19-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-08-2026

ਕਿਸਾਨਾਂ, ਮਜ਼ਦੂਰਾਂ ਬੀਬੀਆਂ ਦੀ ਹੋਈ ਭਰਵੀਂ ਮੀਟਿੰਗ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੀ ਪਿੰਡ ਇਕਾਈ ਦੀ ਕੀਤੀ ਚੋਣ

ਗੁਰੂਹਰਸਹਾਏ, 18 ਅਗਸਤ (ਕਪਿਲ ਕੰਧਾਰੀ)-ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਜ਼ੋਨ ਸ਼ਹੀਦ ਭਗਤ ਸਿੰਘ ਦੇ ਪ੍ਰਧਾਨ ਗੁਰੂਬਖਸ਼ ਸਿੰਘ ਦੀ ਅਗਵਾਈ ’ਚ ਪਿੰਡ ਛਾਂਗਾ ਰਾਏ ਉਤਾੜ ’ਚ ਕਿਸਾਨਾਂ ਮਜ਼ਦੂਰਾਂ ਬੀਬੀਆਂ ਦੀ ਭਰਵੀਂ ਮੀਟਿੰਗ ਹੋਈ। ਇਸ ਮੀਟਿੰਗ ’ਚ ਜ਼ਿਲ੍ਹਾ ਆਗੂ ਧਰਮ ਸਿੰਘ ਸਿੱਧੂ ਉਚੇਚੇ ਤੌਰ ’ਤੇ ਪਹੁੰਚੇ।

ਅਜੀਤ ਡੈਸਕ 19-08-2026
ਗੁਰੂਹਰਸਹਾਏ, 18 ਅਗਸਤ (ਕਪਿਲ ਕੰਧਾਰੀ)-ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਜ਼ੋਨ ਸ਼ਹੀਦ ਭਗਤ ਸਿੰਘ ਦੇ ਪ੍ਰਧਾਨ ਗੁਰੂਬਖਸ਼ ਸਿੰਘ ਦੀ ਅਗਵਾਈ ’ਚ ਪਿੰਡ ਛਾਂਗਾ ਰਾਏ ਉਤਾੜ ’ਚ ਕਿਸਾਨਾਂ ਮਜ਼ਦੂਰਾਂ ਬੀਬੀਆਂ ਦੀ ਭਰਵੀਂ ਮੀਟਿੰਗ ਹੋਈ। ਇਸ ਮੀਟਿੰਗ ’ਚ ਜ਼ਿਲ੍ਹਾ ਆਗੂ ਧਰਮ ਸਿੰਘ ਸਿੱਧੂ ਉਚੇਚੇ ਤੌਰ ’ਤੇ ਪਹੁੰਚੇ। ਮੀਟਿੰਗ ਦੀ ਕਾਰਵਾਈ ਸੰਬੰਧੀ ਅਮਰਜੀਤ ਸਿੰਘ ਨੇ ਪ੍ਰੈਸ ਨੂੰ ਦੱਸਿਆ ਕਿ ਕੁਝ ਦਿਨ ਪਹਿਲਾਂ ਇਸ ਪਿੰਡ ਦੇ ਨੌਜਵਾਨ ਸੁਰਜੀਤ ਸਿੰਘ ਨੂੰ ਕਤਲ ਦੇ ਕੇਸ ਵਿਚ ਨਾਜਾਇਜ਼ ਨਾਮਜਦ ਕਰਕੇ ਪੁਲਿਸ ਵਲੋਂ ਜੇਲ੍ਹ ਭੇਜ ਦਿੱਤਾ ਸੀ। ਜਥੇਬੰਦੀ ਨੇ ਸੰਘਰਸ਼ ਕਰਕੇ ਉਸ ਨੂੰ ਬੇਗੁਨਾਹ ਬਿਨਾਂ ਸ਼ਰਤ ਜੇਲ੍ਹ ਤੋਂ ਰਿਹਾਈ ਕਰਵਾਈ ਸੀ। ਜਿਸ ਕਰਕੇ ਪਿੰਡ ਵਾਸੀਆਂ ਨੇ ਵੱਡਾ ਇਕੱਠ ਕਰਕੇ ਜਥੇਬੰਦੀ ਦੇ ਆਗੂਆਂ ਦਾ ਸਨਮਾਨ ਕੀਤਾ ਅਤੇ 21 ਮੈਂਬਰੀ ਇਕਾਈ ਬਣਾ ਕੇ ਜਥੇਬੰਦੀ ਨਾਲ ਚੱਲਣ ਦਾ ਅਹਿਦ ਲਿਆ। ਨਵੀਂ ਇਕਾਈ ਵਿਚ ਅਮਰਜੀਤ ਸਿੰਘ, ਕਾਜਲ ਰਾਣੀ, ਬਿਮਲਾ ਰਾਣੀ, ਸੰਤੋਸ਼ ਰਾਣੀ ਮੈਂਬਰ ਅਤੇ ਕ੍ਰਿਸ਼ਨ ਸਿੰਘ ਨੂੰ ਪ੍ਰਧਾਨ ਚੁਣਿਆ ਗਿਆ। ਇਸ ਮੌਕੇ ਛਿੰਦਰਪਾਲ ਸਿੰਘ, ਪ੍ਰੀਤਮ ਸਿੰਘ, ਪਾਲਾ ਸਿੰਘ, ਇਕਬਾਲ ਸਿੰਘ ,ਅੰਗਰੇਜ ਸਿੰਘ ,ਪਰਮਜੀਤ ਸਿੰਘ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਵਾਇਰਲ ਵੀਡੀਓ ਨੇ ਖੋਲ੍ਹੀ ਪੁਲਿਸ ਮੁਲਾਜ਼ਮ ਦੀ ਪੋਲ, ਟਰੱਕ ਡਰਾਈਵਰ ਤੋਂ 2500 ਰੁਪਏ ਲੈਣ ਦੇ ਦੋਸ਼ ਹੋਮਗਾਰਡ ਹੌਲਦਾਰ ਲਾ... ਅਗਲੀ ਖ਼ਬਰ ਡੀ.ਏ. ਦੇ ਬਕਾਏ ’ਤੇ 2.59 ਫੈਕਟਰ ਨਾਲ ਪੈਨਸ਼ਨ ਫਿਕਸ ਕਰਨ ਦੀ ਮੰਗ ਨੂੰ ਲੈ ਕੇ ਵਣ ਵਿਭਾਗ ਦੇ ਪੈਨਸ਼ਨਰਾਂ ਅਤੇ ਮੁਲਾਜ਼ਮਾਂ ਵ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।