19-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-08-2026

ਪੰਜਾਬ ਪੁਲਿਸ ਫ਼ਿਜ਼ੀਕਲ ਕੈਂਪ ਤੇ ਏਅਰ ਫੋਰਸ ਦੇ ਲਿਖਤੀ ਪੇਪਰ ਦੀ ਤਿਆਰੀ ਸ਼ੁਰੂ

ਬਠਿੰਡਾ, 18 ਅਗਸਤ (ਅੰਮ੍ਰਿਤਪਾਲ ਸਿੰਘ ਵਲ੍ਹਾਣ)-ਡਿਪਟੀ ਕਮਿਸ਼ਨਰ ਬਠਿੰਡਾ ਰਾਜੇਸ਼ ਧੀਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਸਰਕਾਰ ਦੇ ਰੋਜ਼ਗਾਰ ਉਤਪੱਤੀ ਤੇ ਟਰੇਨਿੰਗ ਵਿਭਾਗ ਦੇ ਅਦਾਰੇ ਸੀ-ਪਾਈਟ ਕੈਂਪ ਪਿੰਡ ਕਾਲਝਰਾਣੀ (ਬਾਦਲ-ਬਠਿੰਡਾ ਰੋਡ) ਵਲੋਂ ਜ਼ਿਲ੍ਹਾ ਬਠਿੰਡਾ, ਸ੍ਰੀ ਮੁਕਤਸਰ ਸਾਹਿਬ ਅਤੇ ਫ਼ਾਜ਼ਿਲਕਾ ਦੇ ਪੰਜਾਬ ਪੁਲਿਸ ਅਤੇ ਏਅਰ ਫੋਰਸ ਵਿਚ ਭਰਤੀ ਹੋਣ ਦੇ ਚਾਹਵਾਨ ਨੌਜਵਾਨਾਂ ਲਈ ਮੁਫ਼ਤ ਪੂਰਵ ਸਿਖਲਾਈ ਕੈਂਪ ਸ਼ੁਰੂ ਹੋ ਚੁੱਕਾ ਹੈ। ਇਹ ਜਾਣਕਾਰੀ ਸਿਖਲਾਈ ਅਧਿਕਾਰੀ, ਸੀ-ਪਾਈਟ ਕੈਂਪ, ਕਾਲਝਰਾਣੀ ਕੈਪਟਨ ਲਖਵਿੰਦਰ ਸਿੰਘ ਨੇ ਸਾਂਝੀ ਕੀਤੀ।

