19-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-08-2026

ਮੁਹੱਲਿਆਂ ਅੰਦਰ ਸੀਵਰੇਜ ਦਾ ਗੰਦਾ ਪਾਣੀ ਖੜ੍ਹਨ ਕਰਕੇ ਵਧਿਆ ਬਿਮਾਰੀਆਂ ਫੈਲਣ ਦਾ ਖ਼ਤਰਾ

ਫ਼ਿਰੋਜ਼ਪੁਰ, 18 ਅਗਸਤ (ਕੁਲਬੀਰ ਸਿੰਘ ਸੋਢੀ)-ਫ਼ਿਰੋਜ਼ਪੁਰ ਸ਼ਹਿਰ ਦੇ ਵੱਖ-ਵੱਖ ਮੁਹੱਲਿਆਂ ਅੰਦਰ ਸੀਵਰੇਜ ਦੇ ਗੰਦੇ ਪਾਣੀ ਦੀ ਨਿਕਾਸੀ ਦੇ ਮਾੜੇ ਪ੍ਰਬੰਧ, ਥਾਂ-ਥਾਂ ਲੱਗੇ ਗੰਦਗੀ ਦੇ ਢੇਰ, ਬਦਹਾਲ ਪਾਰਕਾਂ ਅਤੇ ਟੁੱਟੀਆਂ-ਫੁੱਟੀਆਂ ਸੜਕਾਂ ਦੀ ਸਮੱਸਿਆ ਲੋਕਾਂ ਲਈ ਲਗਾਤਾਰ ਮੁਸੀਬਤ ਬਣੀ ਹੋਈ ਹੈ। ਖ਼ਾਸ ਕਰਕੇ ਬਜ਼ੁਰਗਾਂ ਅਤੇ ਬੱਚਿਆਂ ਲਈ ਇਹ ਹਾਲਾਤ ਚਿੰਤਾ ਦਾ ਵਿਸ਼ਾ ਬਣਦੇ ਜਾ ਰਹੇ ਹਨ।

