21-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-08-2026

ਚੰਡੀਗੜ੍ਹ ਲੱਗਣ ਵਾਲੇ ਧਰਨੇ ’ਚ ਫ਼ਿਰੋਜ਼ਪੁਰ ’ਚੋਂ ਵੱਡੀ ਗਿਣਤੀ ਵਿਚ ਕਿਸਾਨ ਹਿੱਸਾ ਲੈਣਗੇ-ਪੀਰ ਮੁਹੰਮਦ/ਤਲਵੰਡੀ

ਮੱਖੂ,19 ਅਗਸਤ (ਕੁਲਵਿੰਦਰ ਸਿੰਘ ਸੰਧੂ)-ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਫ਼ਿਰੋਜ਼ਪੁਰ ਦੇ ਬਲਾਕ ਮੱਖੂ ਦੀ ਮੀਟਿੰਗ ਬਲਵਿੰਦਰ ਸਿੰਘ ਮਰਾੜ ਦੀ ਪ੍ਰਧਾਨਗੀ ਹੇਠ ਦਾਣਾ ਮੰਡੀ ਮੱਖੂ ਹੋਈ। ਜਿਸ ਵਿਚ ਬਲਾਕ ਦੇ ਕਿਸਾਨ ਆਗੂ ਅਤੇ ਵਰਕਰਾਂ ਨੇ ਸ਼ਮੂਲੀਅਤ ਕੀਤੀ।

ਅਜੀਤ ਡੈਸਕ 20-08-2026
ਮੱਖੂ,19 ਅਗਸਤ (ਕੁਲਵਿੰਦਰ ਸਿੰਘ ਸੰਧੂ)-ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਫ਼ਿਰੋਜ਼ਪੁਰ ਦੇ ਬਲਾਕ ਮੱਖੂ ਦੀ ਮੀਟਿੰਗ ਬਲਵਿੰਦਰ ਸਿੰਘ ਮਰਾੜ ਦੀ ਪ੍ਰਧਾਨਗੀ ਹੇਠ ਦਾਣਾ ਮੰਡੀ ਮੱਖੂ ਹੋਈ। ਜਿਸ ਵਿਚ ਬਲਾਕ ਦੇ ਕਿਸਾਨ ਆਗੂ ਅਤੇ ਵਰਕਰਾਂ ਨੇ ਸ਼ਮੂਲੀਅਤ ਕੀਤੀ। ਕਿਸਾਨ ਆਗੂ ਲਖਵਿੰਦਰ ਸਿੰਘ ਪੀਰ ਮੁਹੰਮਦ ਪਰਗਟ ਸਿੰਘ ਤਲਵੰਡੀ ਨੇ ਕੇਂਦਰ ਸਰਕਾਰ ਖ਼ਿਲਾਫ਼ ਐਫ.ਟੀ.ਏ ਸੰਘੀ ਢਾਂਚਾ ਪਾਣੀ ਆਦਿ ਮੰਗਾਂ ’ਤੇ ਆਪਣੇ-ਆਪਣੇ ਵਿਚਾਰ ਪੇਸ਼ ਕੀਤੇ। ਚੰਡੀਗੜ੍ਹ ਵਿਖੇ ਲੱਗਣ ਵਾਲੇ ਪੱਕੇ ਮੋਰਚੇ ਵਿਚ ਸ਼ਾਮਲ ਹੋਣ ਲਈ ਕਿਸਾਨ ਆਗੂਆਂ ਅਤੇ ਵਰਕਰਾਂ ਦੀਆਂ ਡਿਊਟੀਆਂ ਲਗਾਈਆਂ ਗਈਆਂ ਅਤੇ ਕਿਸਾਨਾਂ ਵਿਚ ਕਾਫੀ ਉਤਸ਼ਾਹ ਵੇਖਣ ਨੂੰ ਮਿਲਿਆ। ਕਿਸਾਨ ਆਗੂਆਂ ਨੇ ਦੱਸਿਆ ਕਿ ਇਹ ਧਰਨਾ 7 ਦਿਨ ਚੱਲੇਗਾ ਅਤੇ ਆਪੋ ਆਪਣੇ ਜ਼ਿਲ੍ਹਾ ਲੰਗਰ ਦਾ ਰਹਿਣ ਸਹਿਣ ਦਾ ਖ਼ੁਦ ਪ੍ਰਬੰਧ ਕਰਨਗੇ। ਕਿਸਾਨ ਆਗੂਆਂ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਫ਼ਿਰੋਜ਼ਪੁਰ ਜ਼ਿਲ੍ਹੇ ਵਿਚੋਂ ਕਿਸਾਨ ਵੱਡੀ ਗਿਣਤੀ ਵਿਚ ਹਿੱਸਾ ਲੈਣਗੇ। ਇਸ ਮੌਕੇ ਭਗਵਾਨ ਸਿੰਘ ਗੱਟਾ, ਗੁਰਦੇਵ ਸਿੰਘ ਤਲਵੰਡੀ, ਹਰਦੇਵ ਸਿੰਘ ਔਜਲਾ, ਡਾ.ਮਨਮੋਹਨ ਸਿੰਘ, ਜਥੇਦਾਰ ਅੰਗਰੇਜ਼ ਸਿੰਘ, ਜੋਗਾ ਸਿੰਘ ਲਹਿਰਾ ਆਦਿ ਕਿਸਾਨ ਹਾਜ਼ਰ ਸਨ।
ਪਿਛਲੀ ਖ਼ਬਰ ਐੱਸ.ਬੀ.ਐੱਸ. ਸਟੇਟ ਯੂਨੀਵਰਸਿਟੀ ਵਿਚ ‘ਰੈਂਪ’ ਸਕੀਮ ਤਹਿਤ ਸਮਰੱਥਾ ਨਿਰਮਾਣ ਪ੍ਰੋਗਰਾਮ ਅਗਲੀ ਖ਼ਬਰ ਸ੍ਰੀ ਆਤਮ ਵੱਲਭ ਜੈਨ ਵਿਦਿਆ ਮੰਦਰ ਜ਼ੀਰਾ ਦੀ ਟੀਮ ਨੇ ਜ਼ੋਨਲ ਟੂਰਨਾਮੈਂਟ ’ਚ ਹਾਸਿਲ ਕੀਤਾ ਪਹਿਲਾ ਸਥਾਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।