19-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-08-2026

ਫਿਰੋਜ਼ਪੁਰ ’ਚ ਅਗਨੀਵੀਰ ਭਰਤੀ ਰੈਲੀ ਦਾ ਸ਼ਾਨਦਾਰ ਆਗਾਜ਼ 10 ਦਿਨਾ ਭਰਤੀ ਰੈਲੀ ’ਚ ਪੰਜ ਜ਼ਿਲ੍ਹਿਆਂ ਦੇ 9 ਹਜ਼ਾਰ ਤੋਂ ਵੱਧ ਨੌਜਵਾਨ ਲੈਣਗੇ ਹਿੱਸਾ

ਫ਼ਿਰੋਜ਼ਪੁਰ, 18 ਅਗਸਤ (ਗੁਰਿੰਦਰ ਸਿੰਘ)- ਪੰਜਾਬ ਦੇ ਸਰਹੱਦੀ ਜ਼ਿਲ੍ਹਿਆਂ ਦੇ ਨੌਜਵਾਨਾਂ ਨੂੰ ਫੌਜ ਵਿਚ ਸੇਵਾ ਦਾ ਮੌਕਾ ਪ੍ਰਦਾਨ ਕਰਨ ਲਈ ਅਗਨੀਵੀਰ ਭਰਤੀ ਰੈਲੀ ਦਾ ਅੱਜ ਸ਼ਹੀਦ ਭਗਤ ਸਿੰਘ ਸਟੇਡੀਅਮ ਫਿਰੋਜ਼ਪੁਰ ਵਿਖੇ ਜੋਸ਼ੋ-ਖਰੋਸ਼ ਨਾਲ ਆਗਾਜ਼ ਹੋਇਆ। ਫਿਰੋਜ਼ਪੁਰ, ਫਰੀਦਕੋਟ, ਫਾਜ਼ਿਲਕਾ, ਸ੍ਰੀ ਮੁਕਤਸਰ ਸਾਹਿਬ ਅਤੇ ਬਠਿੰਡਾ ਜ਼ਿਲ੍ਹਿਆਂ ਦੇ ਚਾਹਵਾਨ ਨੌਜਵਾਨ ਇਸ ਭਰਤੀ ਰੈਲੀ ਵਿਚ ਹਿੱਸਾ ਲੈ ਰਹੇ ਹਨ।