ਮੁਹੱਲਿਆਂ ਅੰਦਰ ਸੜਕਾਂ ’ਤੇ ਖੜ੍ਹਾ ਸੀਵਰੇਜ ਦਾ ਪਾਣੀ ਅਤੇ ਬੰਦ ਹੋਏ ਰਾਹਗੀਰ ਦੇ ਸਕੂਟਰ ਦੀ ਤਸਵੀਰ। ਅਜੀਤ ਤਸਵੀਰ 19-08-2026
ਫ਼ਿਰੋਜ਼ਪੁਰ, 18 ਅਗਸਤ (ਕੁਲਬੀਰ ਸਿੰਘ ਸੋਢੀ)-ਫ਼ਿਰੋਜ਼ਪੁਰ ਸ਼ਹਿਰ ਦੇ ਵੱਖ-ਵੱਖ ਮੁਹੱਲਿਆਂ ਅੰਦਰ ਸੀਵਰੇਜ ਦੇ ਗੰਦੇ ਪਾਣੀ ਦੀ ਨਿਕਾਸੀ ਦੇ ਮਾੜੇ ਪ੍ਰਬੰਧ, ਥਾਂ-ਥਾਂ ਲੱਗੇ ਗੰਦਗੀ ਦੇ ਢੇਰ, ਬਦਹਾਲ ਪਾਰਕਾਂ ਅਤੇ ਟੁੱਟੀਆਂ-ਫੁੱਟੀਆਂ ਸੜਕਾਂ ਦੀ ਸਮੱਸਿਆ ਲੋਕਾਂ ਲਈ ਲਗਾਤਾਰ ਮੁਸੀਬਤ ਬਣੀ ਹੋਈ ਹੈ। ਖ਼ਾਸ ਕਰਕੇ ਬਜ਼ੁਰਗਾਂ ਅਤੇ ਬੱਚਿਆਂ ਲਈ ਇਹ ਹਾਲਾਤ ਚਿੰਤਾ ਦਾ ਵਿਸ਼ਾ ਬਣਦੇ ਜਾ ਰਹੇ ਹਨ। ਕਈ ਇਲਾਕਿਆਂ ’ਚ ਬਿਨਾਂ ਭਾਰੀ ਬਾਰਿਸ਼ ਦੇ ਹੀ ਸੀਵਰੇਜ ਦਾ ਪਾਣੀ ਸੜਕਾਂ ਅਤੇ ਗਲੀਆਂ ਵਿਚ ਖੜ੍ਹਾ ਦਿਖਾਈ ਦੇ ਰਿਹਾ ਹੈ, ਜਿਸ ਕਾਰਨ ਲੋਕਾਂ ਵਿਚ ਬਿਮਾਰੀਆਂ ਫੈਲਣ ਦਾ ਖ਼ਦਸ਼ਾ ਪੈਦਾ ਹੋ ਗਿਆ ਹੈ। ਇਨ੍ਹਾਂ ਗੰਭੀਰ ਸਮੱਸਿਆਵਾਂ ਨੂੰ ਲੈ ਕੇ ਸੀਨੀਅਰ ਸਿਟੀਜ਼ਨ ਕੌਂਸਲ ਦੀ ਮੀਟਿੰਗ ਪ੍ਰਧਾਨ ਪੀ.ਡੀ. ਸ਼ਰਮਾ ਦੀ ਪ੍ਰਧਾਨਗੀ ਹੇਠ ਵਿਨੋਦ ਕੁਮਾਰ ਦੇ ਨਿਵਾਸ ਸਥਾਨ ’ਤੇ ਹੋਈ ਅਤੇ ਸ਼ਹਿਰ ਦੀਆਂ ਮੌਜੂਦਾ ਸਮੱਸਿਆਵਾਂ ’ਤੇ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ। ਕੌਂਸਲ ਮੈਂਬਰਾਂ ਨੇ ਕਿਹਾ ਕਿ ਵਿਕਾਸ ਵਿਹਾਰ ਸਮੇਤ ਕਈ ਇਲਾਕਿਆਂ ’ਚ ਸੀਵਰੇਜ ਦਾ ਪਾਣੀ ਸੜਕਾਂ ’ਤੇ ਆਉਣਾ ਗੰਭੀਰ ਚਿੰਤਾ ਦਾ ਵਿਸ਼ਾ ਹੈ। ਜੇਕਰ ਬਾਰਿਸ਼ ਦਾ ਮੌਸਮ ਪੂਰੀ ਤਰ੍ਹਾਂ ਸਰਗਰਮ ਹੋਣ ਤੋਂ ਪਹਿਲਾਂ ਹੀ ਸੀਵਰੇਜ ਪ੍ਰਬੰਧ ਓਵਰਫ਼ਲੋ ਹੋ ਰਹੇ ਹਨ ਤਾਂ ਭਾਰੀ ਬਾਰਿਸ਼ ਦੌਰਾਨ ਹਾਲਾਤ ਹੋਰ ਵੀ ਗੰਭੀਰ ਹੋਣ ਦਾ ਖ਼ਦਸ਼ਾ ਹੈ। ਸੜਕਾਂ ’ਤੇ ਖੜ੍ਹੇ ਗੰਦੇ ਪਾਣੀ ਕਾਰਨ ਬਦਬੂ, ਮੱਛਰਾਂ ਦੀ ਪੈਦਾਵਾਰ ਅਤੇ ਇਨਫੈਕਸ਼ਨ ਦਾ ਖ਼ਤਰਾ ਵਧ ਸਕਦਾ ਹੈ। ਸੀਨੀਅਰ ਸਿਟੀਜ਼ਨ ਕੌਂਸਲ ਨੇ ਪੰਜਾਬ ਸਰਕਾਰ, ਫ਼ਿਰੋਜ਼ਪੁਰ ਪ੍ਰਸ਼ਾਸਨ ਅਤੇ ਸਬੰਧਿਤ ਵਿਭਾਗਾਂ ਤੋਂ ਮੰਗ ਕੀਤੀ ਕਿ ਸੀਵਰੇਜ ਦੀ ਨਿਕਾਸੀ ਨੂੰ ਪਹਿਲ ਦੇ ਆਧਾਰ ’ਤੇ ਦਰੁਸਤ ਕੀਤਾ ਜਾਵੇ। ਜਿੱਥੇ ਮੋਟਰਾਂ ਖ਼ਰਾਬ ਹਨ, ਉਨ੍ਹਾਂ ਨੂੰ ਤੁਰੰਤ ਬਦਲਿਆ ਜਾਵੇ ਅਤੇ ਗੰਦੇ ਪਾਣੀ ਦੀ ਡਿਸਪੋਜ਼ਲ ਲਈ ਪ੍ਰਭਾਵਸ਼ਾਲੀ ਪ੍ਰਬੰਧ ਯਕੀਨੀ ਬਣਾਏ ਜਾਣ, ਤਾਂ ਜੋ ਬਾਰਿਸ਼ ਦੌਰਾਨ ਹਾਲਾਤ ਹੋਰ ਨਾ ਵਿਗੜਨ। ਕੌਂਸਲ ਮੈਂਬਰਾਂ ਨੇ ਸਰਕਾਰ ਅਤੇ ਪ੍ਰਸ਼ਾਸਨ ਨੂੰ ਅਪੀਲ ਕੀਤੀ ਕਿ ਬੱਚਿਆਂ ਅਤੇ ਬਜ਼ੁਰਗਾਂ ਦੀ ਸਿਹਤ ਨੂੰ ਧਿਆਨ ਵਿਚ ਰੱਖਦਿਆਂ ਸੀਵਰੇਜ ਅਤੇ ਸਫ਼ਾਈ ਨਾਲ ਸਬੰਧਿਤ ਸਮੱਸਿਆਵਾਂ ਦਾ ਤੁਰੰਤ ਨਿਪਟਾਰਾ ਕੀਤਾ ਜਾਵੇ। ਇਸ ਮੌਕੇ ਸਵਰਨ ਸਿੰਘ, ਪ੍ਰਦੀਪ ਕੁਮਾਰ, ਅਵਤਾਰ ਸਿੰਘ ਅਤੇ ਮੱਖਣ ਲਾਲ ਸਮੇਤ ਹੋਰ ਮੈਂਬਰ ਹਾਜ਼ਰ ਸਨ।
ਪਿਛਲੀ ਖ਼ਬਰ ਪਿੰਡ ਸਾਧੂ ਵਾਲਾ ’ਚ ਲੱਗਿਆ ਤੀਆਂ ਦਾ ਮੇਲਾ ਅਗਲੀ ਖ਼ਬਰ ਫਿਰੋਜ਼ਪੁਰ ਰੇਲ ਮੰਡਲ ਵਿਚ ਟਰੈਕਟਰ ਮਾਲ ਢੁਆਈ ’ਚ ਵਾਧਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।