ਅਜੀਤ ਡੈਸਕ 19-08-2026
ਬਠਿੰਡਾ, 18 ਅਗਸਤ (ਅੰਮ੍ਰਿਤਪਾਲ ਸਿੰਘ ਵਲ੍ਹਾਣ)-ਡਿਪਟੀ ਕਮਿਸ਼ਨਰ ਬਠਿੰਡਾ ਰਾਜੇਸ਼ ਧੀਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਸਰਕਾਰ ਦੇ ਰੋਜ਼ਗਾਰ ਉਤਪੱਤੀ ਤੇ ਟਰੇਨਿੰਗ ਵਿਭਾਗ ਦੇ ਅਦਾਰੇ ਸੀ-ਪਾਈਟ ਕੈਂਪ ਪਿੰਡ ਕਾਲਝਰਾਣੀ (ਬਾਦਲ-ਬਠਿੰਡਾ ਰੋਡ) ਵਲੋਂ ਜ਼ਿਲ੍ਹਾ ਬਠਿੰਡਾ, ਸ੍ਰੀ ਮੁਕਤਸਰ ਸਾਹਿਬ ਅਤੇ ਫ਼ਾਜ਼ਿਲਕਾ ਦੇ ਪੰਜਾਬ ਪੁਲਿਸ ਅਤੇ ਏਅਰ ਫੋਰਸ ਵਿਚ ਭਰਤੀ ਹੋਣ ਦੇ ਚਾਹਵਾਨ ਨੌਜਵਾਨਾਂ ਲਈ ਮੁਫ਼ਤ ਪੂਰਵ ਸਿਖਲਾਈ ਕੈਂਪ ਸ਼ੁਰੂ ਹੋ ਚੁੱਕਾ ਹੈ। ਇਹ ਜਾਣਕਾਰੀ ਸਿਖਲਾਈ ਅਧਿਕਾਰੀ, ਸੀ-ਪਾਈਟ ਕੈਂਪ, ਕਾਲਝਰਾਣੀ ਕੈਪਟਨ ਲਖਵਿੰਦਰ ਸਿੰਘ ਨੇ ਸਾਂਝੀ ਕੀਤੀ। ਉਨ੍ਹਾਂ ਦੱਸਿਆ ਕਿ ਪੰਜਾਬ ਪੁਲਿਸ ਦਾ ਲਿਖਤੀ ਇਮਤਿਹਾਨ ਦੇ ਚੁੱਕੇ ਨੌਜਵਾਨ ਕੈਂਪ ’ਚ ਆ ਕੇ ਫ਼ਿਜ਼ੀਕਲ ਟਰਾਇਲ ਦੀ ਤਿਆਰੀ ਕਰ ਸਕਦੇ ਹਨ ਅਤੇ ਇਸ ਤੋਂ ਇਲਾਵਾ ਏਅਰ ਫੋਰਸ ਵਿਚ ਜਿਨ੍ਹਾਂ ਨੌਜਵਾਨਾਂ ਨੇ ਟੈਕਨੀਕਲ ਅਤੇ ਨਾਨ-ਟੈਕਨੀਕਲ ਵਾਸਤੇ ਅਪਲਾਈ ਕੀਤਾ ਹੋਇਆ ਹੈ ਉਹ ਵੀ ਕੈਂਪ ਵਿਖੇ ਆ ਕੇ ਲਿਖਤੀ ਪੇਪਰ ਦੀ ਤਿਆਰੀ ਕਰ ਸਕਦੇ ਹਨ। ਉਨ੍ਹਾਂ ਬਠਿੰਡਾ, ਸ੍ਰੀ ਮੁਕਤਸਰ ਸਾਹਿਬ ਅਤੇ ਫ਼ਾਜ਼ਿਲਕਾ ਜ਼ਿਲਿ੍ਹਆਂ ਦੇ ਪੰਜਾਬ ਪੁਲਿਸ ਅਤੇ ਏਅਰ ਫੋਰਸ ਵਿਚ ਭਰਤੀ ਹੋਣ ਦੇ ਚਾਹਵਾਨ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਇਸ਼ਤਿਹਾਰ ਦੀਆਂ ਸ਼ਰਤਾਂ ਪੂਰੀਆਂ ਕਰਦੇ ਯੁਵਕ ਜਲਦ ਤੋਂ ਜਲਦ ਕੈਂਪ ਕਾਲਝਰਾਣੀ ਵਿਖੇ ਫ਼ਿਜ਼ੀਕਲ ਟੈਸਟ ਅਤੇ ਲਿਖਤੀ ਪੇਪਰ ਦੀ ਤਿਆਰੀ ਲਈ ਰਿਪੋਰਟ ਕਰਨ। ਸਿਖ਼ਲਾਈ ਦੌਰਾਨ ਨੌਜਵਾਨਾਂ ਨੂੰ ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਖਾਣਾ (ਸਪੈਸ਼ਲ ਡਾਈਟ) ਅਤੇ ਰਿਹਾਇਸ਼ ਮੁਫ਼ਤ ਦਿੱਤੀ ਜਾਵੇਗੀ।
ਪਿਛਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ ਨੇ ਵਿਧਾਨ ਸਭਾ ਹਲਕਾ ਜ਼ੀਰਾ ਦੇ ਵੱਖ-ਵੱਖ ਅਹੁਦੇਦਾਰ ਐਲਾਨੇ ਅਗਲੀ ਖ਼ਬਰ ਫੂਡ ਸੇਫ਼ਟੀ ਵਿਭਾਗ ਨੇ ਖੋਏ ਅਤੇ ਖੋਏ ਤੋਂ ਬਣੀ ਮਠਿਆਈ ਦੇ ਸੈਂਪਲ ਭਰੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।