਵੀ ਅਜਿਹੇ ਗਿਆਨ ਵਰਧਕ ਦੌਰੇ ਕਰਵਾਉਂਦੇ ਰਹਿਣ ਦਾ ਭਰੋਸਾ ਦਿੱਤਾ।
ਪਿਛਲੀ ਖ਼ਬਰ ਫਿਰੋਜ਼ਪੁਰ ਦਿਹਾਤੀ ਦੀਆਂ ਮੰਗਾਂ ਲਈ ਰਾਜਵਿੰਦਰ ਕੌਰ ਸਿਆਲ ਨੇ ਕੇਵਲ ਢਿੱਲੋਂ ਕੋਲ ਚੁੱਕਿਆ ਮੁੱਦਾ ਅਗਲੀ ਖ਼ਬਰ ਪਵਿੱਤਰ ਹਦੂਦ ਅੰਦਰ ਸੁਖਬੀਰ ਸਿੰਘ ਬਾਦਲ ’ਤੇ ਹਮਲਾ ਹੋਣਾ ਬਹੁਤ ਹੀ ਮੰਦਭਾਗਾ- ਅਕਾਲੀ ਆਗੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।