ਅਜੀਤ ਡੈਸਕ 19-08-2026
ਫ਼ਿਰੋਜ਼ਪੁਰ, 18 ਅਗਸਤ (ਗੁਰਿੰਦਰ ਸਿੰਘ)- ਪੰਜਾਬ ਦੇ ਸਰਹੱਦੀ ਜ਼ਿਲ੍ਹਿਆਂ ਦੇ ਨੌਜਵਾਨਾਂ ਨੂੰ ਫੌਜ ਵਿਚ ਸੇਵਾ ਦਾ ਮੌਕਾ ਪ੍ਰਦਾਨ ਕਰਨ ਲਈ ਅਗਨੀਵੀਰ ਭਰਤੀ ਰੈਲੀ ਦਾ ਅੱਜ ਸ਼ਹੀਦ ਭਗਤ ਸਿੰਘ ਸਟੇਡੀਅਮ ਫਿਰੋਜ਼ਪੁਰ ਵਿਖੇ ਜੋਸ਼ੋ-ਖਰੋਸ਼ ਨਾਲ ਆਗਾਜ਼ ਹੋਇਆ। ਫਿਰੋਜ਼ਪੁਰ, ਫਰੀਦਕੋਟ, ਫਾਜ਼ਿਲਕਾ, ਸ੍ਰੀ ਮੁਕਤਸਰ ਸਾਹਿਬ ਅਤੇ ਬਠਿੰਡਾ ਜ਼ਿਲ੍ਹਿਆਂ ਦੇ ਚਾਹਵਾਨ ਨੌਜਵਾਨ ਇਸ ਭਰਤੀ ਰੈਲੀ ਵਿਚ ਹਿੱਸਾ ਲੈ ਰਹੇ ਹਨ। ਗੋਲਡਨ ਐਰੋ ਡਿਵੀਜ਼ਨ ਅਤੇ ਵਜਰਾ ਕੋਰ ਦੀ ਅਗਵਾਈ ਹੇਠ ਕਰਵਾਈ ਜਾ ਰਹੀ। ਇਸ ਭਰਤੀ ਰੈਲੀ ਨੂੰ ਮੇਜਰ ਜਨਰਲ ਰਣਜੀਤ ਸਿੰਘ ਮਨਰਾਲ, ਐਸ.ਐਮ., ਵੀ.ਐਸ.ਐਮ., ਜਨਰਲ ਅਫਸਰ ਕਮਾਂਡਿੰਗ, ਗੋਲਡਨ ਐਰੋ ਡਿਵੀਜ਼ਨ ਨੇ ਫੌਜ, ਸਿਵਲ ਪ੍ਰਸ਼ਾਸਨ , ਪੰਜਾਬ ਪੁਲਿਸ ਅਤੇ ਸਿਹਤ ਵਿਭਾਗ ਦੇ ਅਧਿਕਾਰੀਆਂ ਦੀ ਮੌਜੂਦਗੀ ਵਿਚ ਹਰੀ ਝੰਡੀ ਦਿਖਾ ਕੇ ਸ਼ੁਰੂ ਕਰਵਾਇਆ। ਫੌਜ ਦੇ ਬੁਲਾਰੇ ਨੇ ਦੱਸਿਆ ਕਿ ਲਗਭਗ ਦਸ ਦਿਨ ਚੱਲਣ ਵਾਲੀ ਇਸ ਭਰਤੀ ਰੈਲੀ ਵਿਚ 9 ਹਜ਼ਾਰ ਤੋਂ ਵੱਧ ਉਮੀਦਵਾਰਾਂ ਦੇ ਸ਼ਾਮਲ ਹੋਣ ਦੀ ਉਮੀਦ ਹੈ। ਉਮੀਦਵਾਰਾਂ ਨੂੰ ਅਗਨੀਵੀਰ ਜਨਰਲ ਡਿਊਟੀ, ਅਗਨੀਵੀਰ ਟੈਕਨੀਕਲ ਅਤੇ ਅਗਨੀਵੀਰ ਟਰੇਡਸਮੈਨ (8ਵੀਂ ਅਤੇ 10ਵੀਂ ਪਾਸ) ਸ਼੍ਰੇਣੀਆਂ ਲਈ ਚੋਣ ਪ੍ਰਕਿਰਿਆ ਵਿਚੋਂ ਲੰਘਣਾ ਪਵੇਗਾ। ਇਸ ਦੌਰਾਨ 1.6 ਕਿਲੋਮੀਟਰ ਦੌੜ, ਵੱਖ-ਵੱਖ ਸਰੀਰਕ ਮੁਹਾਰਤ ਟੈਸਟਾਂ ਅਤੇ ਮੈਡੀਕਲ ਜਾਂਚ ਸਮੇਤ ਭਰਤੀ ਪ੍ਰਕਿਰਿਆ ਦੇ ਵੱਖ-ਵੱਖ ਪੜਾਅ ਕਰਵਾਏ ਜਾਣਗੇ। ਭਰਤੀ ਰੈਲੀ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨ ਲਈ ਗੋਲਡਨ ਐਰੋ ਡਿਵੀਜ਼ਨ ਵਲੋਂ ਸਿਵਲ ਪ੍ਰਸ਼ਾਸਨ ਨਾਲ ਨੇੜਿਓਂ ਤਾਲਮੇਲ ਕੀਤਾ ਗਿਆ ਹੈ। ਅਧਿਕਾਰੀਆਂ ਅਨੁਸਾਰ ਇਹ ਰੈਲੀ ਸਰਹੱਦੀ ਖੇਤਰ ਦੇ ਨੌਜਵਾਨਾਂ ਲਈ ਰੁਜ਼ਗਾਰ ਅਤੇ ਦੇਸ਼ ਸੇਵਾ ਦੇ ਨਵੇਂ ਮੌਕੇ ਖੋਲ੍ਹਣ ਦੇ ਨਾਲ-ਨਾਲ ਉਨ੍ਹਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਅਤੇ ਸਿਹਤਮੰਦ ਜੀਵਨ ਸ਼ੈਲੀ ਅਪਣਾਉਣ ਲਈ ਵੀ ਪ੍ਰੇਰਿਤ ਕਰੇਗੀ। ਫੌਜ ਵਲੋਂ ਸਪੱਸ਼ਟ ਕੀਤਾ ਗਿਆ ਕਿ ਅਗਨੀਵੀਰ ਭਰਤੀ ਪ੍ਰਕਿਰਿਆ 100 ਫੀਸਦੀ ਨਿਰਪੱਖ, ਪਾਰਦਰਸ਼ੀ ਅਤੇ ਯੋਗਤਾ ਆਧਾਰਿਤ ਹੈ। ਕਿਸੇ ਵੀ ਵਿਅਕਤੀ ਵਲੋਂ ਚੋਣ ਪ੍ਰਕਿਰਿਆ ਨੂੰ ਪ੍ਰਭਾਵਿਤ ਨਹੀਂ ਕੀਤਾ ਜਾ ਸਕਦਾ। ਉਮੀਦਵਾਰਾਂ ਦੀ ਮਿਹਨਤ, ਸਰੀਰਕ ਯੋਗਤਾ ਅਤੇ ਗਿਆਨ ਹੀ ਉਨ੍ਹਾਂ ਦੀ ਚੋਣ ਦਾ ਆਧਾਰ ਹੋਵੇਗਾ।
ਪਿਛਲੀ ਖ਼ਬਰ ਫੂਡ ਸੇਫ਼ਟੀ ਵਿਭਾਗ ਨੇ ਖੋਏ ਅਤੇ ਖੋਏ ਤੋਂ ਬਣੀ ਮਠਿਆਈ ਦੇ ਸੈਂਪਲ ਭਰੇ ਅਗਲੀ ਖ਼ਬਰ ਸੈਰ ਤੋਂ ਘਰ ਪਰਤ ਰਹੇ ਬਜ਼ੁਰਗ ਨੂੰ ਪਿੱਛੋਂ ਅਣਪਛਾਤੇ ਮੋਟਰਸਾਈਕਲ ਸਵਾਰ ਨੇ ਮਾਰੀ ਟੱਕਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।